helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 13, 2025
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ,...
ਜਲੰਧਰ 'ਚ ਵੱਡੀ ਵਾਰਦਾਤ! ਰੇਲਵੇ ਲਾਈਨਾਂ ਨੇੜੇ ਹੋਈ...
ਜਲੰਧਰ ਵਾਸੀਆਂ ਲਈ ਵੱਡੀ ਸਹੂਲਤ! ਹੁਣ ਹਫ਼ਤੇ ’ਚ 6...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਭਾਰਤ ਨੇ ਬੁੱਧਵਾਰ ਨੂੰ ਆਖਰੀ ਅਤੇ ਫੈਸਲਾਕੁੰਨ ਟੀ-20 ਮੁਕਾਬਲੇ 'ਚ ਵੈਸਟਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ ਤਿੰਨ ਵਿਕਟਾਂ ਦੇ ਨੁਕਸਾਨ 'ਤੇ 240 ਦੌੜਾਂ ਬਣਾਈਆਂ। ਜਵਾਬ 'ਚ ਕੈਰੇਬੀਆਈ ਟੀਮ 173 ਦੌੜਾਂ ਹੀ ਬਣਾ ਸਕੀ ਅਤੇ ਮੈਚ ਦੇ ਨਾਲ-ਨਾਲ ਸੀਰੀਜ਼ ਵੀ ਹਾਰ ਗਈ। ਆਓ ਜਾਣਦੇ ਹਾਂ ਇਸ ਮੈਚ ਦੀ ਜਿੱਤ ਦੇ ਪੰਜ ਹੀਰੋ ਕੌਣ ਰਹੇ- 1. ਰੋਹਿਤ ਸ਼ਰਮਾ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 34 ਗੇਂਦਾਂ 'ਚ 6 ਚੌਕੇ ਅਤੇ 5 ਛੱਕਿਆਂ ਦੀ ਮਦਦ ਨਾਲ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰੋਹਿਤ ਨੇ 23 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਹ ਉਸ ਦੇ ਟੀ-20 ਕਰੀਅਰ ਦਾ 19ਵਾਂ ਅਰਧ ਸੈਂਕੜਾ ਸੀ। ਪਹਿਲੇ ਵਿਕਟ ਲਈ ਰੋਹਿਤ ਅਤੇ ਕੇ. ਐੱਲ. ਰਾਹੁਲ ਵਿਚਾਲ 135 ਦੌੜਾਂ ਦੀ ਬਿਹਤਰੀਨ ਸਾਂਝੇਦਾਰੀ ਹੋਈ। 2. ਕੇ. ਐੱਲ. ਰਾਹੁਲ ਸਲਾਮੀ ਬੱਲੇਬਾਜ਼ ਕੇ. ਐੱਲ. ਰਾਹੁਲ ਤੀਜੇ ਟੀ-20 'ਚ ਆਪਣੇ ਤੀਜੇ ਸੈਂਕੜੇ ਤੋਂ ਖੁੰਝੇ ਗਏ। ਉਨ੍ਹਾਂ ਨੇ 91 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜੇਕਰ ਉਹ 9 ਦੌੜਾਂ ਹੋਰ ਬਣਾ ਲੈਂਦੇ ਉਹ ਟੀ-20 ਕੌਮਾਂਤਰੀ ਕ੍ਰਿਕਟ 'ਚ ਤਿੰਨ ਸੈਂਕੜੇ ਲਗਾਉਣ ਵਾਲੇ ਤੀਜੇ ਬੱਲੇਬਾਜ਼ ਹੋ ਜਾਂਦੇ। ਜੇਕਰ ਅਜਿਹਾ ਹੁੰਦਾ ਤਾਂ ਰਾਹੁਲ ਕ੍ਰਿਸ ਗੇਲ ਨੂੰ ਪਿੱਛੇ ਛੱਡਦੇ ਹੋਏ ਨਿਊਜ਼ੀਲੈਂਡ ਦੇ ਕਾਲਿਨ ਮੁਨਰੋ ਦੀ ਬਰਾਬਰੀ ਕਰ ਲੈਂਦੇ। 3. ਵਿਰਾਟ ਕੋਹਲੀ ਰੋਹਿਤ ਅਤੇ ਰਾਹੁਲ ਦੇ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀ ਕਪਤਾਨੀ ਪਾਰੀ ਖੇਡੀ। ਉਨ੍ਹਾਂ ਨੇ 29 ਗੇਂਦਾਂ 'ਚ ਚਾਰ ਚੌਕੇ ਅਤੇ 7 ਛੱਕਿਆਂ ਦੀ ਮਦਦ ਨਾਲ 70 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕੋਹਲੀ ਨੇ 21 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। 4. ਮੁਹੰਮਦ ਸ਼ੰਮੀ ਦੋ ਸਾਲ ਬਾਅਦ ਟੀ-20 ਕੌਮਾਂਤਰੀ ਕ੍ਰਿਕਟ 'ਚ ਵਾਪਸੀ ਕਰ ਰਹੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੇ ਚਾਰ ਓਵਰ 'ਚ 25 ਦੌੜਾਂ ਦੇ ਕੇ ਦੋ ਵਿਕਟ ਝਟਕੇ। ਸ਼ੰਮੀ ਨੇ ਆਪਣਾ ਆਖਰੀ ਟੀ-20 ਮੈਚ 9 ਜੁਲਾਈ 2017 ਨੂੰ ਵਿੰਡੀਜ਼ ਦੇ ਖਿਲਾਫ ਹੀ ਖੇਡਿਆ ਸੀ। 5. ਦੀਪਕ ਚਾਹਰ ਟੀ-20 ਕੌਮਾਂਤਰੀ ਮੈਚ 'ਚ ਹੈਟ੍ਰਿਕ ਵਿਕਟ ਲੈਣ ਵਾਲੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੇ 4 ਓਵਰ 'ਚ 20 ਦੌੜਾਂ ਦੇ ਕੇ 2 ਵਿਕਟ ਝਟਕਾਏ। ਇਸ ਤਰ੍ਹਾਂ ਦੀਪਕ ਚਾਹਰ ਨੇ ਟੀਮ ਇੰਡੀਆ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ।
ਵਰਲਡ ਟੂਰ ਫਾਈਨਲਸ ਦੇ ਪਹਿਲੇ ਮੈਚ 'ਚ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
Stories You May Like
ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...
ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...
ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ
ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...
ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ
ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...
ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ
ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ
ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ
ਵੱਡੀ ਖ਼ਬਰ : ਮਹੀਨੇ 'ਚ ਪੰਜਵੀਂ ਵਾਰ ਪੁਲਸ ਸਟੇਸ਼ਨ 'ਤੇ ਡਰੋਨ ਹਮਲਾ
ਪੰਜ ਅਮਰੀਕੀ ਰਾਜਾਂ 'ਚ ਪ੍ਰਵਾਸੀ ਨਜ਼ਰਬੰਦੀ ਕੇਂਦਰ ਹੋਣਗੇ ਸਥਾਪਤ!
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ, ਵਪਾਰਕ ਸਬੰਧ ਹੋਣਗੇ ਮਜ਼ਬੂਤ
Oyo 'ਚ ਪ੍ਰੇਮੀ ਨਾਲ ਫੜੀ ਗਈ ਪਤਨੀ! ਪਤੀ ਨੂੰ ਦੇਖ ਅੱਧੇ ਕੱਪੜਿਆਂ 'ਚ ਹੀ ਛੱਤ ਤੋਂ...
ਲੱਖਾਂ ਰੁਪਏ 'ਚ ਵਿਕਿਆ 10 ਮਹੀਨੇ ਪੁਰਾਣਾ ਪਨੀਰ, ਬਣਿਆ ਵਰਲਡ ਰਿਕਾਰਡ
ਸ਼੍ਰੀਲੰਕਾਈ ਜਲ ਸੈਨਾ ਨੇ 7 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
'ਈਰਾਨ ਹਮੇਸ਼ਾ ਆਪਣੇ ਪ੍ਰਮਾਣੂ ਪ੍ਰੋਗਰਾਮ 'ਤੇ ਗੱਲਬਾਤ ਲਈ ਤਿਆਰ'
Subscribe Now!