ਸਪੋਰਟਸ ਡੈਸਕ- ਭਾਰਤੀ ਟੀਮ ਨੇ ਅੰਡਰ-19 ਵਿਸ਼ਵ ਕੱਪ 'ਚ 14 ਸਾਲ ਪਹਿਲਾਂ (2008) ਅੱਜ ਹੀ ਦੇ ਦਿਨ ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ ਅੰਡਰ-19 ਵਿਸ਼ਵ ਕੱਪ ਜਿੱਤਿਆ ਸੀ। ਭਾਰਤੀ ਟੀਮ ਦੀ ਅਗਵਾਈ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਕੀਤੀ, ਜਿਨ੍ਹਾਂ ਨੇ ਮੀਂਹ ਨਾਲ ਪ੍ਰਭਾਵਿਤ ਇਸ ਖੇਡ 'ਚ ਪ੍ਰੋਟੀਆਜ਼ ਦੇ ਖ਼ਿਲਾਫ਼ 12 ਦੌੜਾਂ ਨਾਲ ਜਿੱਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ : ICC Women WC : ਭਾਰਤ ਤੇ ਪਾਕਿਸਤਾਨ ਦਰਮਿਆਨ 6 ਮਾਰਚ ਨੂੰ ਹੋਵੇਗੀ ਕ੍ਰਿਕਟ ਦੀ ਜੰਗ
ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2000 'ਚ ਅੰਡਰ19 ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਸੀ ਜਿਸ ਤੋਂ ਬਾਅਦ 2008, 2012, 2018 ਤੇ 2022 'ਚ ਖ਼ਿਤਾਬ ਆਪਣੇ ਨਾਂ ਕੀਤਾ। 2022 'ਚ ਟੀਮ ਇੰਡੀਆ ਦੀ ਅਗਵਾਈ ਯਸ਼ ਢੁਲ ਨੇ ਕੀਤੀ ਤੇ ਉਨ੍ਹਾਂ ਨੇ ਫਾਈਨਲ 'ਚ ਇੰਗਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਭਾਰਤ ਦੀ 5 ਖ਼ਿਤਾਬੀ ਜਿੱਤ ਦਰਜ ਕੀਤੀ।
ਇਹ ਵੀ ਪੜ੍ਹੋ : ਯੂਕ੍ਰੇਨ ਖ਼ਿਲਾਫ਼ ਜੰਗ ਤੋਂ ਭੜਕਿਆ ਵਿਸ਼ਵ ਤਾਈਕਵਾਂਡੋ, ਪੁਤਿਨ ਤੋਂ ਵਾਪਸ ਲਿਆ ਇਹ ਵੱਡਾ ਖ਼ਿਤਾਬ
ਸ਼ੈਕ ਰਸ਼ੀਦੀ ਤੇ ਯਸ਼ ਢੁਲ ਸਮੇਤ ਟੀਮ ਦੇ ਕੁਝ ਮੈਂਬਰ ਟੂਰਨਾਮੈਂਟ ਦੇ ਦਰਮਿਆਨ ਕੋਵਿਡ-19 ਪਾਜ਼ੇਟਿਵ ਵੀ ਪਾਏ ਗਏ ਸਨ ਪਰ ਉਨ੍ਹਾਂ ਨੇ ਬਾਅਦ 'ਚ ਵਾਪਸੀ ਕੀਤੀ ਤੇ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾਉਂਦੇ ਹੋਏ ਇਕ ਵੀ ਮੈਚ ਨਾ ਗੁਆਉਂਦੇ ਹੋਏ 2022 ਅੰਡਰ19 ਵਿਸ਼ਵ ਕੱਪ ਆਪਣੇ ਨਾਂ ਕੀਤਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ISSF ਨੇ ਰੂਸ, ਬੇਲਾਰੂਸ ਦੇ ਨਿਸ਼ਾਨੇਬਾਜ਼ਾਂ 'ਤੇ ਲਾਈ ਪਾਬੰਦੀ
NEXT STORY