ਸ਼੍ਰੀਨਗਰ (ਵਾਰਤਾ)- ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਵੀਰਵਾਰ ਨੂੰ ਦੱਖਣੀ ਕਸ਼ਮੀਰ ਹਿਮਾਲਿਆ 'ਚ ਅਮਰਨਾਥ ਦੀ ਪਵਿੱਤਰ ਗੁਫਾ 'ਚ ਕੁਦਰਤੀ ਤੌਰ 'ਤੇ ਬਰਫ਼ ਨਾਲ ਬਣੇ ਸ਼ਿਵਲਿੰਗ ਦੇ ਦਰਸ਼ਨ ਕੀਤੇ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਇਨਾ ਸੋਨਮਰਗ ਦੇ ਇਕ ਰਿਜ਼ੋਰਟ 'ਚ ਰੁਕੀ ਹੈ, ਜੋ ਯਾਤਰਾ ਦੇ ਬਾਲਟਾਲ 'ਬੇਸ ਕੈਂਪ' ਦੇ ਰਸਤੇ 'ਤੇ ਪੈਂਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਇਨਾ ਨੇ ਆਪਣੀ ਮਾਂ ਊਸ਼ਾ ਨੇਹਵਾਲ ਨਾਲ ਭਗਵਾਨ ਸ਼ਿਵ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਵਿਸ਼ਵ ਦੀ ਸਾਬਕਾ ਨੰਬਰ ਇਕ ਖਿਡਾਰਨ ਸਾਇਨਾ ਨੇ ਆਪਣੇ ਇੰਟਸਾਗ੍ਰਾਮ ਅਕਾਊਂਟ 'ਤੇ ਕਈ ਅਮਰਨਾਥ ਯਾਤਰਾ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੀ ਹੈ। ਉਥੇ ਹੀ ਇਕ ਤਸਵੀਰ ਵਿਚ ਮਾਂ-ਧੀ ਭਾਰਤੀ ਫ਼ੌਜ ਦੇ ਜਵਾਨਾਂ ਨਾਲ ਤਸਵੀਰ ਖਿੱਚਵਾਉਂਦੀਆਂ ਨਜ਼ਰ ਆ ਰਹੀਆਂ ਹਨ।
ਇਹ ਵੀ ਪੜ੍ਹੋ: ਟੈਸਟ 'ਚ ਪਿਓ-ਪੁੱਤ ਨੂੰ ਆਊਟ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਅਸ਼ਵਿਨ
ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਵੀਡੀਓ ਵਿੱਚ ਸਾਇਨਾ ਨੇ ਕਿਹਾ, “ਅਸੀਂ ਅਮਰਨਾਥ ਜੀ ਦੇ ਬਹੁਤ ਵਧੀਆ ਦਰਸ਼ਨ ਕੀਤੇ। ਮੈਂ ਆਪਣੀ ਮਾਂ ਨਾਲ ਦਰਸ਼ਨ ਕਰਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹਾਂ।' ਦੱਸ ਦੇਈਏ ਕਿ 62 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ 1 ਜੁਲਾਈ ਨੂੰ ਸ਼ੁਰੂ ਹੋਈ ਅਤੇ 31 ਅਗਸਤ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ: ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਇੰਗਲੈਂਡ ’ਚ ਬਣੀ ਵਕੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਟੈਸਟ 'ਚ ਪਿਓ-ਪੁੱਤ ਨੂੰ ਆਊਟ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਅਸ਼ਵਿਨ
NEXT STORY