ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਪ੍ਰਮੁੱਖ ਅਰਥ ਸ਼ਾਸਤਰੀ, ਡਾ. ਮਨਮੋਹਨ ਸਿੰਘ ਦਾ 26 ਦਸੰਬਰ 2024 ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਨਵੀਂ ਦਿੱਲੀ ਵਿਖੇ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਪਿੰਡਾਂ ਦੇ ਲੋਕਾਂ ਨੂੰ ਮੋਦੀ ਸਰਕਾਰ ਦੇਵੇਗੀ ਮੁਫ਼ਤ ਜ਼ਮੀਨਾਂ! ਪੜ੍ਹੋ ਪੂਰੀ ਖ਼ਬਰ
ਭਾਰਤੀ ਕ੍ਰਿਕਟ ਟੀਮ ਨੇ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਵਜੋਂ ਆਸਟ੍ਰੇਲੀਆ ਦੇ ਖਿਲਾਫ ਮੈਲਬੋਰਨ ਟੈਸਟ ਮੈਚ ਦੇ ਦੂਜੇ ਦਿਨ ਬਾਂਹਾਂ 'ਤੇ ਕਾਲੀ ਪੱਟੀ ਬੰਨ੍ਹ ਕੇ ਖੇਡਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਟੀਮ ਡਾ. ਮਨਮੋਹਨ ਸਿੰਘ ਦੇ ਸਨਮਾਨ ਵਜੋਂ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”
ਇਹ ਵੀ ਪੜ੍ਹੋ : ਸਿਰਫ਼ 601 ਰੁਪਏ 'ਚ ਮਿਲੇਗਾ 1 ਸਾਲ ਲਈ ਅਨਲਿਮਟਿਡ ਡਾਟਾ, Jio ਦਾ ਧਮਾਕੇਦਾਰ ਆਫ਼ਰ
2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੇ ਡਾ. ਸਿੰਘ ਨੂੰ 1991 ਵਿੱਚ ਭਾਰਤ ਦੇ ਆਰਥਿਕ ਸੁਧਾਰਾਂ ਦੇ ਮੁੱਖ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਨੇ ਆਰਥਿਕ ਸੰਕਟ ਵਿੱਚੋਂ ਉਭਰ ਕੇ ਆਰਥਿਕ ਉਦਾਰੀਕਰਨ ਵੱਲ ਕਦਮ ਪੁੱਟੇ, ਜਿਸ ਨੂੰ ਅੱਜ ਭਾਰਤ ਦੀ ਤਰੱਕੀ ਦੀ ਨੀਂਹ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ : ਫਲਾਈਟ 'ਚ luggage bag ਨਾਲ ਜੁੜੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਜਾਣੋ ਨਿਯਮ
ਦੂਜੇ ਪਾਸੇ ਮੈਲਬੋਰਨ ਕ੍ਰਿਕਟ ਗਰਾਊਂਡ (ਐੱਮ.ਸੀ.ਜੀ.) 'ਤੇ ਖੇਡੇ ਜਾ ਰਹੇ ਚੌਥੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ 6 ਵਿਕਟਾਂ 'ਤੇ 311 ਦੌੜਾਂ ਨਾਲ ਦੂਜੇ ਦਿਨ ਦੀ ਖੇਡ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਫੋਨ 'ਤੇ 1 ਮਹੀਨੇ ਤਕ ਫਰੀ ਚੱਲੇਗਾ ਇੰਟਰਨੈੱਟ, ਜਾਣੋ ਕਿਵੇਂ ਲਈਏ ਮੌਕੇ ਦਾ ਫਾਇਦਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਿਮ ਸਾਊਦੀ ILT-20 ਦੇ ਤੀਜੇ ਐਡੀਸ਼ਨ 'ਚ ਸ਼ਾਰਜਾਹ ਵਾਰੀਅਰਜ਼ ਦੀ ਕਰਨਗੇ ਕਪਤਾਨੀ
NEXT STORY