helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, SEP 15, 2025
ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ...
ਗੁਰਦਾਸਪੁਰ ਪਹੁੰਚੇ ਰਾਹੁਲ ਗਾਂਧੀ, ਸੁਣੀਆਂ ਲੋਕਾਂ...
ATM ਕਾਰਡ ਜਲਦੀ ਹੀ ਹੋ ਜਾਵੇਗਾ ਪੁਰਾਣੇ ਜ਼ਮਾਨੇ ਦੀ...
ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 100 ਤੋਂ ਵਧ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਭਾਰਤੀ ਕ੍ਰਿਕਟ ਟੀਮ ਨੇ ਰੋਮਾਂਚਕ ਮੁਕਾਬਲੇ 'ਚ ਵੈਸਟਇੰਡੀਜ਼ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਲਗਾਤਾਰ ਦਸਵੀਂ ਵਾਰ ਦੋ ਪੱਖੀ ਵਨ-ਡੇ ਸੀਰੀਜ਼ ਜਿੱਤ ਲਈ। ਐਤਵਾਰ ਨੂੰ ਕਟਕ ਦੇ ਬਾਰਾਬਤੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਸੀਰੀਜ਼ ਦੇ ਫੈਸਲਾਕੁੰਨ ਮੁਕਾਬਲੇ 'ਚ ਭਾਰਤ ਨੇ ਵੈਸਟਇੰਡੀਜ਼ ਨੂੰ ਆਖ਼ਰੀ ਸਮੇਂ 'ਚ ਹਰਾ ਕੇ ਸਾਲ ਦਾ ਅੰਤ ਸੀਰੀਜ਼ ਜਿੱਤ ਕੇ ਕੀਤਾ। ਮੈਚ 'ਚ ਵੈਸਟਇੰਡੀਜ਼ ਦੇ 315 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਵੱਲੋਂ ਇਨ੍ਹਾਂ ਪੰਜ ਕ੍ਰਿਕਟਰਾਂ ਨੇ ਦਮਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੀ ਝੋਲੀ 'ਚ ਜਿੱਤ ਪਾ ਦਿੱਤੀ। 1. ਰੋਹਿਤ ਸ਼ਰਮਾ ਟੀਮ ਦੇ ਸਲਾਮੀ ਬੱਲੇਬਾਜ਼ ਅਤੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਸ ਨੇ 63 ਗੇਂਦਾਂ 'ਚ 8 ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 63 ਦੌੜਾਂ ਬਣਾਈਆਂ। ਉਸ ਨੇ ਰਾਹੁਲ ਦੇ ਨਾਲ ਮਿਲ ਕੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। 2. ਕੇ. ਐੱਲ. ਰਾਹੁਲ ਧਵਨ ਦੀ ਗੈਰਮੌਜੂਦਗੀ 'ਚ ਖੇਡ ਰਹੇ ਰਾਹੁਲ ਨੇ ਇਕ ਵਾਰ ਫਿਰ ਤੋਂ ਬੱਲੇ ਨਾਲ ਦੌੜਾਂ ਬਣਾਈਆਂ। ਉਸ ਨੇ ਵੀ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਰਾਹੁਲ ਨੇ 89 ਗੇਂਦਾਂ 'ਚ ਅੱਠ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 77 ਦੌੜਾਂ ਬਣਾਈਆਂ। ਰਾਹੁਲ ਨੇ ਰੋਹਿਤ ਦੇ ਨਾਲ ਮਿਲ ਕੇ ਪਹਿਲੇ ਵਿਕਟ ਲਈ 122 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕੀਤੀ। 3. ਵਿਰਾਟ ਕੋਹਲੀ ਚੇਜ਼ ਮਾਸਟਰ ਦੇ ਨਾਂ ਨਾਲ ਮਸ਼ਹੂਰ ਵਿਰਾਟ ਕੋਹਲੀ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪਾਰੀ ਖੇਡੀ ਅਤੇ ਬਾਰਾਬਤੀ ਦੇ ਆਪਣੇ ਰਿਕਾਰਡ ਨੂੰ ਵੀ ਸੁਧਾਰਿਆ। ਉਸ ਨੇ 81 ਗੇਂਦਾਂ 'ਚ 9 ਚੌਕਿਆਂ ਦੀ ਮਦਦ ਨਾਲ 85 ਦੌੜਾਂ ਬਣਾਈਆਂ ਅਤੇ ਟੀਮ ਨੂੰ ਜਿੱਤ ਦੇ ਕਰੀਬ ਲੈ ਗਏ। 4. ਰਵਿੰਦਰ ਜਡੇਜਾ ਟੀਮ ਦੇ ਆਲਰਾਊਂਡਰ ਰਵਿੰਦਰ ਜਡੇਜਾ ਨੇ ਇਕ ਫਿਰ ਟੀਮ ਨੂੰ ਮੁਸ਼ਕਲ ਸਥਿਤੀ ਤੋਂ ਉਬਾਰਨ 'ਚ ਵੱਡੀ ਭੂਮਿਕਾ ਨਿਭਾਈ। ਮੁਸ਼ਕਲ 'ਚ ਦਿਖ ਰਹੀ ਟੀਮ ਲਈ ਉਨ੍ਹਾਂ ਨੇ ਬੱਲੇ ਨਾਲ ਮਹੱਤਵਪੂਰਨ ਦੌੜਾਂ ਬਣਾਈਆਂ ਅਤੇ 31 ਗੇਂਦਾਂ 'ਚ 39 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਡੇਜਾ ਅੰਤ ਤਕ ਮੈਦਾਨ 'ਤੇ ਟਿਕੇ ਰਹੇ ਅਤੇ ਜਿੱਤ ਦਿਵਾ ਕੇ ਹੀ ਪਵੇਲੀਅਨ ਪਰਤੇ। ਗੇਂਦਬਾਜ਼ੀ 'ਚ ਵੀ ਉਨ੍ਹਾਂ ਨੇ 10 ਓਵਰ 'ਚ 54 ਦੌੜਾਂ ਦੇ ਕੇ ਇਕ ਵਿਕਟ ਲਿਆ। 5. ਸ਼ਾਰਦੁਲ ਠਾਕੁਰ ਗੇਂਦਬਾਜ਼ ਸ਼ਾਰਦੁਲ ਨੇ ਗੇਂਦਬਾਜ਼ੀ 'ਚ ਕੁਝ ਖਾਸ ਪ੍ਰਦਰਸ਼ਨ ਨਹੀਂ ਕੀਤਾ ਅਤੇ 10 ਓਵਰ 'ਚ 66 ਦੌੜਾਂ ਦੇ ਕੇ ਇਕ ਵਿਕਟ ਲਿਆ ਪਰ ਬੱਲੇਬਾਜ਼ੀ 'ਚ ਉਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਵਿਰਾਟ ਦੇ ਆਊਟ ਹੋਣ ਦੇ ਬਾਅਦ ਬੱਲੇਬਾਜ਼ੀ ਕਰਨ ਉਤਰੇ ਠਾਕੁਰ ਨੇ 6 ਗੇਂਦਾਂ 'ਚ 2 ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ ਮਹੱਤਵਪੂਰਨ 17 ਦੌੜਾਂ ਦੀ ਅਜੇਤੂ ਪਾਰੀ ਖੇਡੀ।
ਲਿਵਰਪੂਲ ਨੇ ਜਿੱਤਿਆ ਕਲੱਬ ਵਿਸ਼ਵ ਕੱਪ ਦਾ ਖ਼ਿਤਾਬ
Stories You May Like
ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ...
ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ
ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ,...
ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਸੁਣਾਈ Good News ! ਜਲਦ ਗੂੰਜਣ ਵਾਲੀ ਹੈ ਬੱਚੇ...
ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ...
ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਹੋਈ ਬੇਹੱਦ ਬੋਲਡ, Latest...
ਕੈਟਰਿੰਗ ’ਚ ਕਈ ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਕਰ ਰਹੇ GST ਦੀ ਚੋਰੀ!
ਦਫ਼ਤਰਾਂ 'ਚ ਔਰਤਾਂ ਨੂੰ ਕਿਉਂ ਲੱਗਦੀ ਹੈ ਪੁਰਸ਼ਾਂ ਨਾਲੋਂ ਵਧੇਰੇ ਠੰਡ ? ਸਾਹਮਣੇ...
ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ...
ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ 'ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ...
ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ...
ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...
ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...
ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...
ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...
ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ
ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
Subscribe Now!