ਹਾਂਗਝੋਓ, (ਭਾਸ਼ਾ)– ਮੇਜ਼ਬਾਨ ਚੀਨ ਵਿਰੁੱਧ ਪਹਿਲੇ ਮੈਚ ਵਿਚ ਕਰਾਰੀ ਹਾਰ ਤੋਂ ਬਾਅਦ ਭਾਰਤ ਵੀਰਵਾਰ ਨੂੰ ਇੱਥੇ ਏਸ਼ੀਆਈ ਖੇਡਾਂ ਦੀ ਫੁੱਟਬਾਲ ਪ੍ਰਤੀਯੋਗਿਤਾ ਦੇ ‘ਕਰੋ ਜਾਂ ਮਰੋ’ ਦੇ ਗਰੁੱਪ ਮੈਚ ਵਿਚ ਬੰਗਲਾਦੇਸ਼ ਵਿਰੁੱਧ ਹਰ ਹਾਲ ਵਿਚ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਉਤਰੇਗਾ। ਭਾਰਤੀ ਟੀਮ ਸੋਮਵਾਰ ਦੇਰ ਸ਼ਾਮ ਇੱਥੇ ਪਹੁੰਚੀ ਸੀ ਅਤੇ ਲੋੜੀਂਦਾ ਆਰਾਮ ਤੇ ਨੀਂਦ ਨਾ ਲੈਣ ਦੇ ਬਿਨਾਂ ਉਸ ਨੇ ਮੰਗਲਵਾਰ ਨੂੰ ਚੀਨ ਵਿਰੁੱਧ ਆਪਣਾ ਪਹਿਲਾ ਮੈਚ ਖੇਡਿਆ, ਜਿਸ ਵਿਚ ਟੀਮ ਨੂੰ 1-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ : ਵਨਡੇ ਰੈਂਕਿੰਗ : ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤ ਨੂੰ ਏਸ਼ੀਆ ਕੱਪ ਜਿਤਾਉਣ ਵਾਲਾ ਸਿਰਾਜ ਬਣਿਆ ਨੰਬਰ ਇਕ ਗੇਂਦਬਾਜ਼
ਨਾਕਆਊਟ ਦੀ ਦੌੜ ਵਿਚ ਬਣੇ ਰਹਿਣ ਲਈ ਇਗੋਰ ਸਿਟਮਕ ਦੀ ਟੀਮ ਨੂੰ ਗਰੁੱਪ-ਏ ਮੈਚ ਵਿਚ ਬੰਗਲਾਦੇਸ਼ ਨੂੰ ਹਰ ਹਾਲ ਵਿਚ ਹਰਾਉਣਾ ਪਵੇਗਾ। ਬੰਗਲਾਦੇਸ਼ ਵਿਰੁੱਧ ਹਾਰ ਤੋਂ ਬਾਅਦ ਭਾਰਤ ਟੂਰਨਾਮੈਂਟ ਵਿਚੋਂ ਬਾਹਰ ਨਹੀਂ ਹੋਵੇਗਾ ਕਿਉਂਕਿ 6 ਗਰੁੱਪਾਂ ਵਿਚੋਂ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਸਰਵਸ੍ਰੇਸ਼ਠ ਟੀਮਾਂ ਵੀ ਪ੍ਰੀ-ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਉਣਗੀਆਂ ਪਰ ਅਜਿਹੀ ਸਥਿਤੀ ਵਿਚ ਆਖਰੀ ਮੈਚ ਤੋਂ ਪਹਿਲਾਂ ਕਾਫੀ ਸ਼ਸ਼ੋਪੰਜ ਦੀ ਸਥਿਤੀ ਰਹੇਗੀ।
ਇਹ ਵੀ ਪੜ੍ਹੋ : ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਏਸ਼ੀਆਈ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਹੋਣਗੇ ਝੰਡਾਬਰਦਾਰ
ਤੀਜੇ ਸਥਾਨ ’ਤੇ ਰਹਿਣ ਵਾਲੀਆਂ ਚਾਰ ਸਰਵਸ੍ਰੇਸ਼ਠ ਟੀਮਾਂ ਵਿਚੋਂ ਇਕ ਦੇ ਰੂਪ ਵਿਚ ਕੁਆਲੀਫਾਈ ਕਰਨ ਨਾਲ ਭਾਰਤ ਨੂੰ ਪ੍ਰੀ-ਕੁਆਰਟਰ ਫਾਈਨਲ ਵਿਚ ਮਜ਼ਬੂਤ ਟੀਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੰਗਲਾਦੇਸ਼ ਦੀ ਟੀਮ ਕਿਸੇ ਵੀ ਪੱਧਰ ’ਤੇ ਭਾਰਤ ਲਈ ਆਸਾਨ ਟੀਮ ਨਹੀਂ ਰਹੀ ਹੈ ਤੇ ਉਹ ਵੀ ਪਹਿਲੇ ਮੈਚ ਵਿਚ ਮਿਆਂਮਾਰ ਵਿਰੁੱਧ 0-1 ਦੀ ਹਾਰ ਤੋਂ ਬਾਅਦ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਏਸ਼ੀਆਈ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਹੋਣਗੇ ਝੰਡਾਬਰਦਾਰ
NEXT STORY