ਨਵੀਂ ਦਿੱਲੀ- ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਦੇ ਮੁਖੀ ਨਰਿੰਦਰ ਧਰੁਵ ਬੱਤਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਪੁਰਸ਼ ਤੇ ਮਹਿਲਾ ਹਾਕੀ ਟੀਮਾਂ ਦੇ ਬਰਮਿੰਘਮ ਵਿਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ (ਸੀ. ਡਬਲਯੂ. ਜੀ.) ਵਿਚ ਹਿੱਸਾ ਲੈਣ ਦੀ ਸੰਭਾਵਨਾ ਬੇਹੱਦ ਘੱਟ ਹੈ ਕਿਉਂਕਿ ਉਹ ਏਸ਼ੀਆਈ ਖੇਡਾਂ ਦੌਰਾਨ ਆਪਣੀ ਚੋਟੀ ਦੀ ਫਾਰਮ ਵਿਚ ਰਹਿਣਾ ਚਾਹਉਣਗੀਆਂ, ਜਿਹੜਾ 2024 ਪੈਰਿਸ ਓਲੰਪਿਕ ਲਈ ਕੁਆਲੀਫਾਇਰ ਟੂਰਨਾਮੈਂਟ ਹੈ।
ਇਹ ਖ਼ਬਰ ਪੜ੍ਹੋ- IND v ENG : ਉਮੇਸ਼ ਦੀ ਸ਼ਾਨਦਾਰ ਵਾਪਸੀ, ਰੂਟ ਨੂੰ ਕੀਤਾ ਕਲੀਨ ਬੋਲਡ (ਵੀਡੀਓ)
ਇਹ ਖ਼ਬਰ ਪੜ੍ਹੋ- ਅਮਰੀਕਾ 'ਚ ਕੋਰੋਨਾ ਵੈਕਸੀਨ ਦੀਆਂ ਲੱਗੀਆਂ 372.1 ਮਿਲੀਅਨ ਖੁਰਾਕਾਂ : CDC
ਬੱਤਰਾ ਨੇ ਕਿਹਾ ਕਿ ਉਸ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਰਸਮੀ ਮੀਟਿੰਗ ਦੌਰਾਨ ਭਾਰਤੀ ਖੇਡ ਅਥਾਰਟੀ (ਸਾਈ) ਦੇ ਡਾਇਰੈਕਟਰ ਜਨਰਲ ਸੰਦੀਪ ਪ੍ਰਧਾਨ ਨੂੰ ਇਸ ਗੱਲ ਤੋਂ ਜਾਣੂ ਕਰਵਾ ਦਿੱਤਾ ਹੈ। ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਆਯੋਜਨ 28 ਜੁਲਾਈ ਤੋਂ 8 ਅਗਸਤ ਤੱਕ ਹੋਣਾ ਹੈ ਜਦਕਿ ਏਸ਼ੀਆਈ ਖੇਡਾਂ ਦੀ ਮੇਜ਼ਬਾਨੀ ਚੀਨ ਦਾ ਹੰਗਜੋ 10 ਤੋਂ 15 ਸਤੰਬਰ ਤੱਕ ਕਰੇਗਾ।
ਪੁਰਸ਼ ਹਾਕੀ ਟੀਮ ਨੂੰ ਅਗਲੇ ਪੱਧਰ 'ਤੇ ਲਿਜਾਣ ਦਾ ਟੀਚਾ : ਕੋਚ ਰੀਡ
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਓਲੰਪਿਕ ਕਾਂਸੀ ਤਮਗਾ ਜਿੱਤਣ ਵਾਲੀ ਟੀਮ ਨੂੰ ਓਵਰਕਾਨੀਫਡੈਂਸ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਅਗਲੇ ਛੇ ਮਹੀਨੇ ਇਹ ਵਿਸ਼ਲੇਸ਼ਣ ਕਰਨ ਤੇ ਸਮਝਣ ਵਿਚ ਬੀਤੇਗਾ ਕਿ ਟੀਮ ਆਪਣੇ ਪ੍ਰਦਰਸ਼ਨ ਨੂੰ ਅਗਲੇ ਪੱਧਰ ਤੱਕ ਕਿਵੇਂ ਪਹੁੰਚਾ ਸਕਦੀ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਉਮੀਦ ਹੈ ਕਿ ਕ੍ਰਿਕਟ ਦੀ ਤਰ੍ਹਾਂ ਪ੍ਰਸਿੱਧ ਹੋਵੇਗੀ ਜੈਵਲਿਨ ਥ੍ਰੋਅ ਪ੍ਰਤੀਯੋਗਿਤਾ : ਅਨੁਰਾਗ ਠਾਕੁਰ
NEXT STORY