ਮਾਓਂਟ ਮੌਂਗਾਨੂਈ- ਭਾਰਤੀ ਮਹਿਲਾ ਕ੍ਰਿਕਟ ਟੀਮ ਨਿਊਜ਼ੀਲੈਂਡ ਵਿਰੁੱਧ ਦੂਜੇ ਵਨ ਡੇ ਕ੍ਰਿਕਟ ਮੈਚ ਵਿਚ ਮੰਗਲਵਾਰ ਨੂੰ ਉਤਰੇਗੀ ਤਾਂ ਉਸ ਦਾ ਇਰਾਦਾ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਈ. ਸੀ. ਸੀ. ਮਹਿਲਾ ਚੈਂਪੀਅਨਸ਼ਿਪ ਅੰਕ ਸੂਚੀ ਵਿਚ ਆਪਣੀ ਸਥਿਤੀ ਮਜ਼ਬੂਤ ਕਰਨ ਦਾ ਹੋਵੇਗਾ। ਭਾਰਤੀ ਮਹਿਲਾ ਟੀਮ ਨੇ ਮੈਦਾਨ ਤੋਂ ਬਾਹਰ ਦੇ ਵਿਵਾਦਾਂ ਨੂੰ ਭੁੱਲ ਕੇ ਤਿੰਨ ਮੈਚਾਂ ਦੀ ਲੜੀ ਵਿਚ ਸ਼ਾਨਦਾਰ ਸ਼ੁਰੂਆਤ ਕੀਤੀ। ਆਈ. ਸੀ. ਸੀ. ਮਹਿਲਾ ਚੈਂਪੀਅਨਸ਼ਿਪ ਲੜੀ ਦੇ ਪਹਿਲੇ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 9 ਵਿਕਟਾਂ ਨਾਲ ਹਰਾਇਆ।
ਲੜੀ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਵਨ ਡੇ ਕਪਤਾਨ ਮਿਤਾਲੀ ਰਾਜ ਤੇ ਤਤਕਾਲੀਨ ਕੋਚ ਰਮੇਸ਼ ਪੋਵਾਰ ਵਿਚਾਲੇ ਮਤਭੇਦਾਂ ਕਾਰਨ ਵਿਵਾਦਾਂ ਵਿਚ ਘਿਰੀ ਹੋਈ ਸੀ। ਇਸ ਤੋਂ ਬਾਅਦ ਪੋਵਾਰ ਨੂੰ ਹਟਾ ਕੇ ਡਬਲਯੂ. ਯੂ. ਵੀ. ਰਮਨ ਨੂੰ ਨਵਾਂ ਕੋਚ ਬਣਾਇਆ ਗਿਆ। ਦੂਜੇ ਵਨ ਡੇ ਦੇ ਨਾਲ ਭਾਰਤ ਦਾ ਟੀਚਾ ਲੜੀ ਜਿੱਤਣ ਦਾ ਹੋਵੇਗਾ, ਜਿਹੜੀ 2014 ਤੋਂ 2016 ਵਿਚਾਲੇ ਆਈ. ਸੀ. ਸੀ. ਮਹਿਲਾ ਚੈਂਪੀਅਨਸ਼ਿਪ ਲੜੀ ਵਿਚ ਨਿਊਜ਼ੀਲੈਂਡ ਹੱਥੋਂ 1-2 ਨਾਲ ਮਿਲੀ ਹਾਰ ਦਾ ਬਦਲਾ ਵੀ ਹੋਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਟੀਮ ਆਈ. ਸੀ. ਸੀ. ਮਹਿਲਾ ਚੈਂਪੀਅਨਸ਼ਿਪ ਅੰਕ ਸੂਚੀ ਵਿਚ ਦੂਜੇ ਸਥਾਨ 'ਤੇ ਹੈ ਤੇ ਮੇਜ਼ਬਾਨ ਹੋਣ ਦੇ ਨਾਤੇ ਉਸ ਨੂੰ ਵਿਸ਼ਵ ਕੱਪ ਵਿਚ ਸਿੱਧੀ ਐਂਟਰੀ ਮਿਲੇਗੀ।
Sport's Wrap up 28 ਜਨਵਰੀ : ਪੜ੍ਹੋ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY