ਡਰਬੀ—ਕਪਤਾਨ ਮਿਤਾਲੀ ਰਾਜ ਦੀ ਅਗਵਾਈ 'ਚ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਨਿਊਜ਼ੀਲੈਂਡ 'ਤੇ ਧਮਾਕੇਦਾਰ ਜਿੱਤ ਹਾਸਲ ਕਰ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਇਸ ਮੁਕਾਬਲੇ 'ਚ ਭਾਰਤੀ ਮਹਿਲਾ ਟੀਮ ਨੇ ਨਿਊਜ਼ੀਲੈਂਡ ਨੂੰ 186 ਦੌੜਾਂ ਦੇ ਵੱਡੇ ਫਰਕ ਨਾਲ ਧਮਾਕੇਦਾਰ ਜਿੱਤ ਹਾਸਲ ਕਰ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਪਹਿਲਾ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਸਾਹਮਣੇ 7 ਵਿਕਟਾਂ ਦੇ ਨੁਕਸਾਨ 'ਤੇ 265 ਦੌੜਾਂ ਦਾ ਟੀਚਾ ਰੱਖਿਆ ਸੀ। ਇਸ ਦੌਰਾਨ ਭਾਰਤੀ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਨਾਲ ਹੀ ਆਪਣਾ 50ਵਾਂ ਅਰਧ ਸੈਂਕੜਾ ਵੀ ਪੂਰਾ ਕਰ ਲਿਆ। ਮਿਤਾਲੀ ਤੋਂ ਇਲਾਵਾ ਹਰਮਨਪ੍ਰੀਤ ਕੌਰ 60 ਦੌੜਾਂ ਅਤੇ ਵੇਦਾ ਕ੍ਰਿਸ਼ਨਮੂਰਤੀ ਨੇ 70 ਦੌੜਾਂ ਬਣਾ ਕੇ ਸ਼ਾਨਦਾਰ ਪਾਰੀ ਦਾ ਪ੍ਰਦਰਸ਼ਨ ਕੀਤਾ।
ਦੂਜੇ ਪਾਸੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਸ਼ੁਰੂਆਤ 'ਚ ਹੀ ਢਿੱਲੀ ਪੈ ਗਈ। ਜਿਸ ਦੌਰਾਨ ਨਿਊਜ਼ੀਲੈਂਡ ਟੀਮ 79 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਨੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ।
ਸੁੰਦਰ ਸਿੰਘ ਨੇ ਵਿਸ਼ਵ ਪੈਰਾਐਥਲੈਟਿਕ 'ਚ ਭਾਰਤ ਦੇ ਨਾਂ ਕੀਤਾ ਸੋਨ ਤਮਗਾ
NEXT STORY