ਨਵੀਂ ਦਿੱਲੀ–ਭਾਰਤੀ ਕੁਸ਼ਤੀ ਸੰਘ (ਡਬਲਯੂ. ਐੱਫ. ਆਈ.) ਦੀਆਂ ਚੋਣਾਂ ਲਈ ਨੋਟੀਫਿਕੇਸ਼ਨ 8 ਦਸੰਬਰ ਨੂੰ ਜਾਂ ਇਸ ਤੋਂ ਬਾਅਦ ਜਾਰੀ ਕੀਤਾ ਜਾ ਸਕਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਪ੍ਰਕਾਸ਼ਿਤ ਚੋਣ ਸੂਚੀ ਵਿਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਵੀ 8 ਦਸੰਬਰ ਨੂੰ ਹੀ ਸ਼ਾਮਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਚੋਣਾਂ ’ਤੇ ਲਗਾਈ ਗਈ ਰੋਕ ਨੂੰ ਹਟਾ ਦਿੱਤੀ ਸੀ, ਜਿਸ ਨਾਲ ਡਬਲਯੂ. ਐੱਫ. ਆਈ. ਦੀ ਨਵੀਂ ਸੰਚਾਲਨ ਇਕਾਈ ਨੂੰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਸਤਾ ਸਾਫ ਹੋ ਗਿਆ ਹੈ।
ਇਹ ਵੀ ਪੜ੍ਹੋ- ਪਰਿਵਾਰ ਨਾਲ ਛੁੱਟੀਆਂ ਮਨਾ ਕੇ ਪਰਤੇ ਰੋਹਿਤ ਸ਼ਰਮਾ, ਏਅਰਪੋਰਟ 'ਤੇ ਧੀ ਨੂੰ ਗੋਦੀ ਲਏ ਆਏ ਨਜ਼ਰ
ਭਾਰਤ ਦੇ ਚੋਟੀ ਦੇ ਪਹਿਲਵਾਨਾਂ ਵਲੋਂ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਖੇਡ ਮੰਤਰਾਲਾ ਨੇ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੀ ਅਗਵਾਈ ਵਾਲੇ ਸੰਘ ਨੂੰ ਸਸਪੈਂਡ ਕਰ ਦਿੱਤਾ ਸੀ ਤੇ ਭਾਰਤੀ ਵੁਸ਼ੂ ਸੰਘ ਦੇ ਮੁਖੀ ਭੁਪੇਂਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਵਲੋਂ ਗਠਿਤ ਐਡਹਾਕ ਕਮੇਟੀ ਅਜੇ ਡਬਲਯੂ. ਐੱਫ. ਆਈ. ਦਾ ਰੋਜ਼ਾਨਾ ਦਾ ਕੰਮਕਾਜ਼ ਦੇਖ ਰਿਹਾ ਹੈ। ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਵਲੋਂ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਵਿਰੁੱਧ ਇੱਥੇ ਜੰਤਰ-ਮੰਤਰ ’ਤੇ ਦੋ ਮਹੀਨਿਆਂ ਤੋਂ ਵੱਧ ਸਮੇਂ ਤਕ ਧਰਨਾ ਦਿੱਤਾ ਸੀ।
ਇਹ ਵੀ ਪੜ੍ਹੋ- ਟੀ-20 ਸੀਰੀਜ਼ ’ਚ ਦਿਸੀ ਟੀ-20 ਵਿਸ਼ਵ ਕੱਪ 2024 ਲਈ ਟੀਮ ਇੰਡੀਆ ਦੀ ਝਲਕ
ਜੁਲਾਈ ਵਿੱਚ ਸ਼ੁਰੂ ਹੋਈ ਚੋਣ ਪ੍ਰਕਿਰਿਆ ਵਿੱਚ ਅਦਾਲਤ ਵਿੱਚ ਮਾਮਲੇ ਦਾਇਰ ਹੋਣ ਵਿੱਚ ਦੇਰੀ ਹੋਈ। ਇਸ ਤੋਂ ਬਾਅਦ ਕੌਮਾਂਤਰੀ ਸੰਘ ਯੂਨਾਈਟਿਡ ਵਰਲਡ ਰੈਸਲਿੰਗ ਨੇ ਵੀ ਨਿਰਧਾਰਿਤ ਸਮੇਂ ਵਿੱਚ ਚੋਣਾਂ ਨਾ ਕਰਵਾਉਣ ਲਈ ਡਬਲਯੂ. ਐੱਫ. ਆਈ. ਨੂੰ ਮੁਅੱਤਲ ਕਰ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹਾਰਦਿਕ ਪੰਡਯਾ ਕ੍ਰਿਕਟ ਤੋਂ 18 ਹਫਤਿਆਂ ਲਈ ਦੂਰ, ਸਿੱਧਾ IPL ਖੇਡੇਗਾ
NEXT STORY