ਸਪੋਰਟਸ ਡੈਸਕ- ਹਰਾਰੇ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਭਾਰਤ ਤੇ ਜ਼ਿੰਬਾਬਵੇ ਟੀ-20 ਲੜੀ ਦੇ ਚੌਥੇ ਮੁਕਾਬਲੇ 'ਚ ਭਾਰਤ ਨੇ ਯਸ਼ਸਵੀ ਜਾਇਸਵਾਲ ਤੇ ਸ਼ੁੱਭਮਨ ਗਿੱਲ ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦੇ ਦਿੱਤੀ ਹੈ। ਇਸ ਜਿੱਤ ਨਾਲ ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂ ਕਰ ਲਈ ਹੈ।
ਇਸ ਤੋਂ ਪਹਿਲਾਂ ਸੀਰੀਜ਼ ਦੇ ਚੌਥੇ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਮੇਜ਼ਬਾਨ ਟੀਮ ਨੇ ਸਿਕੰਦਰ ਰਜ਼ਾ (46) ਤੇ ਤਡੀਵੰਸ਼ੇ ਮਾਰੂਮੰਨੀ (32) ਦੀਆਂ ਪਾਰੀਆਂ ਦੀ ਬਦੌਲਤ 20 ਓਵਰਾਂ 'ਚ ਸੱਤ ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ।
ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਵੱਲੋਂ ਯਸ਼ਸਵੀ ਜਾਇਸਵਾਲ ਨੇ 53 ਗੇਂਦਾਂ 'ਚ 13 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ ਨਾਬਾਦ 93 ਦੌੜਾਂ ਬਣਾਈਆਂ। ਉਸ ਦਾ ਸਾਥ ਦੇਣ ਆਏ ਕਪਤਾਨ ਸ਼ੁੱਭਮਨ ਗਿੱਲ ਨੇ ਵੀ 36 ਗੇਂਦਾਂ 'ਚ 6 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 58 ਦੌੜਾਂ ਦੀ ਨਾਬਾਦ ਪਾਰੀ ਖੇਡੀ।
ਜ਼ਿੰਬਾਬਵੇ ਦੇ ਗੇਂਦਬਾਜ਼ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੂੰ ਹੀ ਆਊਟ ਨਹੀਂ ਕਰ ਸਕੇ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ 10 ਵਿਕਟਾਂ ਦੇ ਵੱਡੇ ਫ਼ਰਕ ਨਾਲ ਆਪਣੇ ਨਾਂ ਕਰ ਲਿਆ ਹੈ। ਇਸ ਜਿੱਤ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਲੜੀ ਦੇ ਪਹਿਲੇ ਮੈਚ 'ਚ ਭਾਰਤ ਨੂੰ ਜ਼ਿੰਬਾਬਵੇ ਹੱਥੋਂ ਕਰਾਰੀ ਹਾਰ ਝੱਲਣੀ ਪਈ ਸੀ। ਉਸ ਤੋਂ ਬਾਅਦ ਭਾਰਤੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਤੇ ਅਗਲੇ ਤਿੰਨੇ ਮੁਕਾਬਲੇ ਜਿੱਤ ਕੇ ਲੜੀ 'ਤੇ ਕਬਜ਼ਾ ਕਰ ਲਿਆ ਹੈ। ਲੜੀ ਦਾ 5ਵਾਂ ਤੇ ਆਖ਼ਰੀ ਮੁਕਾਬਲਾ 14 ਜੁਲਾਈ ਨੂੰ ਇਸੇ ਮੈਦਾਨ 'ਤੇ ਖੇਡਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੇਲਜ਼ ਦੀ ਰਾਜਕੁਮਾਰੀ ਕੇਟ ਮਿਡਲਟਨ ਵਿੰਬਲਡਨ ਪੁਰਸ਼ ਫਾਈਨਲ ਦੇਖਣ ਆਵੇਗੀ
NEXT STORY