ਸਪੋਰਟਸ ਡੈਸਕ- ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਮੋਹਾਲੀ ਵਿਖੇ ਖੇਡੇ ਗਏ ਪਹਿਲੇ ਟੀ-20 ਮੁਕਾਬਲੇ 'ਚ ਭਾਰਤ ਨੇ ਅਫ਼ਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਭਾਰਤ ਨੇ 3 ਟੀ-20 ਮੈਚਾਂ ਦੀ ਲੜੀ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟਾੱਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 159 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਪਹਿਲੇ ਹੀ ਓਵਰ 'ਚ ਕਪਤਾਨ ਰੋਹਿਤ ਸ਼ਰਮਾ ਦੀ ਵਿਕਟ ਗੁਆ ਦਿੱਤੀ। ਰੋਹਿਤ ਬਿਨਾਂ ਖਾਤਾ ਖੋਲ੍ਹੇ ਹੀ ਪਹਿਲੇ ਓਵਰ ਦੀ ਦੂਜੀ ਗੇਂਦ 'ਤੇ ਰਨ ਆਊਟ ਹੋ ਗਏ। ਇਸ ਤੋਂ ਬਾਅਦ ਸ਼ੁਭਮਨ ਗਿੱਲ ਕੁਝ ਚੰਗੇ ਸ਼ਾਟ ਖੇਡ ਕੇ 12 ਗੇਂਦਾਂ 'ਚ 23 ਦੌੜਂ ਬਣਾ ਕੇ ਮੁਜੀਬ ਉਰ ਰਹਿਮਾਨ ਦੀ ਗੇਂਦ 'ਤੇ ਸਟੰਪ ਆਊਟ ਹੋ ਗਿਆ।
ਇਸ ਤੋਂ ਬਾਅਦ ਕ੍ਰੀਜ਼ 'ਤੇ ਆਏ ਤਿਲਕ ਵਰਮਾ ਅਤੇ ਸ਼ਿਵਮ ਦੁਬੇ ਨੇ ਭਾਰਤ ਦੀ ਪਾਰੀ ਸੰਭਾਲੀ। ਦੋਵਾਂ ਨੇ ਸੂਝਬੂਝ ਭਰੀ ਪਾਰੀ ਖੇਡਦਿਆਂ ਕੁਝ ਵਧੀਆ ਸ਼ਾਟ ਖੇਡੇ। ਤਿਲਕ ਵਰਮਾ ਨੇ 22 ਗੇਂਦਾਂ 'ਚ 26 ਦੌੜਾਂ ਬਣਾਈਆਂ ਅਤੇ ਓਮਰਜ਼ਾਈ ਦੀ ਗੇਂਦ 'ਤੇ ਆਊਟ ਹੋ ਗਿਆ। ਇਸ ਤੋਂ ਬਾਅਦ ਜਿਤੇਸ਼ ਸ਼ਰਮਾ ਨੇ ਸ਼ਿਵਮ ਦੁਬੇ ਦਾ ਚੰਗਾ ਸਾਥ ਦਿੱਤਾ ਅਤੇ ਭਾਰਤ ਨੂੰ ਮੁਸ਼ਕਲ ਸਥਿਤੀ 'ਚੋਂ ਬਾਹਰ ਕੱਢਿਆ। ਜਿਤੇਸ਼ 20 ਗੇਂਦਾਂ 'ਚ 31 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਦੌਰਾਨ ਸ਼ਿਵਮ ਦੁਬੇ ਨੇ 38 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਤੇ 40 ਗੇਂਦਾਂ 'ਚ 60 ਦੌੜਾਂ ਦੀ ਨਾਬਾਦ ਪਾਰੀ ਖੇਡ ਕੇ ਟੀਮ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਉਸ ਦਾ ਸਾਥ ਰਿੰਕੂ ਸਿੰਘ ਨੇ ਦਿੱਤਾ, ਜਿਸ ਨੇ 9 ਗੇਂਦਾਂ 'ਚ ਨਾਬਾਦ 16 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ 17.3 ਓਵਰਾਂ 'ਚ ਹੀ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਇਸ ਤੋਂ ਪਹਿਲਾਂ ਟਾਸ ਜਿੱਤੇ ਕੇ ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫ਼ਗਾਨਿਸਤਾਨ ਦੀ ਟੀਮ ਨੇ ਚੰਗੀ ਸ਼ੁਰੂਆਤ ਦਾ ਫਾਇਦਾ ਚੁੱਕਿਆ ਅਤੇ ਪਹਿਲੀ ਵਿਕਟ ਲਈ 50 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਮੁਹੰਮਦ ਨਬੀ ਦੀ 42 ਦੌੜਾਂ ਦੀ ਤੇਜ਼ ਪਾਰੀ ਦੀ ਬਦੌਲਤ ਅਫ਼ਗਾਨਿਸਤਾਨ ਨੇ 158 ਦੌੜਾਂ ਬਣਾਈਆਂ ਸਨ।
ਰਿਦਮ ਸਾਂਗਵਾਨ ਨੇ ਪੈਰਿਸ ਓਲੰਪਿਕ 'ਚ ਭਾਰਤ ਲਈ ਨਿਸ਼ਾਨੇਬਾਜ਼ੀ 'ਚ ਹਾਸਲ ਕੀਤਾ 16ਵਾਂ ਕੋਟਾ
NEXT STORY