ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਟੀ-20 ਮੈਚਾਂ ਦੀ ਲੜੀ ਦਾ ਆਖਰੀ ਮੁਕਾਬਲਾ ਬੈਂਗਲੁਰੂ ਦੇ ਐੱਮ. ਚਿਨਾਸਵਾਮੀ ਸਟੇਡੀਅਮ 'ਚ ਖੇਡਿਆ ਗਿਆ। ਭਾਰਤ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 8 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਭਾਰਤ ਵੱਲੋਂ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਅਕਸ਼ਰ ਪਟੇਲ ਤੇ ਜਿਤੇਸ਼ ਸ਼ਰਮਾ ਨੇ ਵੀ ਉਪਯੋਗੀ ਪਾਰੀਆਂ ਖੇਡੀਆਂ। ਇਸ ਤਰ੍ਹਾਂ ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ 161 ਦੌੜਾਂ ਦਾ ਟੀਚਾ ਦਿੱਤਾ।
ਆਸਟ੍ਰੇਲੀਆ ਦੇ ਓਪਨਰ ਜੋਸ਼ ਫਿਲਿਪ ਤੇ ਟ੍ਰੈਵਿਸ ਹੈੱਡ ਨੇ ਟੀਮ ਨੂੰ ਤੇਜ਼ ਸ਼ੁਰੂਆਤ ਦਿਵਾਈ, ਪਰ ਜੋਸ਼ ਫਿਲਿਪ ਲੰਬੀ ਪਾਰੀ ਨਹੀਂ ਖੇਡ ਸਕਿਆ ਤੇ 4 ਦੌੜਾਂ ਬਣਾ ਕੇ ਮੁਕੇਸ਼ ਕੁਮਾਰ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਿਆ। ਟ੍ਰੈਵਿਸ ਹੈੱਡ 28 ਦੌੜਾਂ ਬਣਾ ਕੇ ਰਵੀ ਬਿਸ਼ਨੋਈ ਦੀ ਗੇਂਦ 'ਤੇ ਆਊਟ ਹੋ ਗਿਆ। ਮੈਕਡਰਮੋਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਅਰਧ ਸੈਂਕੜਾ ਲਗਾਇਆ ਤੇ 54 ਦੌੜਾਂ ਬਣਾ ਕੇ ਅਰਸ਼ਦੀਪ ਦੀ ਗੇਂਦ 'ਤੇ ਰਿੰਕੂ ਸਿੰਘ ਹੱਥੋਂ ਕੈਚ ਆਊਟ ਹੋ ਗਿਆ। ਟਿਮ ਡੇਵਿਡ ਨੇ 17 ਤੇ ਮੈਥਿਊ ਸ਼ਾਰਟ ਨੇ 16 ਦੌੜਾਂ ਬਣਾਈਆਂ।
ਆਖ਼ਰੀ ਓਵਰ 'ਚ ਆਸਟ੍ਰੇਲੀਆ ਨੂੰ ਜਿੱਤ ਲਈ 10 ਦੌੜਾਂ ਦੀ ਲੋੜ ਸੀ ਤੇ ਗੇਂਦ ਅਰਸ਼ਦੀਪ ਦੇ ਹੱਥ 'ਚ ਸੀ, ਜਿਸ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੇ ਕਪਤਾਨ ਮੈਥਿਊ ਵੇਡ ਨੂੰ ਆਊਟ ਕੀਤਾ ਤੇ ਓਵਰ 'ਚ ਸਿਰਫ਼ 3 ਦੌੜਾਂ ਦਿੱਤੀਆਂ। ਇਸ ਤਰ੍ਹਾਂ ਆਸਟ੍ਰੇਲੀਆ ਨੂੰ 6 ਦੌੜਾਂ ਨਾਲ ਹਰਾ ਕੇ ਭਾਰਤ ਨੇ 5 ਮੈਚਾਂ ਦੀ ਲੜੀ 4-1 ਨਾਲ ਆਪਣੇ ਨਾਂ ਕਰ ਲਈ।
ਇਸ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਕਸ਼ਰ ਪਟੇਲ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ। ਇਸ ਮੈਚ 'ਚ ਅਕਸ਼ਰ ਨੇ 31 ਦੌੜਾਂ ਬਣਾਉਣ ਤੋਂ ਇਲਾਵਾ ਗੇਂਦਬਾਜ਼ੀ 'ਚ ਵੀ 4 ਓਵਰਾਂ 'ਚ ਸਿਰਫ 14 ਦੌੜਾਂ ਦਿੱਤੀਆਂ ਤੇ 1 ਵਿਕਟ ਵੀ ਲਈ। ਜਦਕਿ ਪੂਰੀ ਸੀਰੀਜ਼ 'ਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਰਵੀ ਬਿਸ਼ਨੋਈ ਨੂੰ ਪਲੇਅਰ ਆਫ ਦਿ ਸੀਰੀਜ਼ ਨਾਲ ਨਵਾਜ਼ਿਆ ਗਿਆ।
INDvsAUS : ਭਾਰਤ ਨੇ ਆਸਟ੍ਰੇਲੀਆ ਅੱਗੇ ਜਿੱਤ ਲਈ ਰੱਖਿਆ 161 ਦੌੜਾਂ ਦਾ ਟੀਚਾ
NEXT STORY