ਸਪੋਰਟਸ ਡੈਸਕ- ਪੱਲੇਕੇਲੇ ਅੰਤਰਰਾਸ਼ਟਰੀ ਸਟੇਡੀਅਮ 'ਚ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ 3 ਟੀ-20 ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਭਾਰਤ ਨੇ 7 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ ਹੈ। ਮੈਚ ਦੇ ਨਾਲ-ਨਾਲ ਭਾਰਤ ਨੇ ਲੜੀ 'ਤੇ ਵੀ 2-0 ਨਾਲ ਕਬਜ਼ਾ ਕਰ ਲਿਆ ਹੈ।
ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ ਸ਼੍ਰੀਲੰਕਾ ਦੀ ਟੀਮ ਨੇ ਕੁਸਲ ਮੈਂਡਿਸ (53) ਦੇ ਅਰਧ ਸੈਂਕੜੇ, ਪਥੁਮ ਨਿਸਾਂਕਾ (32) ਤੇ ਕਮਿੰਦੂ ਮੈਂਡਿਸ (26) ਦੀਆਂ ਉਪਯੋਗੀ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਸੀ।
ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਹਾਲੇ 3 ਗੇਂਦਾਂ 'ਚ 6 ਦੌੜਾਂ ਹੀ ਬਣਾਈਆਂ ਸੀ ਕਿ ਮੈਦਾਨ 'ਤੇ ਮੁੜ ਬਾਰਿਸ਼ ਸ਼ੁਰੂ ਹੋ ਗਈ। ਕਾਫ਼ੀ ਦੇਰ ਤੱਕ ਖੇਡ ਰੁਕੀ ਰਹੀ ਤੇ ਅੰਤ ਅੰਪਾਇਰਾਂ ਮੈਚ ਛੋਟਾ ਕਰਨ ਦਾ ਫ਼ੈਸਲਾ ਕਰ ਲਿਆ।ਭਾਰਤੀ ਟੀਮ ਨੂੰ ਹੁਣ 8 ਓਵਰਾਂ 'ਚ 78 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ।
ਮੈਚ ਮੁੜ ਸ਼ੁਰੂ ਹੋਇਆ ਤਾਂ ਭਾਰਤੀ ਟੀਮ 'ਚ ਵਾਪਸੀ ਕਰ ਰਹੇ ਸੰਜੂ ਸੈਮਸਨ ਇਕ ਵਾਰ ਫ਼ਿਰ ਫਲਾਪ ਰਹੇ ਤੇ ਪਹਿਲੀ ਹੀ ਗੇਂਦ 'ਤੇ ਮਹੀਸ਼ ਤੀਕਸ਼ਣਾ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਏ।
ਯਸ਼ਸਵੀ ਜਾਇਸਵਾਲ ਨੇ 15 ਗੇਂਦਾਂ 'ਚ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 30 ਦੌੜਾਂ ਬਣਾਈਆਂ ਤੇ ਉਹ ਵਨਿੰਦੂ ਹਸਰੰਗਾ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ। ਕਪਤਾਨ ਸੂਰਿਆਕੁਮਾਰ ਨੇ ਵੀ ਕੁਝ ਚੰਗੇ ਸ਼ਾਟ ਖੇਡੇ ਤੇ 12 ਗੇਂਦਾਂ 'ਚ 4 ਚੌਕੇ ਤੇ 1 ਛੱਕੇ ਦੀ ਮਦਦ ਨਾਲ 26 ਦੌੜਾਂ ਦੀ ਪਾਰੀ ਖੇਡੀ।
ਅੰਤ ਹਾਰਦਿਕ ਪੰਡਯਾ ਨੇ ਜੇਤੂ ਸ਼ਾਟ ਖੇਡ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਪਾਰ ਕਰਵਾਈ ਤੇ 7 ਵਿਕਟਾਂ ਨਾਲ ਮੁਕਾਬਲਾ ਭਾਰਤ ਦੀ ਝੋਲੀ 'ਚ ਪਾਇਆ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ ਜਿੱਤਣ ਦੇ ਨਾਲ-ਨਾਲ 3 ਮੈਚਾਂ ਦੀ ਲੜੀ 'ਤੇ ਵੀ 2-0 ਨਾਲ ਕਬਜ਼ਾ ਕਰ ਲਿਆ ਹੈ।
4 ਓਵਰਾਂ 'ਚ 26 ਦੌੜਾਂ ਦੇ ਕੇ 3 ਵਿਕਟਾਂ ਲੈਣ ਵਾਲੇ ਭਾਰਤੀ ਸਪਿਨਰ ਰਵੀ ਬਿਸ਼ਨੋਈ ਨੂੰ ਸ਼ਾਨਦਾਰ ਗੇਂਦਬਾਜ਼ੀ ਲਈ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Paris Olympics : ਦੀਪਿਕਾ ਫਿਰ ਫਲਾਪ, ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਕੁਆਰਟਰ ਫਾਈਨਲ 'ਚ ਹਾਰ ਕੇ ਬਾਹਰ
NEXT STORY