ਨਵੀਂ ਦਿੱਲੀ— ਤਜਰਬੇਕਾਰ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਨੂੰ ਜ਼ਖਮੀ ਮੁਹੰਮਦ ਸ਼ੰਮੀ ਦੀ ਜਗ੍ਹਾ ਬੰਗਲਾਦੇਸ਼ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਉਨਾਦਕਟ ਨੇ ਹਾਲ ਹੀ ਵਿੱਚ ਸੌਰਾਸ਼ਟਰ ਨੂੰ ਵਿਜੇ ਹਜ਼ਾਰੇ ਟਰਾਫੀ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਹ ਇਸ ਸਮੇਂ ਰਾਜਕੋਟ ਵਿੱਚ ਵੀਜ਼ਾ ਸੰਬੰਧੀ ਰਸਮੀ ਕਾਰਵਾਈਆਂ ਪੂਰੀਆਂ ਹੋਣ ਦੀ ਉਡੀਕ ਵਿੱਚ ਹੈ। ਇਸ ਤੋਂ ਬਾਅਦ ਉਹ ਚਟੋਗਰਾਮ 'ਚ ਟੀਮ ਨਾਲ ਜੁੜ ਜਾਵੇਗਾ।
ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਨੇ ਪੀਟੀਆਈ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਹੱਥ ਦੀ ਸੱਟ ਕਾਰਨ ਸ਼ੰਮੀ ਸੀਰੀਜ਼ ਤੋਂ ਬਾਹਰ ਹੋ ਗਏ ਸਨ। 31 ਸਾਲਾ ਉਨਾਦਕਟ ਨੇ ਆਪਣਾ ਇਕਲੌਤਾ ਟੈਸਟ ਮੈਚ 2010 'ਚ ਦੱਖਣੀ ਅਫਰੀਕਾ ਖਿਲਾਫ ਸੈਂਚੁਰੀਅਨ 'ਚ ਖੇਡਿਆ ਸੀ। ਇਸ ਤੋਂ ਬਾਅਦ ਉਸ ਨੇ ਭਾਰਤ ਲਈ 7 ਵਨਡੇ ਅਤੇ 10 ਟੀ-20 ਅੰਤਰਰਾਸ਼ਟਰੀ ਮੈਚ ਖੇਡੇ। ਸੌਰਾਸ਼ਟਰ ਦੇ ਕਪਤਾਨ ਉਨਾਦਕਟ ਵਿਜੇ ਹਜ਼ਾਰੇ ਟਰਾਫੀ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਸਨ। ਉਸ ਨੇ 10 ਮੈਚਾਂ ਵਿੱਚ 19 ਵਿਕਟਾਂ ਲਈਆਂ।
ਉਨਾਦਕਟ ਨੇ ਹੁਣ ਤੱਕ 96 ਪਹਿਲੇ ਦਰਜੇ ਦੇ ਮੈਚ ਖੇਡੇ ਹਨ ਜਿਸ 'ਚ ਉਸ ਨੇ 353 ਵਿਕਟਾਂ ਲਈਆਂ ਹਨ। ਭਾਰਤੀ ਟੀਮ ਫਿਲਹਾਲ ਜ਼ਖਮੀ ਖਿਡਾਰੀਆਂ ਦੀ ਸਮੱਸਿਆ ਨਾਲ ਜੂਝ ਰਹੀ ਹੈ। ਸ਼ੰਮੀ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਕੁਲਦੀਪ ਸੇਨ ਅਤੇ ਦੀਪਕ ਚਾਹਰ ਵੀ ਸੱਟਾਂ ਕਾਰਨ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ।
ਈਸ਼ਾਨ ਕਿਸ਼ਨ ਨੇ ਦੋਹਰਾ ਸੈਂਕੜਾ ਜੜ ਕੇ ਰਚਿਆ ਇਤਿਹਾਸ, ਸਹਿਵਾਗ ਸਮੇਤ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ
NEXT STORY