ਮੈਲਬੋਰਨ (ਮਨਦੀਪ ਸੈਣੀ)- ਆਸਟਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਮੂਹ ਸਾਧ ਸੰਗਤ ਵੱਲੋਂ ਕਰਵਾਏ ਜਾ ਰਹੇ 22ਵੇਂ ਸ਼ਹੀਦੀ ਖੇਡ ਮੇਲੇ ਦੇ ਪਹਿਲੇ ਦਿਨ ਦਿਲਚਸਪ ਮੁਕਾਬਲੇ ਹੋਏ। ਰਸਮੀ ਉਦਘਾਟਨ ਤੋਂ ਬਾਅਦ ਕਬੱਡੀ, ਵਾਲੀਬਾਲ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਆਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਆਈ ਸੰਗਤ ਨੇ ਇਸ ਖੇਡ ਮੇਲੇ ਵਿਚ ਹਾਜ਼ਰੀ ਭਰੀ। ਪ੍ਰਬੰਧਕਾਂ ਵੱਲੋਂ ਚਾਹ ਪਾਣੀ ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ 1984 ਦੌਰਾਨ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿਚ ਤਸਵੀਰ ਪ੍ਰਦਰਸ਼ਨੀ ਵੀ ਲਾਈ ਗਈ। ਇਸ ਖੇਡ ਮੁਕਾਬਲੇ ਦੇ ਫਾਈਨਲ ਮੈਚ ਐਤਵਾਰ ਨੂੰ ਖੇਡੇ ਜਾਣੇ ਹਨ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।
ਤੇਜਸਵਿਨ ਨੇ ਅਮਰੀਕੀ ਇੰਟਰ-ਯੂਨੀਵਰਸਿਟੀ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ
NEXT STORY