ਅਬੂਧਾਬੀ (ਭਾਸ਼ਾ) : ਰਾਜਸਥਾਨ ਰਾਇਲਜ਼ ਦੇ ਕਪਤਾਨ ਸਟੀਵ ਸਮਿਥ 'ਤੇ ਮੁੰਬਈ ਇੰਡੀਅਨਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਮੈਚ ਦੌਰਾਨ ਉਨ੍ਹਾਂ ਦੀ ਟੀਮ ਦੀ ਹੌਲੀ ਓਵਰ ਗਤੀ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਰਾਇਲਜ਼ ਨੂੰ ਮੰਗਲਵਾਰ ਨੂੰ ਖੇਡੇ ਇਸ ਮੈਚ ਵਿਚ ਮੌਜੂਦਾ ਚੈਂਪੀਅਨ ਮੁੰਬਈ ਤੋਂ 57 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਣਾ ਪਿਆ ਸੀ। ਇਸ ਸੀਜ਼ਨ ਵਿਚ ਇਹ ਪਹਿਲਾ ਮੌਕਾ ਹੈ, ਜਦੋਂ ਕਿ ਰਾਇਲਜ਼ ਨੇ ਨਿਰਧਾਰਤ ਮਿਆਦ ਵਿਚ ਓਵਰ ਪੂਰੇ ਨਹੀਂ ਕੀਤੇ ਅਤੇ ਇਸ ਲਈ ਸਮਿਥ 'ਤੇ ਘੱਟੋ-ਘੱਟ ਓਵਰ ਦਰ ਨਾਲ ਜੁੜੇ ਆਈ.ਪੀ.ਐੱਲ. ਚੋਣ ਜ਼ਾਬਤਾ ਤਹਿਤ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸੋਨੇ ਦੀਆਂ ਕੀਮਤਾਂ 'ਚ ਮੁੜ ਆਈ ਭਾਰੀ ਗਿਰਾਵਟ, ਜਾਣੋ 10 ਗ੍ਰਾਮ ਸੋਨੇ ਦਾ ਭਾਅ
ਆਈ.ਪੀ.ਐੱਲ. ਨੇ ਮੀਡੀਆ ਬਿਆਨ ਵਿਚ ਕਿਹਾ, 'ਰਾਜਸਥਾਨ ਰਾਇਲਜ਼ ਦੇ ਕਪਤਾਨ ਸਟੀਵ ਸਮਿਥ 'ਤੇ ਮੁੰਬਈ ਇੰਡੀਅਨਜ਼ ਦੇ ਖ਼ਿਲਾਫ਼ 6 ਅਕਤੂਬਰ 2020 ਨੂੰ ਆਬੂਧਾਬੀ ਵਿਚ ਖੇਡੇ ਗਏ ਆਈ.ਪੀ.ਐੱਲ. ਮੈਚ ਦੌਰਾਨ ਟੀਮ ਦੀ ਹੌਲੀ ਓਵਰ ਰਫ਼ਤਾਰ ਲਈ ਜੁਰਮਾਨਾ ਲਗਾਇਆ ਗਿਆ ਹੈ।' ਇਸ ਤੋਂ ਪਹਿਲਾਂ ਟੂਰਨਾਮੈਂਟ ਵਿਚ ਰਾਇਲ ਚੈਲੇਂਜ਼ਰਸ ਬੈਂਗਲੁਰੂ ਦੇ ਕਪਤਾਨ ਵਿਰਾਟ ਕੋਹਲੀ ਅਤੇ ਦਿੱਲੀ ਕੈਪੀਟਲਸ ਦੇ ਕਪਤਾਨ ਸ਼੍ਰੇਅਸ ਅਈਅਰ 'ਤੇ ਵੀ ਹੌਲੀ ਓਵਰ ਰਫ਼ਤਾਰ ਲਈ 12-12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਨਵਰੀ 'ਚ ਪਿਤਾ ਬਣਨਗੇ ਵਿਰਾਟ ਕੋਹਲੀ, BCCI ਨੇ ਆਸਟਰੇਲੀਆ ਨੂੰ ਕੀਤੀ ਖ਼ਾਸ ਬੇਨਤੀ
IPL 2020 : ਧੋਨੀ ਦੇ ਧੁਨੰਤਰਾਂ ਸਾਹਮਣੇ ਹੋਵੇਗੀ ਕਾਰਤਿਕ ਦੇ ਨਾਈਟ ਰਾਈਡਰਜ਼ ਦੀ ਚੁਣੌਤੀ
NEXT STORY