ਸਪੋਰਟਸ ਡੈਸਕ— ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ) ਦੇ ਖਿਡਾਰੀਆਂ ਵਰੁਣ ਚੱਕਰਵਰਤੀ ਤੇ ਸੰਦੀਪ ਵਾਰੀਅਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਖ਼ਿਲਾਫ਼ ਖੇਡਿਆ ਜਾਣ ਵਾਲਾ ਅੱਜ ਦਾ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ ਮੈਚ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਚੇਨਈ ਸੁਪਰਕਿੰਗਜ਼ (ਸੀ. ਐੱਸ. ਕੇ.) ’ਤੇ ਵੀ ਕੋਰੋਨਾ ਦੀ ਮਾਰ ਪੈ ਰਹੀ ਹੈ ਤੇ ਉਸ ਦੇ ਤਿੰਨ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲਿਆਂ ’ਚ ਕੋਈ ਵੀ ਕ੍ਰਿਕਟਰ ਨਹੀਂ ਹੈ।
ਇਹ ਵੀ ਪੜ੍ਹੋ : ਮਯੰਕ ਹੀ ਨਹੀਂ, ਇਹ ਬੱਲੇਬਾਜ਼ ਵੀ ਇਕ ਦੌੜ ਕਾਰਨ IPL ’ਚ ਪੂਰਾ ਨਹੀਂ ਕਰ ਸਕੇ ਸਨ ਸੈਂਕੜਾ
ਜਾਣਕਾਰੀ ਮੁਤਾਬਕ ਐਤਵਾਰ ਨੂੰ ਸੀ. ਐੱਸ. ਕੇ. ਦੇ ਮੈਂਬਰਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ ਤੋਂ ਬਾਅਦ ਫ਼੍ਰੈਂਚਾਈਜ਼ੀ ਦੇ ਸੀ. ਈ. ਓ. ਕਾਸ਼ੀ ਵਿਸ਼ਵਨਾਥ, ਗੇਂਦਬਾਜ਼ੀ ਕੋਚ ਐੱਲ. ਬਾਲਾਜੀ ਤੇ ਬੱਸ ਕਲੀਨਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਚੇਨਈ ਦੀ ਟੀਮ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸੀ. ਐਸ. ਕੇ. ਦੇ ਮੈਂਬਰਾਂ ਨੂੰ ਕੋਰੋਨਾ ਹੋਣ ਦੇ ਬਾਅਦ ਪ੍ਰੈਕਟਿਸ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : IPL Points Table : ਪੰਜਾਬ ਨੂੰ ਹਰਾ ਕੇ ਚੋਟੀ ’ਤੇ ਪਹੁੰਚੀ ਦਿੱਲੀ, ਜਾਣੋ ਹੋਰਨਾਂ ਟੀਮਾਂ ਦੀ ਸਥਿਤੀ ਬਾਰੇ
ਸੀ. ਐੱਸ. ਕੇ. ਫਿਲਹਾਲ ਦਿੱਲੀ ’ਚ ਹੈ ਤੇ ਬੁੱਧਵਾਰ ਨੂੰ ਰਾਜਸਥਾਨ ਰਾਇਲਜ਼ ਖ਼ਿਲਾਫ਼ ਖੇਡਣਾ ਹੈ। ਇਸ ਵਿਚਾਲੇ ਇਕ ਨਿਊਜ਼ ਰਿਪੋਰਟ ’ਚ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਦਿੱਲੀ ਐਂਡ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ (ਡੀ. ਡੀ. ਸੀ. ਏ.) ਦੇ ਗ੍ਰਾਊਂਡ ਸਟਾਫ਼ ਨੂੰ ਵੀ ਕੋਰੋਨਾ ਹੋ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਮਯੰਕ ਹੀ ਨਹੀਂ, ਇਹ ਬੱਲੇਬਾਜ਼ ਵੀ ਇਕ ਦੌੜ ਕਾਰਨ IPL ’ਚ ਪੂਰਾ ਨਹੀਂ ਕਰ ਸਕੇ ਸਨ ਸੈਂਕੜਾ
NEXT STORY