ਮੁੰਬਈ : ਆਈ.ਪੀ.ਐਲ. 2021 ’ਤੇ ਕੋਰੋਨਾ ਦਾ ਖ਼ਤਰਾ ਘੱਟ ਹੋਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ। ਹੁਣ ਲੀਗ ਨਾਲ ਜੁੜੇ 2 ਹੋਰ ਖਿਡਾਰੀਆਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚ ਇਕ ਸਨਰਾਈਜ਼ਰਸ ਹੈਦਰਾਬਾਦ ਦੇ ਰਿਧੀਮਾਨ ਸਾਹਾ ਅਤੇ ਦਿੱਲੀ ਕੈਪੀਟਲਸ ਦੇ ਅਮਿਤ ਮਿਸ਼ਰਾ ਸ਼ਾਮਲ ਹਨ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਨੇਪਾਲ ਨੇ 14 ਮਈ ਤੱਕ ਸਭ ਘਰੇਲੂ ਅਤੇ ਕੌਮਾਂਤਰੀ ਉਡਾਣਾਂ ’ਤੇ ਲਾਈ ਪਾਬੰਦੀ
ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ (ਸੀ.ਐਸ.ਕੇ.) ਦੇ ਗੇਂਬਾਜ਼ੀ ਕੋਚ ਐਲ ਬਾਲਾਜੀ ਦੇ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਸੀ.ਐਸ.ਕੇ. ਅਤੇ ਰਾਜਸਥਾਲ ਵਿਚਾਲੇ ਬੁੱਧਵਾਰ ਨੂੰ ਹੋਣ ਵਾਲਾ ਮੈਚ ਮੁਲਤਵੀ ਕੀਤਾ ਗਿਆ ਸੀ। ਸੋਮਵਾਰ ਨੂੰ ਕੋਲਕਾਤਾ ਨਾਈਟਰਾਈਡਰਜ਼ ਅਤੇ ਰਾਇਲ ਚੈਲੇਂਜ਼ਰਸ ਬੈਂਗਲੁਰੂ ਦਾ ਮੈਚ ਵੀ ਮੁਲਤਵੀ ਕੀਤਾ ਗਿਆ ਸੀ, ਕਿਉਂਕਿ ਕੇ.ਕੇ.ਆਰ. ਦੇ 2 ਖਿਡਾਰੀ ਵਰੁਣ ਚਕਰਵਰਤੀ ਅਤੇ ਸੰਦੀਪ ਵਾਰੀਅਰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।
ਇਹ ਵੀ ਪੜ੍ਹੋ : ਕ੍ਰਿਕਟ ਤੋਂ ਬਾਅਦ ਰਾਜਨੀਤੀ ’ਚ ਵੀ ਚਮਕੇ ਮਨੋਜ ਤਿਵਾਰੀ, TMC ਦੀ ਟਿਕਟ ’ਤੇ ਜਿੱਤ ਕੀਤੀ ਦਰਜ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
IPL ’ਤੇ ਰੋਕ ਲਾਉਣ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ
NEXT STORY