ਸਪੋਰਟਸ ਡੈਸਕ- ਦਿੱਲੀ ਕੈਪੀਟਲਸ ਟੀਮ ਦੀ ਬੱਸ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੰਬਈ ਪੁਲਸ ਨੇ ਇਸ ਗੱਲ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਐੱਫ. ਆਈ. ਆਰ. (ਫਰਸਟ ਇਨਫੋਰਮੇਸ਼ਨ ਰਿਪੋਰਟ) ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਨਾਲ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ ਹੈ।
ਇਹ ਵੀ ਪੜ੍ਹੋ : ਮੁੰਬਈ ਇੰਡੀਅਨਜ਼ ਨੂੰ ਲੱਗਾ ਵੱਡਾ ਝਟਕਾ, ਇਹ ਵੱਡਾ ਖਿਡਾਰੀ ਨਹੀਂ ਖੇਡੇਗਾ ਸ਼ੁਰੂਆਤੀ ਮੈਚ
ਮੁੰਬਈ ਪੁਲਸ ਨੇ ਕਿਹਾ ਕਿ ਆਈ. ਪੀ. ਐੱਲ. ਟੀਮ ਦਿੱਲੀ ਕੈਪੀਟਲਸ ਦੀ ਖੜ੍ਹੀ ਬੱਸ 'ਤੇ ਹਮਲਾ ਕਰਨ ਦੇ ਦੋਸ਼ 'ਚ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ. ਪੀ. ਸੀ. (ਇੰਡੀਅਨ ਪੀਨਲ ਕੋਡ) ਦੀ ਧਾਰਾ 143, 147, 149, 427 ਦੇ ਤਹਿਤ ਰਿਪੋਰਟ ਦਰਜ ਕੀਤੀ ਗਈ ਹੈ। ਰਿਪੋਰਟਸ ਦੇ ਮੁਤਾਬਕ ਬੱਸ 'ਤੇ ਹਮਲਾ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮ. ਐੱਨ. ਐੱਸ.) ਦੇ ਕਾਰਜਕਰਤਾਵਾਂ ਨੇ ਕੀਤਾ ਸੀ ਜਿਨ੍ਹਾਂ ਦੀ ਮੰਗ ਸੀ ਕਿ ਆਈ. ਪੀ. ਐੱਲ. ਟੀਮਾਂ ਨੇ ਬੱਸ ਦਾ ਕਾਂਟਰੈਕਟ ਦਿੱਲੀ ਦੀ ਕੰਪਨੀ ਨੂੰ ਦਿੱਤਾ ਹੈ ਜਦਕਿ ਕਾਂਟਰੈਕਟ ਲੋਕਲ ਭਾਵ ਮਹਾਰਾਸ਼ਟਰ ਦੀ ਕੰਪਨੀ ਨੂੰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਹਿਲਾ ਵਿਸ਼ਵ ਕੱਪ : ਹੀਥਰ ਨਾਈਟ ਦੀ ਅਰਧ ਸੈਂਕੜੇ ਵਾਲੀ ਪਾਰੀ, ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
ਜ਼ਿਕਰਯੋਗ ਹੈ ਕਿ ਆਈ. ਪੀ. ਐੱਲ. 2022 ਦਾ ਆਗਾਜ਼ 26 ਮਾਰਚ ਤੋਂ ਹੋਵੇਗਾ ਤੇ ਅਜਿਹੇ 'ਚ ਦਿੱਲੀ ਕੈਪੀਟਲਸ ਦੇ ਖਿਡਾਰੀ ਤਿਆਰੀ ਸ਼ੁਰੂ ਕਰਨ ਲਈ ਮੁੰਬਈ ਪੁੱਜ ਰਹੇ ਹਨ। ਟੀਮ ਦੀ ਅਗਵਾਈ ਭਾਰਤ ਦੇ ਯੁਵਾ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਕਰ ਰਹੇ ਹਨ। ਟੀਮ ਦਾ ਸ਼ੁਰੂਆਤੀ ਮੈਚ ਪੰਜ ਵਾਰ ਦੀ ਆਈ. ਪੀ. ਐੱਲ. ਚੈਂਪੀਅਨ ਮੁੰਬਈ ਇੰਡੀਅਨਜ਼ ਦੇ ਖ਼ਿਲਾਫ਼ 27 ਮਾਰਚ ਨੂੰ ਬ੍ਰੇਬੋਰਨ ਸਟੇਡੀਅਮ 'ਚ ਹੋਵੇਗਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸਪੈਨਿਸ਼ ਲੀਗ ਲਾ ਲਿਗਾ : ਬੇਂਜੇਮਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਰੀਅਲ ਮੈਡ੍ਰਿਡ ਜਿੱਤਿਆ
NEXT STORY