ਮੁੰਬਈ (ਭਾਸ਼ਾ)- ਕੋਲਕਾਤਾ ਨਾਈਟ ਰਾਈਡਰਜ਼ ਦੇ ਬੱਲੇਬਾਜ਼ ਨਿਤੀਸ਼ ਰਾਣਾ ਨੂੰ ਮੁੰਬਈ ਇੰਡੀਅਨਜ਼ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਦੌਰਾਨ ਲੈਵਲ 1 ਦੇ ਅਪਰਾਧ ਲਈ ਉਸ ਦੀ ਮੈਚ ਫੀਸ ਦਾ 10 ਫ਼ੀਸਦੀ ਜੁਰਮਾਨਾ ਅਤੇ ਤਾੜਨਾ ਕੀਤੀ ਗਈ। ਉਥੇ ਹੀ ਮੁੰਬਈ ਇੰਡੀਅਨਜ਼ ਦੇ ਸੀਨੀਅਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਉਸੇ ਮੈਚ ਦੌਰਾਨ ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ਲਈ ਤਾੜਨਾ ਕੀਤੀ ਗਈ ਹੈ। ਨਾਈਟ ਰਾਈਡਰਜ਼ ਨੇ ਬੁੱਧਵਾਰ ਨੂੰ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਆਈ.ਪੀ.ਐੱਲ. ਪ੍ਰੈਸ ਰਿਲੀਜ਼ ਵਿੱਚ ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਕਿਸ ਨਿਯਮ ਦੀ ਉਲੰਘਣਾ ਕੀਤੀ ਗਈ ਸੀ।
ਪ੍ਰੈਸ ਰਿਲੀਜ਼ ਦੇ ਅਨੁਸਾਰ, "ਪੁਣੇ ਵਿੱਚ ਮੁੰਬਈ ਇੰਡੀਅਨਜ਼ ਦੇ ਖ਼ਿਲਾਫ਼ ਮੈਚ ਦੌਰਾਨ ਆਈ.ਪੀ.ਐੱਲ. ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ਲਈ ਕੋਲਕਾਤਾ ਨਾਈਟ ਰਾਈਡਰਜ਼ ਦੇ ਨਿਤੀਸ਼ ਰਾਣਾ ਨੂੰ ਤਾੜਨਾ ਕੀਤੀ ਗਈ ਅਤੇ ਉਸ ਦੀ ਮੈਚ ਫੀਸ ਦਾ 10 ਫ਼ੀਸਦੀ ਜੁਰਮਾਨਾ ਲਗਾਇਆ ਗਿਆ।" ਬਿਆਨ ਵਿੱਚ ਕਿਹਾ ਗਿਆ ਹੈ, "ਰਾਣਾ ਨੇ ਆਈ.ਪੀ.ਐੱਲ. ਕੋਡ ਆਫ ਕੰਡਕਟ ਦੇ ਤਹਿਤ ਲੈਵਲ 1 ਦਾ ਅਪਰਾਧ ਅਤੇ ਸਜ਼ਾ ਨੂੰ ਸਵੀਕਾਰ ਕਰ ਲਿਆ ਹ।"
ਬੁਮਰਾਹ ਦੇ ਮਾਮਲੇ 'ਚ ਕੋਈ ਵਿੱਤੀ ਜ਼ੁਰਮਾਨਾ ਨਹੀਂ ਲੱਗਾ ਅਤੇ ਉਨ੍ਹਾਂ ਨੂੰ ਸਿਰਫ਼ ਚੇਤਾਵਨੀ ਦਿੱਤੀ ਗਈ। ਭਾਰਤੀ ਕ੍ਰਿਕਟ ਬੋਰਡ ਨੇ ਕਿਹਾ, ''ਪੁਣੇ 'ਚ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਮੈਚ ਦੌਰਾਨ ਆਈ.ਪੀ.ਐੱਲ. ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ਲਈ ਮੁੰਬਈ ਇੰਡੀਅਨਜ਼ ਦੇ ਜਸਪ੍ਰੀਤ ਬੁਮਰਾਹ ਨੂੰ ਤਾੜਨਾ ਕੀਤੀ ਗਈ। ਬੁਮਰਾਹ ਨੇ ਆਈ.ਪੀ.ਐੱਲ. ਕੋਡ ਆਫ ਕੰਡਕਟ ਦੇ ਤਹਿਤ ਲੈਵਲ 1 ਦਾ ਅਪਰਾਧ ਅਤੇ ਸਜ਼ਾ ਨੂੰ ਸਵੀਕਾਰ ਕਰ ਲਿਆ ਹੈ।” ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਲਈ, ਮੈਚ ਰੈਫਰੀ ਦਾ ਫ਼ੈਸਲਾ ਅੰਤਿਮ ਹੈ।
LSG v DC : ਦਿੱਲੀ ਕੈਪੀਟਲਸ ਤੇ ਲਖਨਊ ਵਿਚਾਲੇ ਮੁਕਾਬਲਾ ਅੱਜ
NEXT STORY