ਮੁੰਬਈ- ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰਵਿੰਦਰ ਜਡੇਜਾ ਨੇ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਇਸਦੀ ਸੂਚਨਾ ਚੇਨਈ ਸੁਪਰ ਕਿੰਗਜ਼ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਦਿੱਤੀ ਹੈ। ਜਡੇਜਾ ਨੇ ਇਸਦੇ ਪਿੱਛੇ ਕਾਰਨ ਦੱਸਦੇ ਹੋਏ ਕਿਹਾ ਕਿ ਉਹ ਟੀਮ ਦੀ ਕਪਤਾਨੀ ਨਹੀਂ ਕਰਨਾ ਚਾਹੁੰਦੇ ਹਨ ਕਿਉਂਕਿ ਇਸ ਨਾਲ ਉਸਦੇ ਪ੍ਰਦਰਸ਼ਨ 'ਤੇ ਪ੍ਰਭਾਵ ਪੈ ਰਿਹਾ ਹੈ। ਇਸ ਲਈ ਉਹ ਤੁਰੰਤ ਟੀਮ ਦੀ ਕਪਤਾਨੀ ਛੱਡ ਰਹੇ ਹਨ ਅਤੇ ਆਪਣਾ ਪੂਰਾ ਧਿਆਨ ਖੇਡ 'ਤੇ ਦੇਣਾ ਚਾਹੁੰਦੇ ਹਨ।
ਇਹ ਖ਼ਬਰ ਪੜ੍ਹੋ- ਗੁਜਰਾਤ ਵਿਰੁੱਧ ਵਿਰਾਟ ਨੇ ਬਣਾਇਆ ਇਹ ਰਿਕਾਰਡ, ਅਜਿਹਾ ਕਰਨ ਵਾਲੇ ਦੁਨੀਆ ਦੇ ਇਕਲੌਤੇ ਬੱਲੇਬਾਜ਼
ਇਸ ਸਾਲ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਵਧੀਆ ਨਹੀਂ ਰਹੀ ਅਤੇ ਆਈ. ਪੀ. ਐੱਲ. ਇਤਿਹਾਸ ਵਿਚ ਪਹਿਲੀ ਵਾਰ ਟੀਮ ਨੂੰ ਪਹਿਲੇ ਚਾਰ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅੰਕ ਸੂਚੀ ਵਿਚ ਚੇਨਈ ਦੀ ਟੀਮ 8 ਮੈਚਾਂ ਵਿਚ 6 ਹਾਰ ਦੇ ਨਾਲ 9ਵੇਂ ਨੰਬਰ 'ਤੇ ਹੈ। ਜਡੇਜਾ ਦੀ ਕਪਤਾਨੀ ਛੱਡਣ ਤੋਂ ਬਾਅਦ ਟੀਮ ਦੀ ਕਮਾਨ ਇਕ ਵਾਰ ਫਿਰ ਤੋਂ ਧੋਨੀ ਦੇ ਹੱਥਾਂ ਵਿਚ ਚਲੀ ਗਈ ਹੈ।
ਜ਼ਿਕਰਯੋਗ ਹੈ ਕਿ ਆਈ. ਪੀ. ਐੱਲ. ਦੀ ਸ਼ੁਰੂਆਤ ਤੋਂ ਪਹਿਲਾਂ ਧੋਨੀ ਨੇ ਐਲਾਨ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਛੱਡ ਦਿੱਤੀ ਸੀ। ਕਪਤਾਨੀ ਛੱਡਣ ਤੋਂ ਬਾਅਦ ਟੀਮ ਨੇ ਰਵਿੰਦਰ ਜਡੇਜਾ ਨੂੰ ਕਪਤਾਨ ਬਣਾਇਆ ਪਰ ਉਸਦੀ ਕਪਤਾਨੀ ਵਿਚ ਟੀਮ ਉਹ ਕਮਾਲ ਨਹੀਂ ਦਿਖਾ ਸਕੀ ਜੋ ਧੋਨੀ ਦੀ ਕਪਤਾਨੀ ਵਿਚ ਹੋਇਆ ਕਰਦੀ ਸੀ। ਜਡੇਜਾ ਦੀ ਕਪਤਾਨੀ ਛੱਡਣ ਤੋਂ ਬਾਅਦ ਇਕ ਵਾਰ ਫਿਰ ਟੀਮ ਦੀ ਕਮਾਨ ਧੋਨੀ ਦੇ ਹੱਥਾਂ ਵਿਚ ਹੋਵੇਗੀ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
IPL 2022 : ਬਟਲਰ ਦਾ ਅਰਧ ਸੈਂਕੜਾ, ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 159 ਦੌੜਾਂ ਦਾ ਟੀਚਾ
NEXT STORY