ਸਪੋਰਟਸ ਡੈਸਕ : ਆਈਪੀਐੱਲ 2023 ਦਾ 62ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ (ਜੀਟੀ) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸਆਰਐੱਚ) ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਨਿਰਧਾਰਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 188 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਨੇ ਹੈਦਰਾਬਾਦ ਨੂੰ ਜਿੱਤ ਲਈ 189 ਦੌੜਾਂ ਦਾ ਟੀਚਾ ਦਿੱਤਾ।
ਗੁਜਰਾਤ ਵਲੋਂ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 101 ਦੌੜਾਂ ਬਣਾਈਆਂ। ਸ਼ੁਭਮਨ ਨੇ ਆਪਣੀ ਪਾਰੀ ਦੇ ਦੌਰਾਨ 58 ਗੇਂਦਾਂ 'ਤੇ 13 ਚੌਕੇ 1 ਛੱਕੇ ਦੀ ਮਦਦ ਨਾਲ 101 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸਾਈ ਸੁਦਰਸ਼ਨ ਨੇ 47 ਦੌੜਾਂ, ਰਿਧੀਮਾਨ ਸਾਹਾ 0 ਦੌੜ, ਹਾਰਦਿਕ ਪੰਡਯਾ ਨੇ 8 ਦੌੜਾਂ, ਡੇਵਿਡ ਮਿਲਰ ਨੇ 7 ਦੌੜਾਂ, ਰਾਹੁਲ ਤਿਵੇਤੀਆ ਨੇ 3 ਦੌੜਾਂ ਬਣਾਈਆਂ। ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ 5 ਵਿਕਟਾਂ, ਮਾਰਕੋ ਜੈਨਸਨ ਨੇ 1 ਵਿਕਟ, ਫਜ਼ਲਹੱਕ ਫਾਰੂਕੀ ਨੇ 1 ਵਿਕਟ ਤੇ ਟੀ ਨਟਰਾਜਨ ਨੇ 1 ਵਿਕਟ ਲਈਆਂ।
ਇਹ ਵੀ ਪੜ੍ਹੋ : ਸੁਨੀਲ ਗਾਵਸਕਰ ਨੇ ਲਿਆ MS ਧੋਨੀ ਦਾ ਆਟੋਗ੍ਰਾਫ, 'ਕੈਪਟਨ ਕੂਲ' ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫ਼ਾ
ਆਮ ਤੌਰ 'ਤੇ ਆਪਣੇ ਪ੍ਰਦਰਸ਼ਨ ਵਿਚ ਨਿਰੰਤਰਤਾ ਬਣਾਈ ਰੱਖਣ ਵਾਲੀ ਗੁਜਰਾਤ ਟਾਈਟਨਜ਼ ਦੀ ਟੀਮ ਪਿਛਲੇ ਮੈਚ ਦੀ ਨਾਕਾਮੀ ਨੂੰ ਭੁਲਾ ਕੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਚੰਗਾ ਪ੍ਰਦਰਸ਼ਨ ਕਰ ਕੇ ਪਲੇਆਫ ਵਿਚ ਆਪਣੀ ਥਾਂ ਸੁਰੱਖਿਅਤ ਕਰਨ ਦੀ ਕੋਸ਼ਿਸ਼ ਕਰੇਗੀ। ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਲਈ ਪਲੇਆਫ ਵਿਚ ਥਾਂ ਬਣਾਉਣ ਲਈ ਇਕ ਹੋਰ ਜਿੱਤ ਕਾਫੀ ਹੋਵੇਗੀ ਜਦਕਿ ਸਨਰਾਈਜ਼ਰਜ਼ ਹੈਦਰਾਬਾਦ ਦੇ 11 ਮੈਚਾਂ ਵਿਚ ਚਾਰ ਜਿੱਤਾਂ ਨਾਲ ਅੱਠ ਅੰਕ ਹਨ ਤੇ ਉਹ ਅਗਲੇ ਗੇੜ ਵਿਚ ਥਾਂ ਬਣਾਉਣ ਦੀ ਦੌੜ 'ਚੋਂ ਲਗਪਗ ਬਾਹਰ ਹੋ ਚੁੱਕਾ ਹੈ।
ਇਹ ਵੀ ਪੜ੍ਹੋ : IPL 2023 : ਕੋਲਕਾਤਾ ਨਾਈਟ ਰਾਈਡਰਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ
ਪਲੇਇੰਗ 11
ਗੁਜਰਾਤ ਟਾਈਟਨਜ਼ : ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਸਾਈ ਸੁਧਰਸਨ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਦਾਸੁਨ ਸ਼ਨਾਕਾ, ਰਾਹੁਲ ਤਿਵੇਤੀਆ, ਮੋਹਿਤ ਸ਼ਰਮਾ, ਰਾਸ਼ਿਦ ਖਾਨ, ਮੁਹੰਮਦ ਸ਼ੰਮੀ, ਨੂਰ ਅਹਿਮਦ
ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਏਡਨ ਮਾਰਕਰਾਮ (ਕਪਤਾਨ), ਹੇਨਰਿਕ ਕਲਾਸੇਨ (ਵਿਕਟਕੀਪਰ), ਅਬਦੁਲ ਸਮਦ, ਸਨਵੀਰ ਸਿੰਘ, ਮਯੰਕ ਮਾਰਕੰਡੇ, ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਫਜ਼ਲਹਕ ਫਾਰੂਕੀ, ਟੀ ਨਟਰਾਜਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸੁਨੀਲ ਗਾਵਸਕਰ ਨੇ ਲਿਆ MS ਧੋਨੀ ਦਾ ਆਟੋਗ੍ਰਾਫ, 'ਕੈਪਟਨ ਕੂਲ' ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫ਼ਾ
NEXT STORY