ਚੇਨਈ, (ਭਾਸ਼ਾ)– ਆਈਪੀਐੱਲ 2023 ਦਾ ਪਹਿਲਾ ਕੁਆਲੀਫਾਇਰ ਮੈਚ ਅੱਜ ਗੁਜਰਾਤ ਤੇ ਚੇਨਈ ਦਰਮਿਆਨ ਚੇਨਈ ਦੇ ਐੱਮਏ ਚਿਦਾਂਬਰਮ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਗੁਜਰਾਤ ਨੂੰ ਜਿੱਤ ਲਈ 173 ਦੌੜਾਂ ਦਾ ਟੀਚਾ ਦਿੱਤਾ।
ਇਹ ਵੀ ਪੜ੍ਹੋ : IPL 2023 : ਇਨ੍ਹਾਂ ਚਾਰ ਟੀਮਾਂ ਵਿਚਾਲੇ ਹੋਵੇਗੀ ਪਲੇਅ ਆਫ ਦੀ ਜੰਗ, ਜਾਣੋ ਕਿਹੜੀ ਟੀਮ, ਕਿਸ ਦਿਨ ਤੇ ਕਿਸ ਨਾਲ ਭਿੜੇਗੀ
ਚੇਨਈ ਲਈ ਸਭ ਤੋਂ ਵੱਧ 60 ਦੌੜਾਂ ਰੁਤੂਰਾਜ ਗਾਇਕਵਾੜ ਨੇ ਬਣਾਈਆਂ। ਇਸ ਤੋਂ ਇਲਾਵਾ ਡੇਵੋਨ ਕੋਨਵੇ ਨੇ 40 ਦੌੜਾਂ, ਸ਼ਿਵਮ ਦੁਬੇ ਨੇ 1 ਦੌੜ, ਅਜਿੰਕਯ ਰਹਾਣੇ ਨੇ 17 ਦੌੜਾਂ, ਅੰਬਾਤੀ ਰਾਇਡੂ ਨੇ 17 ਦੌੜਾਂ, ਕਪਤਾਨ ਮਹਿੰਦਰ ਸਿੰਘ ਧੋਨੀ ਨੇ 1ਦੌੜ, ਰਵਿੰਦਰ ਜਡੇਜਾ ਨੇ 22 ਦੌੜਾਂ ਤੇ ਮੋਈਨ ਅਲੀ ਨੇ 9 ਦੌੜਾਂ ਬਣਾਈਆਂ। ਗੁਜਰਾਤ ਵਲੋਂ ਮੁਹੰਮਦ ਸ਼ੰਮੀ ਨੇ 2, ਦਰਸ਼ਨ ਨਾਲਕੰਡੇ ਨੇ 1, ਰਾਸ਼ਿਦ ਖਾਨ ਨੇ 1, ਨੂਰ ਅਹਿਮਦ ਨੇ 1 ਤੇ ਮੋਹਿਤ ਸ਼ਰਮਾ ਨੇ 2 ਵਿਕਟਾਂ ਲਈਆਂ।
ਮੈਚ 'ਚ ਜੇਤੂ ਟੀਮ ਫਾਈਨਲ ਲਈ ਕੁਆਲੀਫਾਈ ਕਰ ਲਵੇਗੀ। ਮਹਿੰਦਰ ਸਿੰਘ ਧੋਨੀ ਨੂੰ ਚਲਾਕ ਰਣਨੀਤੀਕਾਰ ਮੰਨਿਆ ਜਾਂਦਾ ਹੈ ਪਰ ਜਦੋਂ ਉਸਦੀ ਟੀਮ ਚੇਨਈ ਸੁਪਰ ਕਿੰਗਜ਼ ਮੰਗਲਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਪਹਿਲੇ ਕੁਆਲੀਫਾਇਰ ਵਿਚ ਗੁਜਰਾਤ ਟਾਈਨਟਸ ਦਾ ਸਾਹਮਣਾ ਕਰੇਗੀ ਤਾਂ ਉਸ ਨੂੰ ਬਿਹਤਰੀਨ ਫਾਰਮ ਵਿਚ ਚੱਲ ਰਹੇ ਸ਼ੁਭਮਨ ਗਿੱਲ ਨੂੰ ਰੋਕਣ ਲਈ ਵਾਧੂ ਕੋਸ਼ਿਸ਼ ਕਰਨੀ ਪਵੇਗੀ।ਗਿੱਲ ਨੇ ਪਿਛਲੇ ਮੈਚ ਵਿਚ ਅਜੇਤੂ ਸੈਂਕੜਾ ਲਾ ਕੇ ਵਿਰਾਟ ਕੋਹਲੀ ਦੀ ਸੈਂਕੜੇ ਵਾਲੀ ਪਾਰੀ ’ਤੇ ਪਾਣੀ ਫੇਰ ਦਿੱਤਾ ਸੀ, ਜਿਸ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੀ ਟੀਮ ਆਈ. ਪੀ. ਐੱਲ. ਵਿਚੋਂ ਬਾਹਰ ਹੋ ਗਈ ਹੈ। ਅਜਿਹੇ ਵਿਚ ਚੇਨਈ ਵਿਰੁੱਧ ਮੈਚ ਦੌਰਾਨ ਇਸ ਨੌਜਵਾਨ (ਗਿੱਲ) ਬੱਲੇਬਾਜ਼ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਣਗੀਆਂ ਤੇ ਭਾਰਤ ਦੇ ਸਰਵਸ੍ਰੇਸ਼ਠ ਕਪਤਾਨਾਂ ਵਿਚੋਂ ਇਕ ਧੋਨੀ ਉਸਦੇ ਲਈ ਨਿਸ਼ਚਿਤ ਤੌਰ ’ਤੇ ਵਿਸ਼ੇਸ਼ ਰਣਨੀਤੀ ਤਿਆਰ ਕਰੇਗਾ।
ਇਹ ਵੀ ਪੜ੍ਹੋ : IPL 'ਚ ਬੈਕ ਟੂ ਬੈਕ ਸੈਂਕੜੇ ਲਗਾ ਕੇ ਕੋਹਲੀ ਨੇ ਕੀਤੀ ਆਲੋਚਕਾਂ ਦੀ ਬੋਲਤੀ ਬੰਦ, ਆਖੀ ਵੱਡੀ ਗੱਲ
ਦੋਵੇਂ ਟੀਮਾਂ ਦੀ ਪਲੇਇੰਗ 11
ਗੁਜਰਾਤ ਟਾਈਟਨਸ : ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਹਾਰਦਿਕ ਪੰਡਯਾ (ਕਪਤਾਨ), ਦਾਸੁਨ ਸ਼ਨਾਕਾ, ਡੇਵਿਡ ਮਿਲਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਦਰਸ਼ਨ ਨਾਲਕੰਦੇ, ਮੋਹਿਤ ਸ਼ਰਮਾ, ਨੂਰ ਅਹਿਮਦ, ਮੁਹੰਮਦ ਸ਼ੰਮੀ
ਚੇਨਈ ਸੁਪਰ ਕਿੰਗਜ਼ : ਰੁਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਯ ਰਹਾਣੇ, ਅੰਬਾਤੀ ਰਾਇਡੂ, ਸ਼ਿਵਮ ਦੁਬੇ, ਮੋਈਨ ਅਲੀ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ/ਕਪਤਾਨ), ਦੀਪਕ ਚਾਹਰ, ਤੁਸ਼ਾਰ ਦੇਸ਼ਪਾਂਡੇ, ਮਹੇਸ਼ ਥੀਕਸ਼ਾਨਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਜੋਕੋਵਿਚ ਨੂੰ ਪਛਾੜ ਕੇ ਦੁਨੀਆ ਦੇ ਨੰਬਰ 1 ਪੁਰਸ਼ ਟੈਨਿਸ ਖਿਡਾਰੀ ਬਣੇ ਕਾਰਲੋਸ ਅਲਕਾਰੇਜ਼
NEXT STORY