ਸਪੋਰਟਸ ਡੈਸਕ : IPL 2023 'ਚ ਸੋਮਵਾਰ ਨੂੰ ਲਖਨਊ ਸੁਪਰ ਜਾਇੰਟਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 1 ਵਿਕਟ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 213 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ 'ਚ ਲਖਨਊ ਨੇ ਆਖਰੀ ਗੇਂਦ 'ਤੇ ਟੀਚਾ ਹਾਸਲ ਕਰ ਲਿਆ। ਇਹ ਆਈ.ਪੀ.ਐੱਲ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਸਫ਼ਲ ਰਨ ਚੇਜ਼ ਹੈ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ 2018 ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ 2019 ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ਼ 206 ਦੇ ਸਭ ਤੋਂ ਸਫ਼ਲ ਸਕੋਰ ਦਾ ਪਿੱਛਾ ਕੀਤਾ ਸੀ। ਟੀਚੇ ਦਾ ਪਿੱਛਾ ਕਰਦਿਆਂ ਲਖਨਊ ਵੱਲੋਂ ਨਿਕੋਲਸ ਪੂਰਨ ਨੇ 19 ਗੇਂਦਾਂ ਵਿੱਚ 62 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਮਾਰਕਸ ਸਟੋਇਨਿਸ ਨੇ ਵੀ 30 ਗੇਂਦਾਂ ਵਿੱਚ 65 ਦੌੜਾਂ ਬਣਾਈਆਂ। ਆਯੂਸ਼ ਬਦੁਨੀ ਨੇ 30 ਦੌੜਾਂ ਦੀ ਪਾਰੀ ਖੇਡੀ।
ਇਸ ਤੋਂ ਪਹਿਲਾਂ ਬੈਂਗਲੁਰੂ ਨੇ 20 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 212 ਦੌੜਾਂ ਬਣਾਈਆਂ ਸਨ। ਬੈਂਗਲੁਰੂ ਲਈ ਵਿਰਾਟ ਕੋਹਲੀ ਨੇ 44 ਗੇਂਦਾਂ 'ਤੇ 4 ਚੌਕਿਆਂ ਅਤੇ ਇੰਨੇ ਹੀ ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਮੈਕਸਵੈੱਲ ਨੇ 29 ਗੇਂਦਾਂ 'ਤੇ 59 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਉਸ ਦੇ ਬੱਲੇ ਤੋਂ 3 ਚੌਕੇ ਅਤੇ 5 ਛੱਕੇ ਨਿਕਲੇ। ਕਪਤਾਨ ਡੂ ਪਲੇਸਿਸ ਨੇ 46 ਗੇਂਦਾਂ ਵਿੱਚ 5 ਚੌਕਿਆਂ ਅਤੇ ਇੰਨੇ ਹੀ ਛੱਕਿਆਂ ਦੀ ਮਦਦ ਨਾਲ 79 ਦੌੜਾਂ ਬਣਾਈਆਂ। ਦਿਨੇਸ਼ ਕਾਰਤਿਕ ਵੀ 1 ਰਨ ਬਣਾ ਕੇ ਨਾਬਾਦ ਰਹੇ। ਲਖਨਊ ਵੱਲੋਂ ਅਮਿਤ ਮਿਸ਼ਰਾ ਅਤੇ ਮਾਰਕ ਵੁੱਡ ਨੇ 1-1 ਵਿਕਟ ਲਈ।
ਹਾਕੀ ਇੰਡੀਆ ਦੀ 2024 ਵਿੱਚ HIL ਨੂੰ ਮੁੜ ਸ਼ੁਰੂ ਕਰਨ ਦੀ ਯੋਜਨਾ
NEXT STORY