ਜੈਪੁਰ, (ਭਾਸ਼ਾ)– ਆਈਪੀਐੱਲ 2023 ਦਾ 60ਵਾਂ ਮੈਚ ਅੱਜ ਰਾਜਸਥਨ ਰਾਇਲਜ਼ (ਆਰਆਰ) ਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦਰਮਿਆਨ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ 'ਚ ਖੇਡਿਆ ਖੇਡਿਆ ਗਿਆ। ਮੈਚ 'ਚ ਬੈਂਗਲੁਰੂ ਨੇ ਰਾਜਸਥਾਨ ਨੂੰ 112 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਰਾਜਸਥਾਨ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਦੀ ਟੀਮ 10.3 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 59 ਦੌੜਾਂ ਹੀ ਬਣਾ ਸਕੀ ਤੇ 112 ਦੌੜਾਂ ਦੇ ਵੱਡੇ ਫਰਕ ਨਾਲ ਮੈਚ ਹਾਰ ਗਈ। ਰਾਜਸਥਾਨ ਵਲੋਂ ਧਾਕੜ ਬੱਲੇਬਾਜ਼ ਯਸ਼ਸਵੀ ਜਾਇਸਵਾਲ ਤੇ ਜੋਸ ਬਟਲਰ ਆਪਣਾ ਖਾਤਾ ਵੀ ਨਾ ਖੋਲ ਸਕੇ ਤੇ ਸਿਫਰ ਦੇ ਸਕੋਰ 'ਤੇ ਪਵੇਲੀਅਨ ਪਰਤ ਗਏ। ਇਸ ਤੋਂ ਇਲਾਵਾ ਕਪਤਾਨ ਸੰਜੂ ਸੈਮਸਨ 4 ਦੌੜਾਂ ਤੇ ਦੇਵਦੱਤ ਪੱਡੀਕਲ 4 ਦੌੜਾਂ ਤੇ ਜੋ ਰੂਟ 10, ਧਰੁਵ ਜੁਰੇਲ 1 ਦੌੜ ਤੇ ਰਵੀਚੰਦਰਨ ਅਸ਼ਵਿਨ 0 ਦੌੜ ਬਣਾ ਆਊਟ ਹੋਏ।ਬੈਂਗਲੁਰੂ ਲਈ ਮੁਹੰਮਦ ਸਿਰਾਜ ਨੇ 1 ਵਿਕਟ, ਵਾਈਨੇ ਪਾਰਨੇਲ ਨੇ 3 ਵਿਕਟਾਂ ਤੇ ਮਿਸ਼ੇਲ ਬ੍ਰੇਸਵੇਲ ਨੇ 2, ਕਰਨ ਸ਼ਰਮਾ ਨੇ 2 ਤੇ ਗਲੇਨ ਮੈਕਸਵੇਲ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ
ਬੈਂਗੁਲੁਰੂ ਲਈ ਫਾਫ ਡੁ ਪਲੇਸਿਸ ਨੇ 55 ਦੌੜਾਂ, ਗਲੇਨ ਮੈਕਸਵੇਲ ਨੇ 54 ਦੌੜਾਂ, ਵਿਰਾਟ ਕੋਹਲੀ ਨੇ 18 ਦੌੜਾਂ, ਮਹੀਪਾਲ ਲੋਮਰੋਰ ਨ 1 ਦੌੜ, ਦਿਨੇਸ਼ ਕਾਰਤਿਕ ਨੇ 0 ਦੌੜਾਂ, ਮਾਈਕਲ ਬ੍ਰੇਸਵੈਲ ਨੇ 9 ਦੌੜਾਂ ਤੇ ਅਨੁਜ ਰਾਵਤ ਨੇ 29 ਦੌੜਾਂ ਬਣਾਈਆਂ। ਰਾਜਸਥਾਨ ਲਈ ਸੰਦੀਪ ਸ਼ਰਮਾ ਨੇ 1, ਐਡਮ ਜ਼ਾਂਪਾ ਨੇ 2 ਤੇ ਕੇਐੱਮ ਆਸਿਫ ਨੇ 2 ਵਿਕਟਾਂ ਲਈਆਂ।
ਦੋਵੇਂ ਟੀਮਾਂ ਦੀ ਪਲੇਇੰਗ 11
ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਜੋ ਰੂਟ, ਧਰੁਵ ਜੁਰੇਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਐਡਮ ਜ਼ਾਂਪਾ, ਸੰਦੀਪ ਸ਼ਰਮਾ, ਕੇਐਮ ਆਸਿਫ਼, ਯੁਜਵੇਂਦਰ ਚਾਹਲ
ਰਾਇਲ ਚੈਲੰਜਰਜ਼ ਬੰਗਲੌਰ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਅਨੁਜ ਰਾਵਤ, ਗਲੇਨ ਮੈਕਸਵੈੱਲ, ਮਹੀਪਾਲ ਲੋਮਰਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਮਾਈਕਲ ਬ੍ਰੇਸਵੈਲ, ਵੇਨ ਪਾਰਨੇਲ, ਕਰਨ ਸ਼ਰਮਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ
NEXT STORY