ਸਪੋਰਟਸ ਡੈਸਕ–ਆਈ.ਪੀ.ਐੱਲ. 2023 ਦਾ 52ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਦਰਮਿਆਨ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਜਸਥਾਨ ਰਾਇਲਜ਼ ਦੀ ਟੀਮ ਨੇ ਨਿਰਧਾਰਤ 20 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਜਸਥਾਨ ਨੇ ਹੈਦਰਾਬਾਦ ਨੂੰ ਜਿੱਤ ਲਈ 215 ਦੌੜਾਂ ਦਾ ਟੀਚਾ ਦਿੱਤਾ ।ਰਾਜਸਥਾਨ ਲਈ ਜੋਸ ਬਟਲਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 95 ਦੌੜਾਂ ਬਣਾਈਆਂ। ਸੰਜੂ ਸੈਮਸਨ ਨੇ ਵੀ ਦਮਦਾਰ ਪ੍ਰਦਰਸ਼ਨ ਕਰਦੇ ਹੋਏ 4 ਚੌਕੇ ਤੇ 5 ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਯਸ਼ਸਵੀ ਜਾਇਸਵਾਲ ਨੇ 35 ਦੌੜਾਂ ਬਣਾਈਆਂ। ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ 1 ਤੇ ਮਾਰਕੋ ਜੈਨਸਨ ਨੇ 1 ਵਿਕਟ ਲਈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਤੀਰਅੰਦਾਜ਼ੀ ਮੁਕਾਬਲਿਆਂ 'ਚੋਂ ਪਰਨੀਤ ਕੌਰ ਨੇ 2 ਸੋਨੇ ਅਤੇ 1 ਕਾਂਸੀ ਦੇ ਤਮਗੇ ਜਿੱਤੇ
ਪਲੇਇੰਗ ਇਲੈਵਨ
ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਜੋ ਰੂਟ, ਧਰੁਵ ਜੁਰੇਲ, ਸ਼ਿਮਰੋਨ ਹੈਟਮਾਇਰ, ਰਵੀਚੰਦਰਨ ਅਸ਼ਵਿਨ, ਮੁਰੂਗਨ ਅਸ਼ਵਿਨ, ਸੰਦੀਪ ਸ਼ਰਮਾ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ
ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਏਡਨ ਮਾਰਕ੍ਰਮ (ਕਪਤਾਨ), ਹੈਨਰਿਕ ਕਲਾਸੇਨ (ਵਿਕਟਕੀਪਰ), ਗਲੇਨ ਫਿਲਿਪਸ, ਅਬਦੁਲ ਸਮਦ, ਮਾਰਕੋ ਜੈਨਸਨ, ਵਿਵਰੰਤ ਸ਼ਰਮਾ, ਮਯੰਕ ਮਾਰਕੰਡੇ, ਭੁਵਨੇਸ਼ਵਰ ਕੁਮਾਰ, ਟੀ ਨਟਰਾਜਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਅਦਾਲਤ ਨੇ ਕਬੱਡੀ ਸੰਘ ਦੇ ਅਹੁਦੇਦਾਰਾਂ ਦੀਆਂ ਚੋਣਾਂ ਦੇ ਨੋਟੀਫਿਕੇਸ਼ਨ ’ਤੇ ਲਗਾਈ ਰੋਕ
NEXT STORY