ਬੈਂਗਲੁਰੂ— ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ 22 ਮਾਰਚ ਤੋਂ ਸ਼ੁਰੂ ਹੋ ਰਹੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਤੋਂ ਪਹਿਲਾਂ ਸੋਮਵਾਰ ਨੂੰ ਇੱਥੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਦੇ ਅਭਿਆਸ ਸੈਸ਼ਨ 'ਚ ਹਿੱਸਾ ਲਿਆ।ਕੋਹਲੀ ਆਪਣੇ ਦੂਜੇ ਬੱਚੇ ਦੇ ਜਨਮ ਕਾਰਨ ਦੇਸ਼ ਤੋਂ ਬਾਹਰ ਸਨ। ਉਹ ਐਤਵਾਰ ਨੂੰ ਹੀ ਭਾਰਤ ਪਹੁੰਚਿਆ ਸੀ। ਭਾਰਤ ਅਤੇ ਆਰ. ਸੀ. ਬੀ. ਦੇ ਸਾਬਕਾ ਕਪਤਾਨ ਨੂੰ ਚਿੰਨਾਸਵਾਮੀ ਸਟੇਡੀਅਮ ਦਾ ਦੌਰਾ ਕਰਦੇ ਦੇਖਿਆ ਗਿਆ। ਟੀਮ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਵੀ ਅਭਿਆਸ ਸੈਸ਼ਨ ਵਿੱਚ ਹਿੱਸਾ ਲਿਆ।
RCB ਨੇ ਅਜੇ ਤੱਕ IPL ਖਿਤਾਬ ਨਹੀਂ ਜਿੱਤਿਆ ਹੈ। ਉਨ੍ਹਾਂ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਚੇਨਈ 'ਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ। ਇਸ ਟੂਰਨਾਮੈਂਟ 'ਚ ਕੋਹਲੀ ਦੇ ਪ੍ਰਦਰਸ਼ਨ 'ਤੇ ਸਾਰਿਆਂ ਦੀ ਨਜ਼ਰ ਰਹੇਗੀ ਕਿਉਂਕਿ ਇਸ ਤੋਂ ਤੁਰੰਤ ਬਾਅਦ ਅਮਰੀਕਾ ਅਤੇ ਵੈਸਟਇੰਡੀਜ਼ 'ਚ ਟੀ-20 ਵਿਸ਼ਵ ਕੱਪ ਖੇਡਿਆ ਜਾਣਾ ਹੈ। 35 ਸਾਲਾ ਖਿਡਾਰੀ ਨੇ ਇਸ ਸਾਲ ਦੇ ਸ਼ੁਰੂ ਵਿਚ ਅਫਗਾਨਿਸਤਾਨ ਖਿਲਾਫ ਵਿਸ਼ਵ ਕੱਪ 2022 ਤੋਂ ਬਾਅਦ ਆਪਣਾ ਪਹਿਲਾ ਟੀ-20 ਮੈਚ ਖੇਡਿਆ ਸੀ।
ਰੋਹਿਤ ਸ਼ਰਮਾ ਨੇ ਵੀ ਇਸ ਸੀਰੀਜ਼ 'ਚ ਵਾਪਸੀ ਕੀਤੀ ਹੈ ਅਤੇ ਸੰਭਾਵਨਾ ਹੈ ਕਿ ਉਹ 1 ਜੂਨ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਦੀ ਅਗਵਾਈ ਕਰੇਗਾ।ਕੋਹਲੀ ਨਿੱਜੀ ਕਾਰਨਾਂ ਕਰਕੇ ਇੰਗਲੈਂਡ ਖਿਲਾਫ ਪੰਜ ਟੈਸਟ ਮੈਚਾਂ ਦੀ ਘਰੇਲੂ ਸੀਰੀਜ਼ 'ਚ ਵੀ ਨਹੀਂ ਖੇਡ ਸਕੇ ਸਨ। ਇਸ ਦਿੱਗਜ ਬੱਲੇਬਾਜ਼ ਨੇ ਪਿਛਲੇ ਸਾਲ ਆਈ. ਪੀ. ਐਲ. ਵਿੱਚ 639 ਦੌੜਾਂ ਬਣਾਈਆਂ ਸਨ, ਜਿਸ ਵਿੱਚ ਦੋ ਸੈਂਕੜੇ ਅਤੇ ਛੇ ਅਰਧ ਸੈਂਕੜੇ ਸ਼ਾਮਲ ਸਨ।
ਸ਼ਾਹੀਨ ਅਫਰੀਦੀ ਨੂੰ ਟੀ-20 ਦੀ ਕਪਤਾਨੀ ਤੋਂ ਹਟਾਉਣ ਦੀਆਂ ਖਬਰਾਂ, ਸ਼ਾਦਾਬ ਖਾਨ ਸਮਰਥਨ 'ਚ ਆਇਆ ਸਾਹਮਣੇ
NEXT STORY