ਸਪੋਰਟਸ ਡੈਸਕ- ਆਈ.ਪੀ.ਐੱਲ 2024 ਦੀ ਨਿਲਾਮੀ ਸ਼ੁਰੂ ਹੋ ਗਈ ਹੈ। ਜਿੱਥੇ ਕ੍ਰਿਕਟਰਾਂ ਲਈ ਭਾਰੀ ਬੋਲੀ ਲੱਗ ਰਹੀ ਹੈ, ਉੱਥੇ ਹੀ ਆਸਟ੍ਰੇਲੀਆਈ ਖਿਡਾਰੀ ਪੈਟ ਕਮਿੰਸ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣੇ। ਪੈਟ ਕਮਿੰਸ ਨੂੰ ਸਨਰਾਈਜ਼ਰਸ ਹੈਦਰਾਬਾਦ ਨੇ 20.50 ਕਰੋੜ ਰੁਪਏ 'ਚ ਖਰੀਦਿਆ, ਉਨ੍ਹਾਂ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ- ਰਮਨਦੀਪ ਕੌਰ ਨੂੰ WBC ਇੰਡੀਆ ਲਾਈਟ ਫਲਾਈਵੇਟ ਦਾ ਖਿਤਾਬ
ਚੇਨਈ ਸੁਪਰ ਕਿੰਗਜ਼ ਨੇ ਕਮਿੰਸ 'ਤੇ ਪਹਿਲੀ ਬੋਲੀ ਲਗਾਈ। ਇਸ ਤੋਂ ਬਾਅਦ ਮੁੰਬਈ ਇੰਡੀਅਨਜ਼ ਨੇ ਬੋਲੀ ਲਗਾਉਣੀ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਵਿਚਾਲੇ ਬੋਲੀ 4.80 ਕਰੋੜ ਰੁਪਏ ਤੱਕ ਗਈ। ਇਸ ਤੋਂ ਬਾਅਦ ਆਰਸੀਬੀ ਖੇਡ ਵਿੱਚ ਆਇਆ ਅਤੇ ਚੇਨਈ 7.60 ਕਰੋੜ ਰੁਪਏ ਤੱਕ ਬੋਲੀ ਵਿੱਚ ਰਿਹਾ। ਇਸ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ ਨੇ ਐਂਟਰੀ ਕੀਤੀ ਅਤੇ ਅੰਤ 'ਚ ਸਨਰਾਈਜ਼ਰਸ ਹੈਦਰਾਬਾਦ ਨੇ ਜਿੱਤ ਦਰਜ ਕੀਤੀ। ਇਸ ਤਰ੍ਹਾਂ ਕਮਿੰਸ ਆਈਪੀਐੱਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਅਤੇ ਉਨ੍ਹਾਂ ਨੂੰ ਹੈਦਰਾਬਾਦ ਨੇ 20.50 ਕਰੋੜ ਰੁਪਏ ਵਿੱਚ ਖਰੀਦਿਆ।
ਇਸ ਤੋਂ ਇਲਾਵਾ ਭਾਰਤੀ ਖਿਡਾਰੀ ਹਰਸ਼ਲ ਪਟੇਲ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ ਅਤੇ ਉਸ 'ਤੇ ਪਹਿਲੀ ਬੋਲੀ ਗੁਜਰਾਤ ਟਾਈਟਨਸ ਨੇ ਲਗਾਈ, ਜਿਸ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਨੇ ਵੀ ਬੋਲੀ ਲਗਾਉਣੀ ਸ਼ੁਰੂ ਕਰ ਦਿੱਤੀ ਅਤੇ ਆਖਰਕਾਰ ਪੰਜਾਬ ਕਿੰਗਜ਼ ਨੇ ਜਿੱਤ ਦਰਜ ਕਰਕੇ ਹਰਸ਼ਲ ਪਟੇਲ ਨੂੰ 11.75 ਕਰੋੜ ਰੁਪਏ 'ਚ ਖਰੀਦ ਲਿਆ।
ਇਹ ਵੀ ਪੜ੍ਹੋ- ਮਲਿੱਕਾ ਸਾਗਰ ਨਿਭਾਏਗੀ IPL ਆਕਸ਼ਨ ਦੀ ਭੂਮਿਕਾ, ਰਿਚਰਡ ਮੈਡਲੇ ਨੇ ਕੀਤਾ ਵਿਸ਼ੇਸ਼ ਟਵੀਟ
ਇਸ ਦੇ ਨਾਲ ਹੀ ਦੱਖਣੀ ਅਫਰੀਕਾ ਦੇ ਆਲਰਾਊਂਡਰ ਗੇਰਾਲਡ ਕੋਏਟਜ਼ੀ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ ਅਤੇ ਉਨ੍ਹਾਂ ਨੂੰ ਮੁੰਬਈ ਇੰਡੀਅਨਜ਼ ਨੇ 5 ਕਰੋੜ ਰੁਪਏ 'ਚ ਖਰੀਦਿਆ ਸੀ। ਭਾਰਤ ਦੇ ਸਟਾਰ ਆਲਰਾਊਂਡਰ ਸ਼ਾਰਦੁਲ ਠਾਕੁਰ ਨੂੰ ਚੇਨਈ ਸੁਪਰ ਕਿੰਗਜ਼ ਨੇ 4 ਕਰੋੜ ਰੁਪਏ 'ਚ ਖਰੀਦਿਆ ਹੈ। ਸ਼ਾਰਦੁਲ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ। ਉਥੇ ਹੀ ਅਫਗਾਨਿਸਤਾਨ ਦੇ ਆਲਰਾਊਂਡਰ ਅਜ਼ਮਤੁੱਲਾ ਉਮਰਜ਼ਈ ਨੂੰ 50 ਲੱਖ ਰੁਪਏ 'ਚ ਵੇਚਿਆ ਗਿਆ। ਉਸ ਨੂੰ ਗੁਜਰਾਤ ਟਾਇਟਨਸ ਨੇ ਖਰੀਦਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
IPL Auction 2024: ਕੁਮਾਰ ਕੁਸ਼ਾਗਰ 7.20 ਕਰੋੜ ਅਤੇ ਯਸ਼ ਦਿਆਲ 5 ਕਰੋੜ ਵਿਕੇ
NEXT STORY