ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2024 ਦਾ 12ਵਾਂ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ 'ਚ ਗੁਜਰਾਤ ਤੇ ਹੈਦਰਾਬਾਦ ਵਿਚਾਲੇ ਖੇਡਿਆ ਗਿਆ। ਮੈਚ 'ਚ ਗੁਜਰਾਤ ਨੇ ਆਲਰਾਊਂਡ ਪ੍ਰਦਰਸ਼ਨ ਕਰਦੇ ਹੋਏ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 163 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਟਾਈਟਨਸ ਨੇ 19.1 ਓਵਰਾਂ 'ਚ 3 ਵਿਕਟਾਂ ਗੁਆ ਕੇ 168 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਗੁਜਰਾਤ ਲਈ ਲਈ ਰਿਧੀਮਾਨ ਸਾਹਾ ਨੇ 25 ਦੌੜਾਂ, ਸ਼ੁਭਮਨ ਗਿੱਲ ਨੇ 36 ਦੌੜਾਂ, ਸਾਈ ਸੁਦਰਸ਼ਨ ਨੇ 45 ਦੌੜਾਂ ਬਣਾ ਆਊਟ ਹੋਏ। ਡੇਵਿਡ ਮਿਲਰ ਨੇ 44 ਦੌੜਾਂ ਤੇ ਵਿਜੇ ਸ਼ੰਕਰ ਨੇ 14 ਦੌੜਾਂ ਬਣਾ ਅਜੇਤੂ ਰਹੇ। ਹੈਦਰਾਬਾਦ ਲਈ ਸ਼ਹਿਬਾਜ਼ ਅਹਿਮਦ ਨੇ 1, ਮਯੰਕ ਮਾਰਕੰਡੇ ਨੇ 1 ਤੇ ਪੈਟ ਕਮਿੰਸ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : IPL 2024 : ਪੰਜਾਬ ਨੂੰ ਹਰਾ ਕੇ ਲਖਨਊ ਨੇ ਚਖਿਆ ਜਿੱਤ ਦਾ ਸਵਾਦ, 21 ਦੌੜਾਂ ਨਾਲ ਮੁਕਾਬਲਾ ਕੀਤਾ ਆਪਣੇ ਨਾਂ
ਪਲੇਇੰਗ 11 :
ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ (ਕਪਤਾਨ), ਅਜ਼ਮਤੁੱਲਾ ਓਮਰਜ਼ਈ, ਡੇਵਿਡ ਮਿਲਰ, ਵਿਜੇ ਸ਼ੰਕਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਉਮੇਸ਼ ਯਾਦਵ, ਨੂਰ ਅਹਿਮਦ, ਮੋਹਿਤ ਸ਼ਰਮਾ, ਦਰਸ਼ਨ ਨਲਕੰਡੇ
ਸਨਰਾਈਜ਼ਰਜ਼ ਹੈਦਰਾਬਾਦ : ਮਯੰਕ ਅਗਰਵਾਲ, ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਏਡਨ ਮਾਰਕਰਮ, ਹੇਨਰਿਕ ਕਲਾਸੇਨ (ਵਿਕਟਕੀਪਰ), ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਪੈਟ ਕਮਿੰਸ (ਕਪਤਾਨ), ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਜੈਦੇਵ ਉਨਾਦਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
155.8 kmpl ਦੀ ਗਤੀ ਨਾਲ ਗੇਂਦ ਸੁੱਟਣ ਵਾਲੇ ਮਯੰਕ ਯਾਦਵ ਨੇ ਕਿਹਾ- ਰਫਤਾਰ ਮੈਨੂੰ ਉਤਸ਼ਾਹਤ ਕਰਦੀ ਹੈ
NEXT STORY