ਸਪੋਰਟਸ ਡੈਸਕ- ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ ਦੇ ਬੇਹੱਦ ਰੋਮਾਂਚਕ ਮੁਕਾਬਲੇ 'ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਆਖ਼ਰੀ ਪਲਾਂ 'ਚ 4 ਦੌੜਾਂ ਨਾਲ ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਹੈ।
ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼ੁਰੂਆਤੀ ਝਟਕਿਆਂ ਤੋਂ ਉਭਰਦੇ ਹੋਏ ਫਿਲ ਸਾਲਟ ਦੀ 40 ਗੇਂਦਾਂ 'ਚ 54 ਦੌੜਾਂ ਦੀ ਸੂਝਬੂਝ ਭਰੀ ਪਾਰੀ ਤੋਂ ਬਾਅਦ ਆਂਦ੍ਰੇ ਰਸਲ ਦੀ 25 ਗੇਂਦਾਂ 'ਚ ਨਾਬਾਦ 64 ਦੌੜਾਂ (3 ਚੌਕੇ, 7 ਛੱਕੇ) ਦੀ ਤੂਫ਼ਾਨੀ ਪਾਰੀ ਦੀ ਬਦੌਲਤ 20 ਓਵਰਾਂ 'ਚ 208 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਸੀ। ਕੋਲਕਾਤਾ ਵੱਲੋਂ ਰਿੰਕੂ ਸਿੰਘ (23) ਅਤੇ ਰਮਨਦੀਪ ਸਿੰਘ (35) ਨੇ ਵੀ ਉਪਯੋਗੀ ਪਾਰੀਆਂ ਖੇਡੀਆਂ ਸਨ।
209 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਦੀ ਸ਼ੁਰੂਆਤ ਚੰਗੀ ਰਹੀ ਤੇ ਓਪਨਰ ਮਯੰਕ ਅਗਰਵਾਲ (32) ਅਤੇ ਅਭਿਸ਼ੇਕ ਸ਼ਰਮਾ (32) ਨੇ ਪਹਿਲੀ ਵਿਕਟ ਲਈ 60 ਦੌੜਾਂ ਦੀ ਸਾਂਝੇਦਾਰੀ ਕੀਤੀ। ਇਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਰਾਹੁਲ ਤ੍ਰਿਪਾਠੀ (20), ਏਡਨ ਮਾਰਕ੍ਰਮ (18) ਤੇ ਅਬਦੁਲ ਸਮਦ (15) ਚੰਗੀ ਸ਼ੁਰੂਆਤ ਨੂੰ ਵੱਡੇ ਸਕੋਰ 'ਚ ਤਬਦੀਲ ਨਹੀਂ ਕਰ ਸਕੇ।
ਇਨ੍ਹਾਂ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਹੈਨਰਿਕ ਕਲਾਸੇਨ ਨੇ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ 29 ਗੇਂਦਾਂ 'ਚ 8 ਛੱਕਿਆਂ ਦੀ ਮਦਦ ਨਾਲ 63 ਦੌੜਾਂ ਦੀ ਪਾਰੀ ਖੇਡੀ, ਪਰ ਉਹ ਆਖ਼ਰੀ ਪਲਾਂ 'ਚ ਆਊਟ ਹੋ ਗਿਆ, ਜਿਸ ਕਾਰਨ ਟੀਮ ਅੰਤ 'ਚ ਜਿੱਤ ਦੇ ਨੇੜੇ ਆ ਕੇ ਵੀ ਹਾਰ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿਛਲੇ 16 ਮਹੀਨਿਆਂ ’ਚ ਪਹਿਲੀ ਵਾਰ ਸੈਮੀਫਾਈਨਲ ’ਚ ਪਹੁੰਚਿਆ ਸ਼੍ਰੀਕਾਂਤ
NEXT STORY