ਸਪੋਰਟਸ ਡੈਸਕ- ਲਖਨਊ ਦੇ ਇਕਾਨਾ ਸਟੇਡੀਅਮ 'ਚ ਖੇਡੇ ਗਏ ਲਖਨਊ ਸੁਪਰਜਾਇੰਟਸ ਅਤੇ ਗੁਜਰਾਤ ਟਾਈਟਨਸ ਦੇ ਮੁਕਾਬਲੇ 'ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਲਖਨਊ ਨੇ ਗੁਜਰਾਤ ਨੂੰ 33 ਦੌੜਾਂ ਨਾਲ ਹਰਾ ਕੇ ਮੁਕਾਬਲਾ ਆਪਣੇ ਨਾਂ ਕਰ ਲਿਆ ਹੈ।

ਇਸ ਮੁਕਾਬਲੇ 'ਚ ਲਖਨਊ ਦੇ ਕਪਤਾਨ ਕੇ.ਐੱਲ. ਰਾਹੁਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਲਖਨਊ ਨੇ ਮਾਰਕਸ ਸਟੋਇਨਿਸ (58), ਕੇ.ਐੱਲ. ਰਾਹੁਲ (33) ਅਤੇ ਨਿਕੋਲਸ ਪੂਰਨ (32) ਦੀਆਂ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 163 ਦੌੜਾਂ ਬਣਾਈਆਂ।

164 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਨੂੰ ਸਾਈ ਸੁਦਰਸ਼ਨ ਅਤੇ ਕਪਤਾਨ ਸ਼ੁੱਭਮਨ ਗਿੱਲ ਨੇ ਚੰਗੀ ਸ਼ੁਰੂਆਤ ਦਿਵਾਈ ਤੇ ਦੋਵਾਂ ਨੇ ਪਹਿਲੀ ਵਿਕਟ ਲਈ 54 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਕਪਤਾਨ ਸ਼ੁੱਭਮਨ ਗਿੱਲ 21 ਗੇਂਦਾਂ 'ਚ 19 ਦੌੜਾਂ ਦੀ ਪਾਰੀ ਖੇਡ ਕੇ ਕ੍ਰੁਣਾਲ ਪੰਡਯਾ ਦੀ ਗੇਂਦ 'ਤੇ ਆਊਟ ਹੋ ਗਿਆ।

ਇਸ ਤੋਂ ਬਾਅਦ ਕੇਨ ਵਿਲੀਅਮਸਨ ਵੀ ਕੁਝ ਖ਼ਾਸ ਨਾ ਕਰ ਸਕੇ ਤੇ 5 ਗੇਂਦਾਂ 'ਚ ਸਿਰਫ਼ 1 ਦੌੜ ਬਣਾ ਕੇ ਆਊਟ ਹੋ ਗਏ। ਬੀ.ਆਰ. ਸ਼ਰਥ ਵੀ ਸਿਰਫ਼ 2 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਵਿਜੈ ਸ਼ੰਕਰ ਨੇ 17 ਗੇਂਦਾਂ 'ਚ 17 ਦੌੜਾਂ ਦੀ ਪਾਰੀ ਖੇਡੀ ਤੇ ਉਹ ਯਸ਼ ਠਾਕੁਰ ਦੀ ਗੇਂਦ 'ਤੇ ਆਊਟ ਹੋ ਗਿਆ।

ਦਰਸ਼ਨ ਨਾਲੰਦੇ 12 ਦੌੜਾਂ ਬਣਾ ਕੇ ਕ੍ਰੁਣਾਲ ਪੰਡਯਾ ਦਾ ਦੂਜਾ ਸ਼ਿਕਾਰ ਬਣਿਆ। ਰਾਸ਼ਿਦ ਖ਼ਾਨ ਵੀ ਕੁਝ ਨਾ ਕਰ ਸਕਿਆ ਤੇ ਬਿਨਾਂ ਖਾਤਾ ਖੋਲ੍ਹੇ ਹੀ ਯਸ਼ ਠਾਕੁਰ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ। ਹੁਣ ਟੀਮ ਦੀ ਆਖ਼ਰੀ ਉਮੀਦ ਰਾਹੁਲ ਤੇਵਤੀਆ ਸੀ। ਉਸ ਨੇ ਆਖ਼ਰੀ ਓਵਰਾਂ 'ਚ ਕੁਝ ਚੰਗੇ ਸ਼ਾਟ ਮਾਰੇ ਤੇ ਟੀਮ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ, ਪਰ 19ਵੋੇਂ ਓਵਰ 'ਚ ਉਹ ਵੀ ਯਸ਼ ਠਾਕੁਰ ਦੀ ਗੇਂਦ 'ਤੇ ਆਊਟ ਹੋ ਗਿਆ। ਆਊਟ ਹੋਣ ਤੋਂ ਪਹਿਲਾਂ ਉਸ ਨੇ 25 ਗੇਂਦਾਂ ਦਾ ਸਾਹਮਣਾ ਕੀਤਾ ਤੇ 2 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 30 ਦੌੜਾਂ ਬਣਾਈਆਂ।

ਇਹ ਲਖਨਊ ਦੀ 4 ਮੈਚਾਂ 'ਚ ਤੀਜੀ ਜਿੱਤ ਹੈ ਤੇ ਇਸ ਜਿੱਤ ਦੇ ਨਾਲ ਲਖਨਊ 6 ਅੰਕਾਂ ਨਾਲ ਪੁਆਇੰਟ ਟੇਬਲ 'ਚ ਚੇਨਈ ਨੂੰ ਪਛਾੜ ਕੇ ਤੀਜੇ ਸਥਾਨ 'ਤੇ ਪਹੁੰਚ ਗਈ ਹੈ, ਜਦਕਿ ਗੁਜਰਾਤ ਨੂੰ 5 ਮੈਚਾਂ 'ਚੋਂ 3 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਉਹ 2 ਜਿੱਤਾਂ ਨਾਲ 7ਵੇਂ ਸਥਾਨ 'ਤੇ ਹੈ।

ਲਖਨਊ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਯਸ਼ ਠਾਕੁਰ ਨੂੰ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ। ਉਸ ਨੇ 3.5 ਓਵਰਾਂ ਦੀ ਗੇਂਦਬਾਜ਼ੀ 'ਚ 30 ਦੌੜਾਂ ਦੇ ਕੇ 5 ਵਿਕਟਾਂ ਲਈਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਨੂੰਨੀ ਕਮੀਆਂ ਕਾਰਨ ਬਚ ਗਿਆ ਸ਼੍ਰੀਸੰਥ : ਦਿੱਲੀ ਦਾ ਸਾਬਕਾ ਪੁਲਸ ਡਿਪਟੀ ਕਮਿਸ਼ਨਰ ਨੀਰਜ ਕੁਮਾਰ
NEXT STORY