ਸਪੋਰਟਸ ਡੈਸਕ : ਆਈਪੀਐੱਲ 2024 ਦਾ 18ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਖੇਡਿਆ ਗਿਆ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਨੇ 165 ਦੌੜਾਂ ਬਣਾਈਆਂ। ਜਵਾਬ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੇ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਚੇਨਈ ਦੀ ਚਾਰ ਮੈਚਾਂ ਵਿੱਚ ਇਹ ਦੂਜੀ ਹਾਰ ਹੈ। ਉਨ੍ਹਾਂ ਨੂੰ ਪਿਛਲੇ ਮੈਚ 'ਚ ਦਿੱਲੀ ਕੈਪੀਟਲਸ ਨੇ ਵੀ ਹਰਾਇਆ ਸੀ। ਦੂਜੇ ਪਾਸੇ ਸਨਰਾਈਜ਼ਰਜ਼ ਦੀ ਚਾਰ ਮੈਚਾਂ ਵਿੱਚ ਇਹ ਦੂਜੀ ਜਿੱਤ ਸੀ।
ਇਹ ਵੀ ਪੜ੍ਹੋ- ਬੈਂਗਲੁਰੂ 'ਚ ਭਿਆਨਕ ਅੱਗ ਲੱਗਣ ਕਾਰਨ ਹੋਇਆ ਵੱਡਾ ਨੁਕਸਾਨ, 25 ਵਾਹਨ ਸੜ ਕੇ ਹੋਏ ਸੁਆਹ
ਟੀਚੇ ਦਾ ਪਿੱਛਾ ਕਰਦੇ ਹੋਏ ਅਭਿਸ਼ੇਕ ਸ਼ਰਮਾ ਨੇ ਹੈਦਰਾਬਾਦ ਨੂੰ ਜ਼ਬਰਦਸਤ ਸ਼ੁਰੂਆਤ ਦਿੱਤੀ। ਅਭਿਸ਼ੇਕ ਸ਼ਰਮਾ ਨੇ ਸਿਰਫ਼ 12 ਗੇਂਦਾਂ ਵਿੱਚ 37 ਦੌੜਾਂ ਬਣਾਈਆਂ, ਜਿਸ ਵਿੱਚ ਚਾਰ ਛੱਕੇ ਅਤੇ ਤਿੰਨ ਚੌਕੇ ਸ਼ਾਮਲ ਸਨ। ਅਭਿਸ਼ੇਕ ਦੀ ਪਾਰੀ ਨੇ ਹੈਦਰਾਬਾਦ ਲਈ ਗਤੀ ਤੈਅ ਕੀਤੀ। ਅਭਿਸ਼ੇਕ ਤੋਂ ਬਾਅਦ ਏਡਨ ਮਾਰਕਰਮ ਅਤੇ ਟ੍ਰੈਵਿਸ ਹੈੱਡ ਨੇ ਦੂਜੀ ਵਿਕਟ ਲਈ 60 ਦੌੜਾਂ ਜੋੜੀਆਂ, ਜਿਸ ਨੇ ਸੀਐਸਕੇ ਨੂੰ ਪੂਰੀ ਤਰ੍ਹਾਂ ਬੈਕ ਫੁੱਟ 'ਤੇ ਪਾ ਦਿੱਤਾ। ਹੈਦਰਾਬਾਦ ਦੇ ਸਾਬਕਾ ਕਪਤਾਨ ਏਡਨ ਮਾਰਕਰਮ ਨੇ 36 ਗੇਂਦਾਂ 'ਚ 4 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ। ਜਦਕਿ ਹੈੱਡ ਨੇ 24 ਗੇਂਦਾਂ 'ਚ 31 ਦੌੜਾਂ ਦੀ ਪਾਰੀ ਖੇਡੀ। ਚੇਨਈ ਲਈ ਮੋਇਨ ਅਲੀ ਨੇ ਸਭ ਤੋਂ ਵੱਧ ਦੋ ਵਿਕਟਾਂ ਲਈਆਂ।
ਪਲੇਇੰਗ-11
ਹੈਦਰਾਬਾਦ : ਅਭਿਸ਼ੇਕ ਸ਼ਰਮਾ, ਏਡਨ ਮਾਰਕਰਾਮ, ਹੇਨਰਿਕ ਕਲਾਸੇਨ (ਵਿਕਟਕੀਪਰ), ਅਬਦੁਲ ਸਮਦ, ਨਿਤੀਸ਼ ਰੈਡੀ, ਸ਼ਾਹਬਾਜ਼ ਅਹਿਮਦ, ਪੈਟ ਕਮਿੰਸ (ਕਪਤਾਨ), ਜੈਦੇਵ ਉਨਾਦਕਟ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਟੀ ਨਟਰਾਜਨ।
ਚੇਨਈ: ਰਿਤੁਰਾਜ ਗਾਇਕਵਾੜ (ਕਪਤਾਨ), ਰਚਿਨ ਰਵਿੰਦਰ, ਅਜਿੰਕਿਆ ਰਹਾਣੇ, ਮੋਈਨ ਅਲੀ, ਡੇਰਿਲ ਮਿਸ਼ੇਲ, ਸ਼ਿਵਮ ਦੁਬੇ, ਰਵਿੰਦਰ ਜਡੇਜਾ, ਐੱਮਐੱਸ ਧੋਨੀ (ਵਿਕਟਕੀਪਰ), ਦੀਪਕ ਚਾਹਰ, ਤੁਸ਼ਾਰ ਦੇਸ਼ਪਾਂਡੇ, ਮਹੇਸ਼ ਥੀਕਸ਼ਾਨਾ।
ਇਹ ਵੀ ਪੜ੍ਹੋ- ਇਸ ਸੂਬੇ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਅਦਾਲਤ ਨੇ ਦਿੱਤਾ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁਲਦੀਪ ਯਾਦਵ ਨੂੰ ਚੌਕਸੀ ਦੇ ਤੌਰ ’ਤੇ ਆਰਾਮ ਕਰਨ ਦੀ ਸਲਾਹ
NEXT STORY