ਸਪੋਰਟਸ ਡੈਸਕ- ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ 57ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਈਡਨ ਗਾਰਡਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 180 ਦੌੜਾਂ ਦਾ ਟੀਚਾ ਦਿੱਤਾ ਹੈ।
ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ਗੁਆ ਕੇ 179 ਦੌੜਾਂ ਬਣਾਈਆਂ। ਕੋਲਕਾਤਾ ਨਾਈਟ ਰਾਈਡਰਜ਼ ਲਈ ਕਪਤਾਨ ਅਜਿੰਕਿਆ ਰਹਾਣੇ ਨੇ ਸਭ ਤੋਂ ਵੱਧ 48 ਦੌੜਾਂ ਬਣਾਈਆਂ। ਰਹਾਣੇ ਨੇ ਆਪਣੀ 33 ਗੇਂਦਾਂ ਦੀ ਪਾਰੀ ਵਿੱਚ 4 ਚੌਕੇ ਅਤੇ 2 ਛੱਕੇ ਮਾਰੇ। ਆਂਦਰੇ ਰਸਲ ਨੇ ਵੀ 21 ਗੇਂਦਾਂ ਵਿੱਚ 4 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 38 ਦੌੜਾਂ ਦੀ ਤੇਜ਼ ਪਾਰੀ ਖੇਡੀ।
ਜਦੋਂ ਕਿ ਤਜਰਬੇਕਾਰ ਬੱਲੇਬਾਜ਼ ਮਨੀਸ਼ ਪਾਂਡੇ ਨੇ ਅਜੇਤੂ 36 ਦੌੜਾਂ ਅਤੇ ਓਪਨਰ ਸੁਨੀਲ ਨਾਰਾਇਣ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਚੇਨਈ ਸੁਪਰ ਕਿੰਗਜ਼ ਲਈ ਸਪਿਨਰ ਨੂਰ ਅਹਿਮਦ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਦੋਂ ਕਿ ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਅਤੇ ਸਪਿੰਨਰ ਰਵਿੰਦਰ ਜਡੇਜਾ ਨੂੰ 1-1 ਸਫਲਤਾ ਮਿਲੀ।
ਤਾਈਪੇ ਓਪਨ: ਸ਼੍ਰੀਕਾਂਤ, ਆਯੂਸ਼, ਮਾਨੇਪੱਲੀ, ਉੱਨਤੀ ਹੁੱ ਦੂਜੇ ਦੌਰ ਵਿੱਚ
NEXT STORY