ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 40ਵੇਂ ਮੈਚ ਵਿੱਚ ਅੱਜ ਲਖਨਊ ਸੁਪਰ ਜਾਇੰਟਸ (LSG) ਦੀ ਟੱਕਰ ਦਿੱਲੀ ਕੈਪੀਟਲਜ਼ (DC) ਨਾਲ ਹੈ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤ ਕੇ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਨੇ ਇਸ ਮੈਚ ਲਈ ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਹੈ ਅਤੇ ਮੋਹਿਤ ਸ਼ਰਮਾ ਦੀ ਜਗ੍ਹਾ ਦੁਸ਼ਮੰਤ ਚਮੀਰਾ ਨੂੰ ਮੌਕਾ ਦਿੱਤਾ ਹੈ। ਲਖਨਊ ਨੇ ਇਸ ਮੈਚ ਲਈ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਦਿੱਲੀ- ਅਭਿਸ਼ੇਕ ਪੋਰੇਲ, ਕਰੁਣ ਨਾਇਰ, ਕੇਐਲ ਰਾਹੁਲ (ਵਿਕਟਕੀਪਰ), ਅਕਸ਼ਰ ਪਟੇਲ (ਕਪਤਾਨ), ਟ੍ਰਿਸਟਨ ਸਟੱਬਸ, ਆਸ਼ੂਤੋਸ਼ ਸ਼ਰਮਾ, ਵਿਪਰਾਜ ਨਿਗਮ, ਮਿਸ਼ੇਲ ਸਟਾਰਕ, ਕੁਲਦੀਪ ਯਾਦਵ, ਦੁਸ਼ਮੰਥਾ ਚਮੀਰਾ, ਮੁਕੇਸ਼ ਕੁਮਾਰ
ਲਖਨਊ- ਏਡਨ ਮਾਰਕਰਮ, ਮਿਸ਼ੇਲ ਮਾਰਸ਼, ਨਿਕੋਲਸ ਪੂਰਨ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਅਬਦੁਲ ਸਮਦ, ਡੇਵਿਡ ਮਿਲਰ, ਸ਼ਾਰਦੁਲ ਠਾਕੁਰ, ਦਿਗਵੇਸ਼ ਸਿੰਘ ਰਾਠੀ, ਰਵੀ ਬਿਸ਼ਨੋਈ, ਅਵੇਸ਼ ਖਾਨ, ਪ੍ਰਿੰਸ ਯਾਦਵ
ਪੰਜਾਬ 'ਚ ਵੱਡੀ ਵਾਰਦਾਤ, ਅਦਾਲਤ ਬਾਹਰ ਮਾਰ 'ਤਾ ਮੁੰਡਾ ਤੇ 'ਲੱਖਪਤੀ' ਹੋਇਆ ਸੋਨਾ, ਜਾਣੋ ਅੱਜ ਦੀਆਂ TOP-10 ਖ਼ਬਰਾਂ
NEXT STORY