ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL 2025) ਵਿੱਚ 8 ਅਪ੍ਰੈਲ ਨੂੰ ਪੰਜਾਬ ਕਿੰਗਜ਼ (PBKS) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਖੇਡੇ ਗਏ ਮੈਚ ਵਿੱਚ CSK ਨੂੰ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਮੈਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਖੇਡਿਆ ਗਿਆ। ਜਿੱਥੇ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪ੍ਰਿਯਾਂਸ਼ ਆਰੀਆ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਪੰਜਾਬ ਨੇ ਸੀਐਸਕੇ ਨੂੰ 220 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿੱਚ CS ਸਿਰਫ਼ 201 ਦੌੜਾਂ ਹੀ ਬਣਾ ਸਕੀ। ਪੰਜਾਬ ਦੀ ਟੀਮ ਨੇ ਇਹ ਮੈਚ 18 ਦੌੜਾਂ ਨਾਲ ਜਿੱਤ ਲਿਆ।
220 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਚੰਗੀ ਰਹੀ। ਰਚਿਨ ਰਵਿੰਦਰ ਨੇ 36 ਦੌੜਾਂ ਬਣਾਈਆਂ ਪਰ ਗਾਇਕਵਾੜ ਦਾ ਬੱਲਾ ਨਹੀਂ ਚੱਲਿਆ। ਰਵਿੰਦਰ 7ਵੇਂ ਓਵਰ ਵਿੱਚ ਆਊਟ ਹੋ ਗਿਆ। ਇਸ ਤੋਂ ਬਾਅਦ ਗਾਇਕਵਾੜ ਇੱਕ ਦੌੜ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਕੌਨਵੇ ਅਤੇ ਸ਼ਿਵਮ ਦੂਬੇ ਵਿਚਕਾਰ ਚੰਗੀ ਸਾਂਝੇਦਾਰੀ ਹੋਈ। ਕੌਨਵੇ ਨੇ ਵੀ ਅਰਧ ਸੈਂਕੜਾ ਲਗਾਇਆ ਪਰ ਦੂਬੇ ਦੇ ਆਊਟ ਹੋਣ ਤੋਂ ਬਾਅਦ, ਧੋਨੀ ਬੱਲੇਬਾਜ਼ੀ ਲਈ ਆਏ। ਧੋਨੀ ਨੇ 12 ਗੇਂਦਾਂ ਵਿੱਚ 27 ਦੌੜਾਂ ਬਣਾਈਆਂ ਪਰ ਚੇਨਈ ਨੂੰ ਜਿੱਤ ਨਹੀਂ ਦਿਵਾ ਸਕਿਆ। ਚੇਨਈ ਦੀ ਟੀਮ ਸਿਰਫ਼ 201 ਦੌੜਾਂ ਹੀ ਬਣਾ ਸਕੀ।
ਪ੍ਰਿਯਾਂਸ਼ ਆਰੀਆ ਨੇ ਲਗਾ'ਤੀ ਚੌਕੇ-ਛੱਕਿਆਂ ਦੀ ਝੜੀ, ਬਣਾਇਆ IPL ਦਾ 5ਵਾਂ ਸਭ ਤੋਂ ਤੇਜ਼ ਸੈਂਕੜਾ
NEXT STORY