ਸਪੋਰਟਸ ਡੈਸਕ : ਆਈ.ਪੀ.ਐੱਲ. 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਚੇਨਈ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 158 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 159 ਦੌੜਾਂ ਦਾ ਟੀਚਾ ਦਿੱਤਾ। ਚੇਨਈ ਲਈ ਕਪਤਾਨ ਰੁਤੂਰਾਜ ਗਾਇਕਵਾੜ ਨੇ 74 ਦੌੜਾਂ, ਸ਼ਿਵਮ ਦੂਬੇ ਨੇ 22 ਦੌੜਾਂ, ਸੰਜੂ ਸੈਮਸਨ ਨੇ 11 ਦੌੜਾਂ, ਕਾਰਤਿਕ ਸ਼ਰਮਾ ਨੇ 15 ਦੌੜਾਂ ਤੇ ਜੇਮੀ ਓਵਰਟਨ ਨੇ 18 ਦੌੜਾਂ ਬਣਾਈਆਂ। ਗੁਜਰਾਤ ਲਈ ਮੁਹੰਮਦ ਸਿਰਾਜ ਨੇ 1, ਕਗਿਸੋ ਰਬਾਡਾ ਨੇ 3, ਮਾਨਵ ਸੁਥਾਰ ਨੇ 1 ਤੇ ਅਰਸ਼ਦ ਖਾਨ ਨੇ 2 ਵਿਕਟਾਂ ਲਈਆਂ।
ਦੋਵਾਂ ਟੀਮਾਂ ਨੇ ਹੁਣ ਤੱਕ 7-7 ਮੈਚ ਖੇਡੇ ਹਨ ਅਤੇ ਦੋਵਾਂ ਨੇ 3-3 ਜਿੱਤਾਂ ਦਰਜ ਕੀਤੀਆਂ ਹਨ। ਅੰਕ ਸੂਚੀ ਵਿੱਚ ਵਿਚਾਲੇ ਫਸੀਆਂ ਇਨ੍ਹਾਂ ਟੀਮਾਂ ਲਈ ਇਹ ਮੈਚ ਪਲੇਆਫ ਦੀ ਰੇਸ ਦੇ ਲਿਹਾਜ਼ ਨਾਲ ਕਾਫੀ ਨਿਰਣਾਇਕ ਸਾਬਤ ਹੋ ਸਕਦਾ ਹੈ।
ਟੀਮਾਂ:
ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸਾਈ ਸੁਦਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਾਗਿਸੋ ਰਬਾਦਾ, ਮੁਹੰਮਦ ਸਿਰਾਜ, ਮਾਨਵ ਸੁਥਾਰ
ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ) : ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਡਿਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਕਾਰਤਿਕ ਸ਼ਰਮਾ, ਜੈਮੀ ਓਵਰਟਨ, ਅਕੀਲ ਹੋਸੀਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਗੁਰਜਪਨੀਤ ਸਿੰਘ
ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
NEXT STORY