ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2026 ਦਾ 19ਵਾਂ ਮੈਚ ਅੱਜ ਲਖਨਊ ਸੁਪਰ ਜਾਇੰਟਸ ( LSG) ਤੇ ਗੁਜਰਾਤ ਟਾਈਟਨਸ (GT) ਵਿਚਾਲੇ ਲਖਨਊ ਦੇ ਇਕਾਨਾ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਗੁਜਰਾਤ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 164 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 165 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਗੁਜਰਾਤ ਨੇ 18.4 ਓਵਰਾਂ 'ਚ 3 ਵਿਕਟਾਂ ਗੁਆ ਕੇ 165 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਗੁਜਰਾਤ ਲਈ ਜੋਸ ਬਟਲਰ ਨੇ 60 ਦੌੜਾਂ, ਕਪਤਾਨ ਸ਼ੁਭਮਨ ਗਿੱਲ ਨੇ 56 ਦੌੜਾਂ , ਵਾਸ਼ਿੰਗਟਨ ਸੁੰਦਰ ਨੇ 21 ਦੌੜਾਂ ਤੇ ਸਾਈ ਸੁਦਰਸ਼ਨ ਨੇ 15 ਦੌੜਾਂ ਬਣਾਈਆਂ। ਲਖਨਊ ਲਈ ਮੁਹੰਮਦ ਸ਼ੰਮੀ ਨੇ 1, ਪ੍ਰਿੰਸ ਯਾਦਵ ਨੇ 1, ਦਿਗਵੇਸ਼ ਰਾਠੀ ਨੇ 1 ਵਿਕਟਾਂ ਲਈਆਂ।
ਟੀਮਾਂ:
ਲਖਨਊ ਸੁਪਰ ਜਾਇੰਟਸ (ਪਲੇਇੰਗ ਇਲੈਵਨ): ਮਿਸ਼ੇਲ ਮਾਰਸ਼, ਏਡਨ ਮਾਰਕਰਮ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਆਯੂਸ਼ ਬਡੋਨੀ, ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਮੁਹੰਮਦ ਸ਼ੰਮੀ, ਅਵੇਸ਼ ਖਾਨ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ
ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸਾਈ ਸੁਦਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਕਾਗਿਸੋ ਰਬਾਡਾ, ਮੁਹੰਮਦ ਸਿਰਾਜ, ਅਸ਼ੋਕ ਸ਼ਰਮਾ, ਪ੍ਰਸਿੱਧ ਕ੍ਰਿਸ਼ਨਾ
ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ
NEXT STORY