ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ ਐਲੀਮੀਨੇਟਰ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਰੁੱਧ ਪਹਿਲਾਂ ਬੱਲੇਬਾਜ਼ੀ ਕਰਦਿਆਂ 243 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਹੈ। ਮੁੱਲਾਂਪੁਰ ਦੇ ਮੈਦਾਨ 'ਤੇ ਖੇਡੇ ਜਾ ਰਹੇ ਇਸ ਮੈਚ ਵਿੱਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਜੋ ਕਿ ਰਾਜਸਥਾਨ ਦੇ ਬੱਲੇਬਾਜ਼ਾਂ ਦੇ ਹਮਲੇ ਅੱਗੇ ਫੇਲ੍ਹ ਸਾਬਤ ਹੋਇਆ।
ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ
ਰਾਜਸਥਾਨ ਦੇ 15 ਸਾਲਾ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਤੇ ਚੌਕਿਆਂ-ਛੱਕਿਆਂ ਦੀ ਬਾਰਿਸ਼ ਕਰ ਦਿੱਤੀ। ਉਨ੍ਹਾਂ ਨੇ ਮਹਿਜ਼ 29 ਗੇਂਦਾਂ ਵਿੱਚ 97 ਦੌੜਾਂ ਦੀ ਤੂਫਾਨੀ ਪਾਰੀ ਖੇਡੀ, ਜਿਸ ਵਿੱਚ 12 ਛੱਕੇ ਅਤੇ 5 ਚੌਕੇ ਸ਼ਾਮਲ ਸਨ। ਆਪਣੀ ਇਸ ਪਾਰੀ ਦੌਰਾਨ ਵੈਭਵ ਨੇ ਕ੍ਰਿਸ ਗੇਲ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ 59 ਛੱਕਿਆਂ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਹਾਲਾਂਕਿ, ਉਹ ਆਪਣੇ ਇਤਿਹਾਸਕ ਸੈਂਕੜੇ ਤੋਂ ਸਿਰਫ਼ 3 ਦੌੜਾਂ ਨਾਲ ਖੁੰਝ ਗਏ ਅਤੇ ਪ੍ਰਫੁੱਲ ਹਿੰਗੇ ਦੀ ਗੇਂਦ 'ਤੇ ਆਊਟ ਹੋ ਗਏ।
ਵੈਭਵ ਦੇ ਆਊਟ ਹੋਣ ਤੋਂ ਬਾਅਦ ਧਰੁਵ ਜੁਰੇਲ ਨੇ ਮੋਰਚਾ ਸੰਭਾਲਿਆ ਅਤੇ 50 ਦੌੜਾਂ ਦੀ ਅਹਿਮ ਪਾਰੀ ਖੇਡੀ। ਯਸ਼ਸਵੀ ਜੈਸਵਾਲ ਨੇ 29 ਅਤੇ ਕਪਤਾਨ ਰਿਆਨ ਪਰਾਗ ਨੇ 26 ਦੌੜਾਂ ਦਾ ਯੋਗਦਾਨ ਪਾਇਆ, ਜਿਸ ਦੀ ਬਦੌਲਤ ਰਾਜਸਥਾਨ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 243 ਦੌੜਾਂ ਬਣਾਈਆਂ।
ਸਨਰਾਈਜ਼ਰਜ਼ ਹੈਦਰਾਬਾਦ ਲਈ ਪ੍ਰਫੁੱਲ ਹਿੰਗੇ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 54 ਦੌੜਾਂ ਦੇ ਕੇ 3 ਵਿਕਟਾਂ ਝਟਕਾਈਆਂ। ਉਨ੍ਹਾਂ ਤੋਂ ਇਲਾਵਾ ਈਸ਼ਾਨ ਮਲਿੰਗਾ, ਸ਼ਿਵਾਂਗ ਕੁਮਾਰ ਅਤੇ ਨਿਤੀਸ਼ ਰੈੱਡੀ ਨੇ 1-1 ਵਿਕਟ ਹਾਸਲ ਕੀਤੀ।
ਇਸ ਮੈਚ ਦੀ ਜੇਤੂ ਟੀਮ 29 ਮਈ ਨੂੰ ਕੁਆਲੀਫਾਇਰ-2 ਵਿੱਚ ਗੁਜਰਾਤ ਟਾਈਟਨਜ਼ ਨਾਲ ਭਿੜੇਗੀ, ਜਦਕਿ ਹਾਰਨ ਵਾਲੀ ਟੀਮ ਦਾ ਸਫ਼ਰ ਅੱਜ ਹੀ ਸਮਾਪਤ ਹੋ ਜਾਵੇਗਾ।
IPL 2026: ਵੈਭਵ ਸੂਰਿਆਵੰਸ਼ੀ ਨੇ ਰਚ'ਤਾ ਇਤਿਹਾਸ, ਤੋੜ'ਤਾ ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ'
NEXT STORY