ਅਹਿਮਦਾਬਾਦ : ਆਈਪੀਐਲ (IPL) 2026 ਦਾ ਫਾਈਨਲ ਮੁਕਾਬਲਾ ਅੱਜ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਇਤਿਹਾਸਕ ਮੈਚ ਵਿੱਚ ਮੌਜੂਦਾ ਚੈਂਪੀਅਨ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਗੁਜਰਾਤ ਟਾਈਟਨਸ (GT) ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਰਜਤ ਪਾਟੀਦਾਰ ਦੀ ਕਪਤਾਨੀ ਹੇਠ RCB ਲਗਾਤਾਰ ਦੂਜੀ ਵਾਰ ਟਰਾਫੀ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰ ਰਹੀ ਹੈ, ਜਦਕਿ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਸ ਪੰਜ ਸਾਲਾਂ ਵਿੱਚ ਦੂਜੀ ਵਾਰ ਖ਼ਿਤਾਬ 'ਤੇ ਕਬਜ਼ਾ ਕਰਨਾ ਚਾਹੇਗੀ।
ਟੀਮਾਂ:
ਗੁਜਰਾਤ ਟਾਈਟਨਸ (ਪਲੇਇੰਗ ਇਲੈਵਨ): ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਾਹੁਲ ਤਿਵਾਤੀਆ, ਨਿਸ਼ਾਂਤ ਸਿੰਧੂ, ਜੇਸਨ ਹੋਲਡਰ, ਰਾਸ਼ਿਦ ਖਾਨ, ਕਾਗਿਸੋ ਰਬਾਡਾ, ਅਰਸ਼ਦ ਖਾਨ, ਮੁਹੰਮਦ ਸਿਰਾਜ
ਰਾਇਲ ਚੈਲੰਜਰਜ਼ ਬੈਂਗਲੁਰੂ (ਪਲੇਇੰਗ ਇਲੈਵਨ): ਵਿਰਾਟ ਕੋਹਲੀ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਕਰੁਣਾਲ ਪੰਡਯਾ, ਰੋਮੀਓ ਸ਼ੈਫਰਡ, ਭੁਵਨੇਸ਼ਵਰ ਕੁਮਾਰ, ਜੈਕਬ ਡਫੀ, ਜੋਸ਼ ਹੇਜ਼ਲਵੁੱਡ, ਰਸਿਖ ਸਲਾਮ ਡਾਰ
ਭਾਰਤ 'ਏ' ਟੀਮ ਵਿੱਚ ਵੱਡਾ ਬਦਲਾਅ: ਜ਼ਖ਼ਮੀ ਰਿਆਨ ਪਰਾਗ ਦੀ ਜਗ੍ਹਾ ਰੁਤੂਰਾਜ ਗਾਇਕਵਾੜ ਨੂੰ ਮਿਲੀ ਜਗ੍ਹਾ
NEXT STORY