ਮੁੰਬਈ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਦੂਜੇ ਮੈਚ 'ਚ ਅੱਜ ਐਤਵਾਰ, 29 ਮਾਰਚ ਨੂੰ ਮੁੰਬਈ ਇੰਡੀਅਨਜ਼ (MI) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਹ ਮੁਕਾਬਲਾ ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਆਈਪੀਐੱਲ 2026 ਸੀਜ਼ਨ ਦੇ ਇਸ ਮੁਕਾਬਲੇ ਵਿਚ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਦੇ ਜਵਾਬ 'ਚ ਮੁੰਬਈ ਮੁਹਰੇ 221 ਦੌੜਾਂ ਦਾ ਟੀਚਾ ਰੱਖਿਆ।
ਪਿੱਚ ਅਤੇ ਮੌਸਮ ਦੀ ਰਿਪੋਰਟ
ਵਾਨਖੇੜੇ ਦੀ ਲਾਲ ਮਿੱਟੀ ਵਾਲੀ ਪਿੱਚ ਬੱਲੇਬਾਜ਼ਾਂ ਲਈ ਆਦਰਸ਼ ਮੰਨੀ ਜਾਂਦੀ ਹੈ, ਜਿੱਥੇ ਚੰਗੀ ਬਾਊਂਸ ਤੇ ਤੇਜ਼ ਆਊਟਫੀਲਡ ਕਾਰਨ ਚੌਕੇ-ਛੱਕਿਆਂ ਦੀ ਬਾਰਿਸ਼ ਹੋਣ ਦੀ ਉਮੀਦ ਹੈ। ਸ਼ਾਮ ਦੇ ਸਮੇਂ ਤਾਪਮਾਨ 20 ਡਿਗਰੀ ਸੈਲਸੀਅਸ ਦੇ ਕਰੀਬ ਰਹੇਗਾ ਅਤੇ ਮੀਂਹ ਦੀ ਸੰਭਾਵਨਾ ਸਿਰਫ਼ 1% ਹੈ। ਰਾਤ ਦੇ 14-15ਵੇਂ ਓਵਰ 'ਚ ਤ੍ਰੇਲ ਦਾ ਅਸਰ ਦਿਖਾਈ ਦੇ ਸਕਦਾ ਹੈ, ਜੋ ਸਪਿਨਰਾਂ ਲਈ ਚੁਣੌਤੀ ਬਣ ਸਕਦਾ ਹੈ। ਇਸ ਲਈ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲੈ ਸਕਦੀ ਹੈ।
ਸੰਭਾਵਿਤ ਪਲੇਇੰਗ 11:
MI: ਰੋਹਿਤ ਸ਼ਰਮਾ, ਕੁਇੰਟਨ ਡੀ ਕਾਕ/ਰਯਾਨ ਰਿਕੇਲਟਨ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਿਆ (ਕਪਤਾਨ), ਸ਼ੇਰਫੇਨ ਰਦਰਫੋਰਡ, ਨਮਨ ਧੀਰ, ਦੀਪਕ ਚਾਹਰ, ਟ੍ਰੈਂਟ ਬੋਲਟ, ਜਸਪ੍ਰੀਤ ਬੁਮਰਾਹ, ਅੱਲਾ ਗਜ਼ਾਨਫਰ।
KKR: ਫਿਨ ਐਲਨ, ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਕੈਮਰਨ ਗ੍ਰੀਨ, ਰਿੰਕੂ ਸਿੰਘ, ਰਮਨਦੀਪ ਸਿੰਘ, ਸੁਨੀਲ ਨਾਰਾਇਣ, ਰਚਿਨ ਰਵਿੰਦਰਾ, ਵੈਭਵ ਅਰੋੜਾ, ਵਰੁਣ ਚੱਕਰਵਰਤੀ, ਕਾਰਤਿਕ ਤਿਆਗੀ।
ਜ਼ਿਕਰਯੋਗ ਹੈ ਕਿ ਟੂਰਨਾਮੈਂਟ ਦੇ ਪਹਿਲੇ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਹੈਦਰਾਬਾਦ (SRH) ਨੂੰ 6 ਵਿਕਟਾਂ ਨਾਲ ਹਰਾ ਕੇ ਧਮਾਕੇਦਾਰ ਸ਼ੁਰੂਆਤ ਕੀਤੀ ਹੈ।
IPL 2026, MI vs KKR: ਮੁੰਬਈ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਐਲਾਨ, ਰੋਮਾਂਚਕ ਹੋਵੇਗਾ ਮੁਕਾਬਲਾ
NEXT STORY