ਸਪੋਰਟਸ ਡੈਸਕ- ਆਈਪੀਐੱਲ 2026 ਦਾ 28ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (KKR) ਤੇ ਰਾਜਸਥਾਨ ਰਾਇਲਜ਼ (RR) ਵਿਚਾਲੇ ਖੇਡਿਆ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 155 ਦੌੜਾਂ ਬਣਾਈਆਂ ਤੇ ਕੋਲਕਾਤਾ ਨੂ ਜਿੱਤ ਲਈ 156 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਲਈ ਵੈਭਵ ਸੂਰਿਆਵੰਸ਼ੀ ਨੇ 46 ਦੌੜਾਂ ਤੇ ਯਸ਼ਸਵੀ ਜਾਇਸਵਾਲ ਨੇ 39 ਦੌੜਾਂ ਬਣਾਈਆਂ। ਕਪਤਾਨ ਰਿਆਨ ਪਰਾਗ ਨੇ 12 ਦੌੜਾਂ, ਸ਼ਿਮਰੋਨ ਹੇਟਮਾਇਰ ਨੇ 15 ਦੌੜਾਂ, ਰਵਿੰਦਰ ਜਡੇਜਾ ਨੇ 9 ਦੌੜਾਂ ਧਰੁਲ ਜੁਰੇਲ ਨੇ 5 ਦੌੜਾਂ ਤੇ ਦੋਨਾਵਨ ਫਰੇਰਾ ਨੇ 7 ਦੌੜਾਂ ਬਣਾਈਆਂ। ਕੋਲਕਾਤਾ ਲਈ ਸੁਨੀਲ ਨਰੇਨ ਨੇ 2, ਵਰੁਣ ਚੱਕਰਵਤੀ ਨੇ 3 ਤੇ ਕਾਰਤਿਕ ਤਿਆਗੀ ਨੇ 3 ਵਿਕਟਾਂ ਲਈਆਂ।
ਕੋਲਕਾਤਾ ਦੀ ਟੀਮ ਲਈ ਇਹ ਮੈਚ ਬੇਹੱਦ ਨਾਜ਼ੁਕ ਹੈ ਕਿਉਂਕਿ ਉਹ ਇਸ ਸੀਜ਼ਨ ਵਿੱਚ ਹੁਣ ਤੱਕ ਆਪਣੀ ਪਹਿਲੀ ਜਿੱਤ ਦਾ ਖਾਤਾ ਨਹੀਂ ਖੋਲ੍ਹ ਸਕੀ ਹੈ ਜਦਕਿ ਰਾਜਸਥਾਨ ਰਾਇਲਜ਼ ਦਾ ਪ੍ਰਦਰਸ਼ਨ ਅਜੇ ਤਕ ਪ੍ਰਭਾਵਸ਼ਾਲੀ ਰਿਹਾ ਹੈ।
ਟੀਮਾਂ:
ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ): ਅਜਿੰਕਿਆ ਰਹਾਣੇ (ਕਪਤਾਨ), ਟਿਮ ਸੇਫਰਟ (ਵਿਕਟਕੀਪਰ), ਕੈਮਰੂਨ ਗ੍ਰੀਨ, ਰੋਵਮੈਨ ਪਾਵੇਲ, ਰਿੰਕੂ ਸਿੰਘ, ਸੁਨੀਲ ਨਰਾਇਣ, ਰਮਨਦੀਪ ਸਿੰਘ, ਅਨੁਕੁਲ ਰਾਏ, ਵੈਭਵ ਅਰੋੜਾ, ਕਾਰਤਿਕ ਤਿਆਗੀ, ਵਰੁਣ ਚੱਕਰਵਰਤੀ
ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਵੈਭਵ ਸੂਰਿਆਵੰਸ਼ੀ, ਯਸ਼ਸਵੀ ਜਾਇਸਵਾਲ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨੰਦਰੇ ਬਰਗਰ, ਬ੍ਰਿਜੇਸ਼ ਸ਼ਰਮਾ, ਰਵੀ ਬਿਸ਼ਨੋਈ
CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ ਬੱਲੇਬਾਜ਼
NEXT STORY