ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਵਿੱਚ ਜਿੱਥੇ ਮੈਦਾਨ 'ਤੇ ਬੱਲੇਬਾਜ਼ਾਂ ਦਾ ਦਬਦਬਾ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸੋਸ਼ਲ ਮੀਡੀਆ 'ਤੇ 'ਕਿੰਗ ਕੋਹਲੀ' ਯਾਨੀ ਵਿਰਾਟ ਕੋਹਲੀ ਦਾ ਇੱਕ ਵੱਖਰਾ ਹੀ ਅੰਦਾਜ਼ ਵਾਇਰਲ ਹੋ ਰਿਹਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਲਖਨਊ ਦੀ ਜਿੱਤ ਤੋਂ ਬਾਅਦ ਹੁਣ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਦੇ ਮੈਚ ਦੀ ਚਰਚਾ ਚਾਰੇ ਪਾਸੇ ਹੈ, ਜਿੱਥੇ ਕੋਹਲੀ ਦੇ 'ਨਾਗਿਨ ਡਾਂਸ' ਨੇ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ ਹੈ।
ਗੁਹਾਟੀ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਬੈਂਗਲੁਰੂ ਨੂੰ ਇਸ ਸੀਜ਼ਨ ਦੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। RCB ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 201/8 ਦਾ ਮਜ਼ਬੂਤ ਸਕੋਰ ਬਣਾਇਆ ਸੀ, ਜਿਸ ਵਿੱਚ ਕਪਤਾਨ ਰਜਤ ਪਾਟੀਦਾਰ ਨੇ 63 ਦੌੜਾਂ ਦਾ ਯੋਗਦਾਨ ਪਾਇਆ। ਹਾਲਾਂਕਿ, ਰਾਜਸਥਾਨ ਰਾਇਲਜ਼ ਨੇ 2 ਓਵਰ ਬਾਕੀ ਰਹਿੰਦਿਆਂ ਹੀ ਇਹ ਟੀਚਾ ਹਾਸਲ ਕਰ ਲਿਆ। ਰਾਜਸਥਾਨ ਦੀ ਜਿੱਤ ਦੇ ਹੀਰੋ 15 ਸਾਲਾ ਵੈਭਵ ਸੂਰਿਆਵੰਸ਼ੀ ਰਹੇ।
ਮੈਚ ਤੋਂ ਬਾਅਦ ਵਿਰਾਟ ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਮਸ਼ਹੂਰ 'ਨਾਗਿਨ ਡਾਂਸ' ਕਰਦੇ ਨਜ਼ਰ ਆ ਰਹੇ ਹਨ। ਕੋਹਲੀ ਦਾ ਇਹ ਮਜ਼ਾਕੀਆ ਅੰਦਾਜ਼ ਦੇਖ ਕੇ RCB ਦਾ ਕੋਚਿੰਗ ਸਟਾਫ ਅਤੇ ਸਟੇਡੀਅਮ ਵਿੱਚ ਮੌਜੂਦ ਪ੍ਰਸ਼ੰਸਕ ਆਪਣਾ ਹਾਸਾ ਨਹੀਂ ਰੋਕ ਸਕੇ। ਦੱਸਣਯੋਗ ਹੈ ਕਿ ਕੋਹਲੀ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਮੈਚਾਂ ਦੌਰਾਨ ਅਜਿਹਾ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਚੁੱਕੇ ਹਨ।
ਵੈਭਵ ਸੂਰਿਆਵੰਸ਼ੀ ਨੂੰ ਕੋਹਲੀ ਦਾ ਖਾਸ ਤੋਹਫ਼ਾ ਭਾਵੇਂ ਬੈਂਗਲੁਰੂ ਇਹ ਮੈਚ ਹਾਰ ਗਈ, ਪਰ ਵਿਰਾਟ ਕੋਹਲੀ ਨੇ ਖੇਡ ਭਾਵਨਾ ਦਿਖਾਉਂਦੇ ਹੋਏ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਦੀ ਜੰਮ ਕੇ ਤਾਰੀਫ਼ ਕੀਤੀ। ਕੋਹਲੀ ਨੇ ਵੈਭਵ ਦੀ ਰਾਜਸਥਾਨ ਰੌਇਲਜ਼ ਵਾਲੀ ਕੈਪ 'ਤੇ ਆਟੋਗ੍ਰਾਫ ਦਿੱਤਾ ਅਤੇ ਉਸ ਲਈ ਇੱਕ ਖਾਸ ਸੰਦੇਸ਼ ਲਿਖਿਆ— "Dear Vaibhav, well done"।
PBKS ਦੇ ਖਿਡਾਰੀਆਂ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਬੰਨ੍ਹੀਆਂ ਕਾਲੀਆਂ ਪੱਟੀਆਂ
NEXT STORY