ਸਪੋਰਟਸ ਡੈਸਕ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਤੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੀ ਸੰਚਾਲਨ ਕਮੇਟੀ ਤੇ ਫ੍ਰੈਂਚਾਇਜ਼ੀ ਟੀਮਾਂ ਦੇ ਪ੍ਰਤੀਨਿਧੀਆਂ ਵਿਚਾਲੇ ਸ਼ਨੀਵਾਰ ਨੂੰ ਆਈ. ਪੀ. ਐੱਲ. ਦੇ 13ਵੇਂ ਸੈਸ਼ਨ ਨੂੰ ਕਰਵਾਉਣ ਨੂੰ ਲੈ ਕੇ ਹੋਈ ਮੀਟਿੰਗ ਵਿਚ ਇਸ ’ਤੇ ਕੋਈ ਆਖਰੀ ਫੈਸਲਾ ਨਹੀਂ ਲਿਆ ਜਾ ਸਕਿਆ।
ਵਿਸ਼ਵ ਪੱਧਰੀ ਮਹਾਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਕਾਰਨ ਸ਼ੁੱਕਰਵਾਰ ਆਈ. ਪੀ. ਐੱਲ. ਨੂੰ 15 ਅਪ੍ਰੈਲ ਤਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਸੀ ਤੇ ਅੱਜ ਬੀ. ਸੀ. ਸੀ. ਆਈ. ਦੀਆਂ ਫ੍ਰੈਂਚਾਇਜ਼ੀਆਂ ਨਾਲ ਹੋਈ ਮੀਟਿੰਗ ਵਿਚ ਖਿਡਾਰੀਆਂ, ਕਰਮਚਾਰੀਆਂ ਤੇ ਪ੍ਰਸ਼ੰਸਕਾਂ ਦੀ ਸੁਰੱਖਿਆ ਨੂੰ ਸਰਵਉੱਚ ਦੱਸਿਆ ਗਿਆ। ਬੋਰਡ ਨੇ ਕਿਹਾ ਕਿ ਉਸ ਨੇ ਭਾਰਤ ਸਰਕਾਰ, ਸੂਬਾਈ ਸਰਕਾਰਾਂ ਤੇ ਰਾਜ ਕ੍ਰਿਕਟ ਸੰਘਾਂ ਨਾਲ ਸਥਿਤੀ ’ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ ਅਤੇ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਅੱਗੇ ਦੀ ਕਾਰਵਾਈ ਕਰੇਗਾ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਦਿੱਲੀ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਆਈ. ਪੀ. ਐੱਲ. ਮੈਚਾਂ ਦੇ ਆਯੋਜਨ ’ਤੇ ਰੋਕ ਲਾ ਦਿੱਤੀ ਸੀ ਤੇ ਇਸ ਤੋਂ ਕੁਝ ਘੰਟੇ ਬਾਅਦ ਹੀ ਬੀ. ਸੀ. ਸੀ. ਆਈ. ਦੇ ਸਕੱਤਰ ਜੈ ਸ਼ਾਹ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਆਈ. ਪੀ. ਐੱਲ. ਨੂੰ 15 ਅਪ੍ਰੈਲ ਤਕ ਲਈ ਸਸਪੈਂਡ ਕੀਤਾ ਜਾ ਰਿਹਾ ਹੈ। ਹਾਲਾਂਕਿ ਸ਼ਾਹ ਦੇ ਬਿਆਨ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਆਈ. ਪੀ. ਐੱਲ. 16 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜਾਂ ਨਹੀਂ।
ਕੋਰੋਨਾ ਕਾਰਨ CSK ਨੇ ਮੁਲਤਵੀ ਕੀਤਾ ਆਪਣਾ ਅਭਿਆਸ ਸੈਸ਼ਨ, ਖਿਡਾਰੀਆਂ ਨੂੰ ਭੇਜਿਆ ਘਰ
NEXT STORY