ਜੈਪੁਰ— ਭਾਰਤੀ ਆਫ ਸਪਿਨਰ ਆਰ. ਅਸ਼ਵਿਨ ਨੇ ਕਿਹਾ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਵਿਚ ਖਿਡਾਰੀਆਂ ਦਾ ਪ੍ਰਦਰਸ਼ਨ ਵਿਸ਼ਵ ਕੱਪ ਲਈ ਚੁਣੀ ਜਾਣ ਵਾਲੀ ਟੀਮ ਵਿਚ ਚੋਣ ਦਾ ਆਧਾਰ ਨਹੀਂ ਹੋ ਸਕਦਾ। ਦੋ ਵਾਰ ਵਿਸ਼ਵ ਕੱਪ ਟੀਮ ਦਾ ਹਿੱਸਾ ਰਹੇ ਤੇ ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਅਸ਼ਵਿਨ ਨੇ ਸੋਮਵਾਰ ਨੂੰ ਇੱਥੇ ਕਿਹਾ, ''ਆਈ. ਪੀ. ਐੱਲ. ਤੇ ਵਿਸ਼ਵ ਕੱਪ ਦੇ ਸਵਰੂਪ ਵੱਖ-ਵੱਖ ਹਨ। ਦੋਵਾਂ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਵਿਚ ਤਕਨੀਕ ਦੀ ਵਿਭਿੰਨਤਾ ਹੁੰਦੀ ਹੈ।'' ਉਸ ਨੇ ਕਿਹਾ ਕਿ ਛੋਟੇ ਸਵਰੂਪ ਵਿਚ ਬਹੁ-ਉਪਯੋਗੀ ਖਿਡਾਰੀਆਂ ਦਾ ਮਹੱਤਵ ਵੱਧ ਜਾਂਦਾ ਹੈ।
PAK vs AUS : ਆਸਟਰੇਲੀਆ ਨੇ ਪਾਕਿ ਨੂੰ 8 ਵਿਕਟਾਂ ਨਾਲ ਹਰਾਇਆ
NEXT STORY