ਨਵੀਂ ਦਿੱਲੀ – ਚਿਰਾਂ ਤੋਂ ਉਡੀਕੀ ਜਾ ਰਹੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 19 ਸਤੰਬਰ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਸ਼ੁਰੂ ਹੋ ਸਕਦੀ ਹੈ ਤੇ ਇਸ ਦਾ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਬੀ. ਸੀ. ਸੀ. ਆਈ. ਦੇ ਉੱਚ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਆਈ.ਪੀ.ਐੱਲ. ਸੰਚਾਲਨ ਪ੍ਰੀਸ਼ਦ ਦੀ ਅਗਲੇ ਹਫਤੇ ਬੈਠਕ ਹੋਵੇਗੀ, ਜਿਸ 'ਚ ਇਸ ਨੂੰ ਆਖਰੀ ਰੂਪ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਨੇ ਆਪਣੀ ਯੋਜਨਾ ਬਾਰੇ ਫ੍ਰੈਂਚਾਈਜ਼ੀਜ਼ ਨੂੰ ਜਾਣੂ ਕਰਵਾ ਦਿੱਤਾ ਹੈ। ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੂਰੀ ਸੰਭਾਵਨਾ ਹੈ ਕਿ ਆਈ.ਪੀ.ਐੱਲ. 19 ਸਤੰਬਰ ਨੂੰ ਸ਼ੁਰੂ ਹੋਵੇਗਾ ਤੇ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਤਰ੍ਹਾਂ ਇਹ ਲੀਗ 51 ਦਿਨ ਚੱਲੇਗੀ। ਜ਼ਿਕਰਯੋਗ ਹੈ ਕਿ ਆਈ.ਪੀ.ਐੱਲ. ਦਾ ਆਯੋਜਨ ਪਹਿਲਾਂ 29 ਮਾਰਚ ਨੂੰ ਹੋਣਾ ਸੀ ਪਰ ਕੋਰੋਨਾ ਵਾਇਰਸ ਮਹਾਮਾਰੀ ਕਾਰਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਯੁਵਰਾਜ ਨੇ ਮਜ਼ਾਕੀਆਂ ਅੰਦਾਜ਼ ’ਚ ਚਾਹਲ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕੀਤਾ ਇਹ ਟਵੀਟ
NEXT STORY