ਸਪੋਰਟਸ ਡੈਸਕ- ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਆਈ.ਪੀ.ਐੱਲ. ਦੇ ਮੌਜੂਦਾ ਸੀਜ਼ਨ 'ਚ ਕੋਈ ਧਮਾਕੇਦਾਰ ਪਾਰੀ ਖੇਡਣ 'ਚ ਕਾਮਯਾਬ ਨਹੀਂ ਹੋ ਰਹੇ। ਹੁਣ ਤੱਕ ਖੇਡੇ ਗਏ ਮੁਕਾਬਲਿਆਂ 'ਚ ਉਨ੍ਹਾਂ ਨੇ 0, 8, 13, 17, 18 ਤੇ 26 ਦੌੜਾਂ ਦੀਆਂ ਪਾਰੀਆਂ ਸਣੇ ਕੁੱਲ 82 ਦੌੜਾਂ ਬਣਾਈਆਂ ਹਨ, ਜਿਨ੍ਹਾਂ 'ਚ ਰੋਹਿਤ ਦੀ ਔਸਤ 13.66 ਬਣਦੀ ਹੈ। ਹਾਲੇ ਵੀ ਉਨ੍ਹਾਂ ਦੇ ਬੱਲੇ ਤੋਂ ਪਹਿਲਾਂ ਵਾਂਗ ਵੱਡੀ ਪਾਰੀ ਨਹੀਂ ਆ ਰਹੀ।
ਮੁੰਬਈ ਨੂੰ 5 ਵਾਰ ਚੈਂਪੀਅਨ ਬਣਾ ਚੁੱਕੇ ਰੋਹਿਤ ਸ਼ਰਮਾ ਨੇ ਵੀਰਵਾਰ ਨੂੰ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਗਏ ਮੁਕਾਬਲੇ 'ਚ ਕੁਝ ਚੰਗੇ ਸ਼ਾਟਸ ਖੇਡੇ ਸਨ, ਪਰ ਇਸ ਸ਼ੁਰੂਆਤ ਨੂੰ ਉਹ ਵੱਡੀ ਪਾਰੀ 'ਚ ਨਹੀਂ ਬਦਲ ਸਕੇ ਤੇ 16 ਗੇਂਦਾਂ 'ਚ 3 ਛੱਕਿਆਂ ਦੀ ਮਦਦ ਨਾਲ 26 ਦੌੜਾਂ ਬਣਾ ਕੇ ਪੈਟ ਕਮਿੰਸ ਦੀ ਗੇਂਦ 'ਤੇ ਟ੍ਰੈਵਿਸ ਹੈੱਡ ਹੱਥੋਂ ਆਊਟ ਹੋ ਗਏ।
ਇਹ ਵੀ ਪੜ੍ਹੋ- 'ਕੁੱਤੇ' ਪਿੱਛੇ ਪੈ ਗਈ ED ਦੀ ਰੇਡ ! ਪੋਸਟ ਪਾ ਕੇ ਕਸੂਤਾ ਫ਼ਸਿਆ ਮਾਲਕ
ਰੋਹਿਤ ਦੀ ਮੌਜੂਦਾ ਫਾਰਮ ਨੂੰ ਦੇਖਦੇ ਹੋਏ ਸਾਬਕਾ ਭਾਰਤੀ ਦਿੱਗਜ ਬੱਲੇਬਾਜ਼ ਵਰਿੰਗਰ ਸਹਿਵਾਗ ਨੇ ਕਿਹਾ ਕਿ ਰੋਹਿਤ ਨੂੰ ਹੁਣ ਇਹ ਫਾਰਮੈੱਟ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਉਸ ਦਾ ਜਾਣ ਦਾ ਸਮਾਂ ਆ ਗਿਆ ਹੈ...।''
ਉਨ੍ਹਾਂ ਕਿਹਾ ਕਿ ਰੋਹਿਤ ਸ਼ਰਮਾ ਨੇ 5 ਵਾਰ ਮੁੰਬਈ ਨੂੰ ਚੈਂਪੀਅਨ ਬਣਾਇਆ ਹੈ। ਉਨ੍ਹਾਂ ਦੀ ਹਿਟਿੰਗ ਅਬਿਲਿਟੀ ਤੋਂ ਹਰ ਕੋਈ ਵਾਕਿਫ਼ ਹੈ। ਪਰ ਹੁਣ ਜੇਕਰ ਉਨ੍ਹਾਂ ਦੇ ਬੱਲੇ 'ਤੇ ਗੇਂਦ ਨਹੀਂ ਆ ਰਹੀ ਤਾਂ ਉਨ੍ਹਾਂ ਨੂੰ ਇਸ ਫਾਰਮੈੱਟ ਨੂੰ ਛੱਡ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਮੌਜੂਦਾ ਫਾਰਮ ਉਨ੍ਹਾਂ ਦੇ ਨਾਲ-ਨਾਲ ਟੀਮ ਲਈ ਵੀ ਵੱਡੀ ਮੁਸ਼ਕਲ ਬਣਦੀ ਜਾ ਰਹੀ ਹੈ।
ਉਨ੍ਹਾਂ ਕਿਹਾ, ''ਹੁਣ ਉਸ ਦੇ ਜਾਣ ਦਾ ਸਮਾਂ ਆ ਗਿਆ ਹੈ। ਰੋਹਿਤ ਸ਼ਰਮਾ ਇਕ ਬਹੁਤ ਵੱਡਾ ਨਾਂ ਹੈ। ਉਸ ਦੀ ਵਿਰਾਸਤ (ਲੈਗੇਸੀ) ਬਹੁਤ ਵਿਸ਼ਾਲ ਹੈ ਤੇ ਉਹ ਚਾਹੇਗਾ ਕਿ ਉਹ ਹੁਣ ਆਪਣੇ ਚਾਹੁਣ ਵਾਲਿਆਂ ਨੂੰ ਕੁਝ ਯਾਦਗਾਰ ਪਲ ਦੇ ਕੇ ਜਾਵੇ। ਇਸ ਤੋਂ ਪਹਿਲਾਂ ਕਿ ਟੀਮ ਮੈਨੇਜਮੈਂਟ ਉਸ ਨੂੰ ਖ਼ੁਦ ਬਾਹਰ ਕਰ ਦੇਵੇ, ਉਸ ਨੂੰ ਇਸ ਬਾਰੇ ਸੋਚ ਲੈਣਾ ਚਾਹੀਦਾ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MI vs SRH : ਮੁੰਬਈ ਨੇ ਹੈਦਰਾਬਾਦ ਨੂੰ 4 ਵਿਕਟਾਂ ਨਾਲ ਹਰਾਇਆ
NEXT STORY