ਆਬੂ ਧਾਬੀ- ਟੀ20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿਚ ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੋਸ ਬਟਲਰ ਨੇ ਇਕ ਵਾਰ ਫਿਰ ਟੀਮ ਨੂੰ ਨਿਊਜ਼ੀਲੈਂਡ ਦੇ ਵਿਰੁੱਧ ਵਧੀਆ ਸ਼ੁਰੂਆਤ ਦਿੱਤੀ। ਨਿਊਜ਼ੀਲੈਂਡ ਦੇ ਵਿਰੁੱਧ ਮੈਚ ਵਿਚ ਬਟਲਰ ਵਧੀਆ ਲੈਅ ਵਿਚ ਹਨ। ਉਹ 29 ਦੌੜਾਂ ਬਣਾ ਕੇ ਈਸ਼ ਸੋਢੀ ਦਾ ਸ਼ਿਕਾਰ ਬਣੇ। ਬਟਲਰ ਨੇ ਸੈਮੀਫਾਈਨਲ ਮੈਚ ਵਿਚ 24 ਗੇਂਦਾਂ 'ਤੇ 29 ਦੌੜਾਂ ਬਣਾਉਣ ਤੇ ਆਪਣੀ ਇਸ ਪਾਰੀ ਦੇ ਦੌਰਾਨ ਬਟਲਰ ਨੇ 4 ਚੌਕੇ ਵੀ ਲਗਾਏ। ਇਸ ਦੇ ਨਾਲ ਹੀ ਬਟਲਰ ਇਸ ਟੀ-20 ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ।
ਨਿਊਜ਼ੀਲੈਂਡ ਦੇ ਵਿਰੁੱਧ ਖੇਡੀ 29 ਦੌੜਾਂ ਦੀ ਪਾਰੀ ਦੇ ਦੌਰਾਨ ਜੋਸ ਬਟਲਰ ਇਸ ਟੀ-20 ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਜੋਸ ਬਟਲਰ ਦੇ ਇਸ ਟੀ-20 ਵਿਸ਼ਵ ਕੱਪ ਵਿਚ 269 ਦੌੜਾਂ ਹੋ ਗਈਆਂ ਹਨ। ਇਸ ਮਾਮਲੇ ਵਿਚ ਉਨ੍ਹਾਂ ਨੇ ਪਾਕਿਸਤਾਨ ਟੀਮ ਦੇ ਕਪਤਾਨ ਬਾਬਰ ਆਜ਼ਮ ਨੂੰ ਪਿੱਛੇ ਛੱਡ ਦਿੱਤਾ ਹੈ। ਬਾਬਰ ਆਜ਼ਮ ਦੇ ਇਸ ਟੀ-20 ਵਿਸ਼ਵ ਕੱਪ ਵਿਚ 264 ਦੌੜਾਂ ਹਨ। ਬਾਬਰ ਆਜ਼ਮ ਨੂੰ ਆਸਟਰੇਲੀਆ ਦੇ ਵਿਰੁੱਧ ਸੈਮੀਫਾਈਨਲ ਮੈਚ ਖੇਡਣਾ ਹੈ ਤੇ ਉਹ ਬਟਲਰ ਨੂੰ ਪਿੱਛੇ ਛੱਡ ਸਕਦੇ ਹਨ।
ਟੀ-20 ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼
269- ਜੋਸਬ ਬਟਲਰ
264- ਬਾਬਰ ਆਜ਼ਮ
231- ਚਰਿਥ ਅਸਾਲੰਕਾ
227- ਡੇਵਿਡ ਵੀਜਾ
221- ਪਾਥੁਮ ਨਿਸਸਾਂਕਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
T20 WC, 1st Semi Final : ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਦਿੱਤਾ 167 ਦੌੜਾਂ ਦਾ ਟੀਚਾ
NEXT STORY