ਲੁਧਿਆਣਾ (ਰਾਜ)- ਕੁਝ ਦਿਨ ਪਹਿਲਾਂ ਸੀ. ਆਈ. ਏ.-2 ਦੀ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਬਲਦੇਵ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਉਸ ਨੂੰ ਹਥਿਆਰ ਪਟਿਆਲਾ ਦੇ ਜਸਕਰਨ ਸਿੰਘ ਉਰਫ ਕਰਨ ਨੇ ਦਿੱਤੇ ਸਨ, ਜੋ ਕਿ ਕਬੱਡੀ ਖਿਡਾਰੀ ਹੈ ਅਤੇ ਵਿਦੇਸ਼ ’ਚ ਬੈਠੇ ਗੋਲਡੀ ਬਰਾੜ ਦੇ ਕਹਿਣ ’ਤੇ ਉਸ ਨੇ ਹਥਿਆਰ ਸਪਲਾਈ ਕੀਤੇ ਸਨ।
ਇਹ ਵੀ ਪੜ੍ਹੋ: ਅਧਿਐਨ 'ਚ ਖ਼ੁਲਾਸਾ: ਭਾਰਤ 'ਚ ਕੋਰੋਨਾ ਵੈਕਸੀਨ ਕਾਰਨ ਬਚੀਆਂ 42 ਲੱਖ ਜਾਨਾਂ, WHO ਨੇ ਕੀਤਾ ਸੀ ਇਹ ਦਾਅਵਾ
ਮੁਲਜ਼ਮ ਜਸਕਰਨ ਸਿੰਘ ਉਰਫ ਕਰਨ ਖਿਲਾਫ ਪਹਿਲਾਂ ਤੋਂ ਥਾਣਾ ਫੋਕਲ ਪੁਆਇੰਟ ’ਚ ਲੁੱਟ ਦੀ ਯੋਜਨਾ ਬਣਾਉਣ ਦਾ ਕੇਸ ਦਰਜ ਹੈ। ਉਸੇ ਕੇਸ ’ਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਪੁਲਸ ਪੁੱਛਗਿੱਛ ਕਰ ਰਹੀ ਹੈ। ਇੰਚਾਰਜ ਇੰਸ. ਬੇਅੰਤ ਜੁਨੇਜਾ ਨੇ ਦੱਸਿਆ ਕਿ ਮੁਲਜ਼ਮ ਬਲਦੇਵ ਸਿੰਘ ਉਰਫ ਬੱਲੂ ਪੁਲਸ ਰਿਮਾਂਡ ’ਤੇ ਚੱਲ ਰਿਹਾ ਸੀ। ਉਸ ਤੋਂ ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਉਸ ਨੂੰ ਜਸਕਰਨ ਸਿੰਘ ਨੇ ਹਥਿਆਰ ਦਿੱਤੇ ਸਨ, ਜੋ ਕਿ ਗੋਲਡੀ ਬਰਾੜ ਦੇ ਕਹਿਣ ’ਤੇ ਸਪਲਾਈ ਕੀਤੇ ਗਏ ਸਨ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਕਬੱਡੀ ਦਾ ਚੰਗਾ ਖਿਡਾਰੀ ਹੈ। ਇਸ ਲਈ ਉਸ ਦਾ ਕੋਈ ਅਪਰਾਧਕ ਰਿਕਾਰਡ ਵੀ ਨਹੀਂ ਹੈ। ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜਸਕਰਨ ਕਿਸ ਤਰ੍ਹਾਂ ਇਨ੍ਹਾਂ ਲੋਕਾਂ ਦੇ ਸੰਪਰਕ ’ਚ ਆਇਆ ਅਤੇ ਉਹ ਖੁਦ ਹਥਿਆਰ ਕਿੱਥੋਂ ਲੈ ਕੇ ਆਇਆ ਸੀ।
ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਗਲੋਬਲ ਐਮਰਜੈਂਸੀ ਐਲਾਨੇ ਜਾਣ 'ਤੇ ਵਿਚਾਰ, WHO ਨੇ ਸੱਦੀ ਹੰਗਾਮੀ ਮੀਟਿੰਗ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਫੀਡੇ ਕੈਂਡੀਡੇਟਸ ਸ਼ਤਰੰਜ : ਨੇਪੋਮਿੰਸੀ ਦੀ ਇਕ ਹੋਰ ਜਿੱਤ, ਬੜ੍ਹਤ ਬਰਕਰਾਰ
NEXT STORY