ਨਵੀਂ ਦਿੱਲੀ (ਭਾਸ਼ਾ) : ਭਾਰਤ ਦੇ ਮਹਾਨ ਕ੍ਰਿਕਟਰ ਕਪਿਲ ਦੇਵ ਨੇ ਬੁੱਧਵਾਰ ਨੂੰ ਇੱਥੇ ਸ਼ਹਿਰ ਦੇ ਇਕ ਮਸ਼ਹੂਰ ਹਸਪਤਾਲ ਵਿਚ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਲਈ। ਵਿਸ਼ਵ ਕੱਪ ਜੇਤੂ ਕਪਤਾਨ ਅਤੇ ਭਾਰਤ ਦੇ ਸਾਬਕਾ ਆਲਰਾਊਂਡਰ ਕਪਿਲ ਦੇਵ ਨੇ ਸ਼ਹਿਰ ਦੇ ਫੋਰਟਿਸ ਹਸਪਤਾਲ ਵਿਚ ਇਹ ਟੀਕਾ ਲਗਵਾਇਟਾ। ਇਸ ਤਰ੍ਹਾਂ ਉਹ ਕੋਵਿਡ-19 ਟੀਕਾ ਲਗਵਾਉਣ ਵਾਲੇ ਦੂਜੇ ਸਾਬਕਾ ਭਾਰਤੀ ਕ੍ਰਿਕਟਰ ਬਣ ਗਏ, ਉਨ੍ਹਾਂ ਤੋਂ ਪਹਿਲਾਂ ਭਾਰਤ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਅਹਿਮਦਾਬਾਦ ਵਿਚ ਇਹ ਟੀਕਾ ਲਗਵਾਇਆ ਸੀ। ਦੇਸ਼ ਵਿਚ ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋਇਆ।
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ
62 ਸਾਲ ਦੇ ਕਪਿਲ ਨੇ ਕਾਰਡੀਓਲੋਜਿਸਟ ਡਾ. ਅਤੁਲ ਮਾਥੂਰ ਦੀ ਨਿਗਰਾਨੀ ਹੇਠ ਇਹ ਟੀਕਾ ਲਵਾਇਆ ਹੈ। ਪਿਛਲੇ ਸਾਲ ਕਪਿਲ ਦੇਵ ਨੂੰ 23 ਅਕਤੂਬਰ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਐਂਜੀਓਪਲਾਸਟਰੀ ਹੋਈਸੀ।

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਇਆ ਕੋਵਿਡ-19 ਟੀਕਾ
ਕਪਿਲ ਨੇ ਭਾਰਤ ਲਈ 131 ਟੈਸਟ ਅਤੇ 225 ਵਨਡੇ ਖੇਡੇ ਸਨ। ਖੇਡ ਦੇ ਸਭ ਤੋਂ ਲੰਬੇ ਫਾਰਮੈਂਟ ਵਿਚ ਆਲਰਾਊਂਡਰ ਨੇ 5,248 ਦੌੜਾਂ ਬਣਾਈਆਂ ਅਤੇ 434 ਵਿਕਟਾਂ ਲਈਆਂ। ਕਪਿਲ ਦੇਵ ਦੀ ਅਗਵਾਈ ਵਿਚ ਭਾਰਤ ਨੇ ਫਾਈਨਲ ਵਿਚ ਵੈਸਟਇੰਡੀਜ਼ ਨੂੰ ਹਰਾ ਕੇ 1983 ਦਾ ਵਰਲਡ ਕੱਪ ਜਿੱਤਿਆ ਸੀ।
ਇਹ ਵੀ ਪੜ੍ਹੋ: ਪਿੱਚ ਵਿਵਾਦ ’ਤੇ ਚੜ੍ਹਿਆ ਵਿਰਾਟ ਕੋਹਲੀ ਦਾ ਪਾਰਾ, ਕਿਹਾ-ਅਸੀਂ 3 ਦਿਨ ’ਚ ਹਾਰੇ ਉਦੋਂ ਕੋਈ ਕੁੱਝ ਨਹੀਂ ਬੋਲਿਆ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ICC ਟੀ20 ਰੈਂਕਿੰਗ: ਰਾਹੁਲ ਦੂਜੇ ਸਥਾਨ ’ਤੇ ਬਰਕਰਾਰ, ਕੋਹਲੀ 6ਵੇਂ ਸਥਾਨ ’ਤੇ ਪੁੱਜੇ
NEXT STORY